ਨਿਊਜ਼ ਡੈਸਕ: ਹਰਿਆਣਾ ਵਿੱਚ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਨੇ ਤੀਜੀ ਵਾਰ ਇਤਿਹਾਸਕ ਜਿੱਤ ਹਾਸਿਲ ਕੀਤੀ ਹੈ। ਚੋਣਾਂ ਤੋਂ ਕੁਝ ਸਮਾਂ ਪਹਿਲਾਂ ਮੁੱਖ ਮੰਤਰੀ ਦਾ ਅਹੁਦਾ ਸੰਭਾਲਣ ਵਾਲੇ ਨਾਇਬ ਸੈਣੀ ਅੱਜ ਮੁੜ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ।ਪੰਚਕੂਲਾ ਦੇ ਦੁਸਹਿਰਾ ਗਰਾਊਂਡ ਵਿਖੇ ਸ਼ਾਨਦਾਰ ਸਮਾਗਮ ਕਰਵਾਇਆ ਜਾ ਰਿਹਾ ਹੈ।
ਸਹੁੰ ਚੁੱਕਣ ਤੋਂ ਪਹਿਲਾਂ ਨਾਇਬ ਸਿੰਘ ਸੈਣੀ ਨੇ ਪੰਚਕੂਲਾ ਦੇ ਵਾਲਮੀਕਿ ਮੰਦਰ ਵਿੱਚ ਮੱਥਾ ਟੇਕਿਆ। ਸਹੁੰ ਚੁੱਕ ਸਮਾਗਮ ਵਿੱਚ ਵੀਹ ਰਾਜਾਂ ਦੇ ਮੁੱਖ ਮੰਤਰੀ ਵੀ ਹਿੱਸਾ ਲੈਣਗੇ। ਸੈਣੀ ਦੇ ਨਾਲ 10 ਤੋਂ 12 ਮੰਤਰੀ ਸਹੁੰ ਚੁੱਕ ਸਕਦੇ ਹਨ। ਸਹੁੰ ਚੁੱਕ ਸਮਾਗਮ ਤੋਂ ਪਹਿਲਾਂ ਉਹ 25,562 ਨੌਕਰੀਆਂ ਦੇ ਨਤੀਜੇ ਜਾਰੀ ਕਰਨਗੇ।
ਇਹ ਵੀ ਪੜ੍ਹੋ: ਬਲਕੌਰ ਸਿੰਘ ਵੱਲੋ ਖੜ੍ਹੇ ਕੀਤੇ ਸਰਪੰਚ ਉਮੀਦਵਾਰ ਨੂੰ ਕਰਨਾ ਪਿਆ ਹਾਰ ਦਾ ਸਾਹਮਣਾ
ਨਾਇਬ ਸਿੰਘ ਸੈਣੀ ਅੱਜ ਮੁੜ ਹਰਿਆਣਾ ਦਾ ਅਹੁਦਾ ਸੰਭਾਲਣਗੇ। ਉਹ ਪੰਚਕੂਲਾ ਦੇ ਦੁਸਹਿਰਾ ਗਰਾਊਂਡ ‘ਚ ਸੂਬੇ ਦੇ 25ਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਹਾਲਾਂਕਿ ਉਹ ਇਸ ਅਹੁਦੇ ‘ਤੇ ਰਹਿਣ ਵਾਲੇ 11ਵੇਂ ਵਿਅਕਤੀ ਹੋਣਗੇ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ 37 ਵਿਸ਼ੇਸ਼ ਮਹਿਮਾਨ ਮੌਜੂਦ ਰਹਿਣਗੇ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।