SGPC ਨੇ ਭਾਰਤ ਤੇ ਕੈਨੇਡਾ ਦੇ ਰਿਸ਼ਤਿਆਂ ’ਚ ਵਧੀ ਦੂਰੀ ’ਤੇ ਪ੍ਰਗਟਾਈ ਚਿੰਤਾ

Global Team
1 Min Read
ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਅਤੇ ਕੈਨੇਡਾ ਦੇ ਆਪਸੀ ਰਿਸ਼ਤਿਆਂ ਵਿਚ ਵੱਧ ਰਹੀਆਂ ਦੂਰੀਆਂ ’ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਹੈ ਕਿ ਦੋਹਾਂ ਦੇਸ਼ਾਂ ਨੂੰ ਇਕ ਸੁਹਿਰਦ ਪਹੁੰਚ ਅਪਣਾ ਕੇ ਮਾਮਲੇ ਦਾ ਹੱਲ ਕਰਨਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਕੈਨੇਡਾ ਅੰਦਰ ਵੱਡੀ ਗਿਣਤੀ ਵਿਚ ਭਾਰਤੀ ਅਤੇ ਖ਼ਾਸਕਰ ਪੰਜਾਬੀ ਵੱਸਦੇ ਹਨ, ਜਿਨ੍ਹਾਂ ’ਤੇ ਦੋਹਾਂ ਦੇਸ਼ਾਂ ਦੇ ਵਿਗੜਦੇ ਰਿਸ਼ਤਿਆਂ ਦਾ ਅਸਰ ਪੈਣਾ ਕੁਦਰਤੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਬੀਤੇ ਸਮੇਂ ਅੰਦਰ ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਵਿਚ ਇਕ ਦੂਜੇ ਵਿਰੁੱਧ ਦੂਸ਼ਣਬਾਜ਼ੀ ਨਹੀਂ ਸਗੋਂ ਸਿੱਟਾਮੁਖੀ ਪਹੁੰਚ ਅਪਨਾਈ ਜਾਵੇ।
ਐਡਵੋਕੇਟ ਧਾਮੀ ਨੇ ਆਖਿਆ ਕਿ ਇਸ ਗੰਭੀਰ ਮਸਲੇ ’ਤੇ ਸਿਆਸਤ ਨਹੀਂ ਹੋਣੀ ਚਾਹੀਦੀ। ਉਨ੍ਹਾਂ ਭਾਰਤ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਇਸ ’ਤੇ ਬਣਦੀ ਨਿਰਪੱਖ ਜਾਂਚ ਕਰਵਾਉਣ, ਤਾਂ ਜੋ ਸਥਿਤੀ ਸਪੱਸ਼ਟ ਹੋ ਸਕੇ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।
Share This Article
Leave a Comment