ਅਕਾਲੀ ਲੀਡਰਾਂ ਨੇ ਸ਼ਰਮਨਾਕ ਢੰਗ ਨਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਦੀ ਅਥਾਰਟੀ ਦਾ ਕੀਤਾ ਘੋਰ ਨਿਰਾਦਰ : CM  ਮਾਨ

Global Team
2 Min Read

ਚੰਡੀਗੜ੍ਹ : CM  ਮਾਨ ਨੇ ਤਖ਼ਤ ਦਮਦਮਾ ਸਾਹਿਬ ਦੇ ਜਥੇਦਾਰ ਦੀ ਪਦਵੀ ਦੇ ਸਤਿਕਾਰ ਨੂੰ ਢਾਹ ਲਾਉਣ ਦੀ ਕੋਸ਼ਿਸ਼ ਕਰਨ ਵਾਲੇ ਅਕਾਲੀ ਲੀਡਰਾਂ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਇਸ ਸਬੰਧ ਵਿਚ ਸ਼ਿਕਾਇਤ ਮਿਲਣ ਦੀ ਸੂਰਤ ’ਚ ਸੂਬਾ ਸਰਕਾਰ ਇਹ ਘਿਨਾਉਣਾ ਪਾਪ ਕਰਨ ਵਾਲੇ ਦੋਸ਼ੀਆਂ ਖਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕਰੇਗੀ।

CM  ਮਾਨ ਨੇ ਕਿਹਾ ਕਿ ਸਦੀਆਂ ਤੋਂ ਤਖ਼ਤ ਸਾਹਿਬ ਦੇ ਜਥੇਦਾਰ ਦੀ ਪਦਵੀ ਸਿੱਖਾਂ ਦੀ ਸਰਵਉੱਚ ਅਥਾਰਟੀ ਰਹੀ ਹੈ। ਉਨ੍ਹਾਂ ਕਿਹਾ ਕਿ ਬੀਤੇ ਕੁਝ ਸਮੇਂ ਤੋਂ ਸਮੁੱਚੀ ਮਨੁੱਖਤਾ ਨੇ ਅਕਾਲੀ ਲੀਡਰਾਂ ਦਾ ਸ਼ਰਮਨਾਕ ਚਿਹਰਾ ਦੇਖਿਆ ਹੈ ਜੋ ਆਪਣੇ ਸੌੜੇ ਮੁਫਾਦਾਂ ਲਈ ਜਥੇਦਾਰ ਸਾਹਿਬ ਦੀ ਅਥਾਰਟੀ ਨੂੰ ਢਾਹ ਲਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਮਾਨ ਨੇ ਕਿਹਾ ਕਿ ਅਕਾਲੀ ਲੀਡਰਾਂ ਨੇ ਸ਼ਰਮਨਾਕ ਢੰਗ ਨਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਦੀ ਅਥਾਰਟੀ ਦਾ ਘੋਰ ਨਿਰਾਦਰ ਕੀਤਾ ਹੈ ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।

ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ ਲੀਡਰਾਂ ਵੱਲੋਂ ਸਿਰਫ ਇਕ ਪਰਿਵਾਰ ਦੇ ਸਿਆਸੀ ਅਕਾਵਾਂ ਨੂੰ ਖੁਸ਼ ਕਰਨ ਲਈ ਅਜਿਹਾ ਬੇਸਮਝ ਅਤੇ ਹੰਕਾਰੀ ਰਵੱਈਆ ਅਪਣਾਇਆ ਜਾ ਰਿਹਾ ਹੈ ਜੋ ਅਤਿ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਇਹ ਪਰਿਵਾਰ ਪੰਜਾਬ ਖਾਸ ਕਰਕੇ ਸਿੱਖ ਭਾਈਚਾਰੇ ਦਾ ਪਹਿਲਾਂ ਹੀ ਨਾ-ਪੂਰਿਆ ਜਾਣ ਵਾਲਾ ਨੁਕਸਾਨ ਕਰ ਚੁੱਕਾ ਹੈ। ਮਾਨ ਨੇ ਕਿਹਾ ਕਿ ਅਕਾਲੀ ਲੀਡਰਸ਼ਿਪ ਦੀ ਹਾਲੀਆ ਕਾਰਵਾਈ ਨੇ ਸਿੱਖ ਭਾਈਚਾਰੇ ਦੇ ਹਿਰਦੇ ਧੁਰ ਅੰਦਰ ਤੱਕ ਵਲੂੰਧਰ ਕੇ ਰੱਖ ਦਿੱਤੇ ਜਿਸ ਕਰਕੇ ਇਸ ਘਿਨਾਉਣੀ ਕਾਰਵਾਈ ਲਈ ਜ਼ਿੰਮੇਵਾਰ ਲੋਕਾਂ ਨੂੰ ਮੁਆਫ ਨਹੀਂ ਕੀਤਾ ਜਾਵੇਗਾ।

Share This Article
Leave a Comment