ਨਿਊਜ਼ ਡੈਸਕ: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲੇ ਦੇ ਪਿੰਡ ਮੂਸਾ ਵਿੱਚ ਬਲਕੌਰ ਸਿੰਘ ਦੇ ਸਮਰਥਕ ਸਰਪੰਚ ਉਮੀਦਵਾਰ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਆਮ ਆਦਮੀ ਪਾਰਟੀ ਦੇ ਵਰਕਰ ਨੰਬਰਦਾਰ ਗੁਰਸ਼ਰਨ ਸਿੰਘ ਮੂਸਾ, ਪਿੰਡ ਮੂਸਾ ਦੇ ਸਰਪੰਚ ਚੁਣੇ ਗਏ ਹਨ। ਉਨ੍ਹਾਂ ਨੇ ਆਪਣੇ ਵਿਰੋਧੀ ਉਮੀਦਵਾਰ ਡਾ. ਬਲਜੀਤ ਸਿੰਘ ਨੂੰ 413 ਵੋਟਾਂ ਦੇ ਫਰਕ ਨਾਲ ਹਰਾ ਕੇ ਜਿੱਤ ਹਾਸਿਲ ਕੀਤੀ ਹੈ। ਡਾ. ਬਲਜੀਤ ਸਿੰਘ ਨੂੰ ਬਲਕੌਰ ਸਿੰਘ ਦੇ ਕਾਫੀ ਕਰੀਬੀ ਮੰਨੇ ਜਾਂਦੇ ਹਨ। ਉਨ੍ਹਾਂ ਵੱਲੋਂ ਹੀ ਡਾ. ਬਲਜੀਤ ਸਿੰਘ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਸੀ। ਬਲਕੌਰ ਸਿੰਘ ਨੇ ਬਕਾਇਦਾ ਪੋਲਿੰਗ ਏਜੰਟ ਬਣ ਕੇ ਡਿਊਟੀ ਵੀ ਨਿਭਾਈ ਸੀ।
ਉਨ੍ਹਾਂ ਨੇ ਖੁਦ ਵੀ ਆਪਣੇ ਸਹਿਯੋਗੀ ਉਮੀਦਵਾਰ ਦੇ ਹੱਕ ‘ਚ ਪ੍ਰਚਾਰ ਕੀਤਾ ਸੀ। ਪਿੰਡ ਵਾਸੀਆਂ ਨੂੰ ਉਨ੍ਹਾਂ ਦੇ ਹੱਕ ਚ ਵੋਟਾਂ ਭੁਗਤਾਉਣ ਦੀ ਅਪੀਲ ਕੀਤੀ ਸੀ। ਵੋਟਿੰਗ ਤੋਂ ਪਹਿਲਾਂ ਵੀ ਬਲਕੌਰ ਸਿੰਘ ਪਿੰਡ ਵਾਸੀਆਂ ਨੂੰ ਅਪੀਲ ਕਰਦੇ ਨਜ਼ਰ ਆਏ ਸਨ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।