ਅੰਮ੍ਰਿਤਸਰ: ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਅਸਤੀਫ਼ੇ ਨੇ ਪੰਥਕ ਗਲਿਆਰਿਆਂ ‘ਚ ਹਲਚਲ ਮਚਾ ਦਿੱਤੀ ਹੈ। ਇਸ ਤੋਂ ਬਾਅਦ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਹੇਠ ਅਕਾਲੀ ਦਲ ਦਾ ਵਫਦ ਅੱਜ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਮਿਲਣ ਲਈ ਉਹਨਾਂ ਦੀ ਰਿਹਾਇਸ਼ ’ਤੇ ਪੁੱਜਾ। ਵਫਦ ਵਿਚ ਡਾ. ਦਲਜੀਤ ਸਿੰਘ ਚੀਮਾ ਤੇ ਅਰਸ਼ਦੀਪ ਸਿੰਘ ਕਲੇਰ ਵੀ ਸ਼ਾਮਲ ਹਨ।
ਅਕਾਲੀ ਦਲ ਨੇ ਇਸ ਸਾਰੇ ਘਟਨਾਕ੍ਰਮ ਨੂੰ ਲੈ ਕੇ ਸਿੰਘ ਸਾਹਿਬਾਨ ਕੋਲੋਂ ਮੁਆਫੀ ਮੰਗੀ ਹੈ। ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਅਕਾਲੀ ਦਲ ਦੇ ਵਫਦ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਕਰਨ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਅਕਾਲੀ ਦਲ ਵੱਲੋਂ ਸਿੰਘ ਸਾਹਿਬਾਨ ਤੋਂ ਜਾਣੇ ਅਣਜਾਣੇ ਵਿਚ ਹੋਈ ਭੁੱਲ ਲਈ ਮੁਆਫੀ ਮੰਗਦੇ ਹਨ। ਉਹਨਾਂ ਕਿਹਾ ਕਿ ਅਕਾਲੀ ਦਲ ਹਮੇਸ਼ਾ ਸ੍ਰੀ ਅਕਾਲ ਤਖਤ ਸਾਹਿਬ ਨੂੰ ਸਮਰਪਿਤ ਰਿਹਾ ਹੈ।
ਡਾ.ਚੀਮਾ ਨੇ ਕਿਹਾ ਕਿ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਅਕਾਲੀ ਦਲ ਖੜ੍ਹਾ ਹੈ। ਉਨ੍ਹਾਂ ਨੇ ਦੋਸ਼ ਲਗਾਇਆ ਕਿ ਅਕਾਲੀ ਦਲ ਖ਼ਿਲਾਫ ਵੱਡੀ ਸਾਜਿਜ਼ ਰਚੀ ਜਾ ਰਹੀ ਹੈ ਜਿਸ ਵਿੱਚ ਕਈ ਸਰਕਾਰਾਂ ਸ਼ਾਮਲ ਹਨ। ਉਨ੍ਹਾਂ ਨੇ ਕਿਹਾ ਕਿ ਪਾਰਟੀ ਵਿਰੋਧੀ ਤਾਕਤਾਂ ਪਾਰਟੀ ਦੀ ਮਾਨਤਾ ਰੱਦ ਕਰਵਾਉਣੀ ਚਾਹੁੰਦੀ
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।