ਜੰਮੂ-ਕਸ਼ਮੀਰ ਦੇ ਅੱਤਵਾਦੀ ਹਮਲੇ ‘ਚ ਗੁਰਦਾਸਪੁਰ ਦੇ ਨੌਜਵਾਨ ਸਣੇ 7 ਹਲਾਕ

Global Team
2 Min Read

ਗਾਂਦਰਬਲ : ਜੰਮੂ-ਕਸ਼ਮੀਰ ਦੇ ਗਾਂਦਰਬਲ ਵਿੱਚ ਅੱਤਵਾਦੀ ਹਮਲਾ ਹੋਇਆ ਹੈ। ਇਸ ਦੀ ਜ਼ਿੰਮੇਵਾਰੀ TRF (ਦ ਰੇਸਿਸਟੈਂਸ ਫਰੰਟ) ਸੰਗਠਨ ਨੇ ਲਈ ਹੈ। ਇਸ ਜ਼ਿਲ੍ਹੇ ਦੇ ਗਗਨਗੀਰ ਇਲਾਕੇ ‘ਚ ਐਤਵਾਰ ਰਾਤ ਨੂੰ ਅੱਤਵਾਦੀਆਂ ਨੇ ਹਮਲਾ ਕੀਤਾ। ਇਸ ਹਮਲੇ ‘ਚ ਡਾਕਟਰ ਸਮੇਤ 7 ਲੋਕਾਂ ਦੀ ਮੌਤ ਹੋ ਗਈ ਸੀ। ਡਾਕਟਰ ਦੀ ਪਛਾਣ ਸ਼ਾਹਨਵਾਜ਼ ਅਹਿਮਦ ਵਜੋਂ ਹੋਈ ਹੈ। 5 ਮਜ਼ਦੂਰਾਂ ਦੇ ਜ਼ਖਮੀ ਹੋਣ ਦੀ ਵੀ ਖਬਰ ਹੈ। ਉਸ ਨੂੰ ਸ਼੍ਰੀਨਗਰ ਮੈਡੀਕਲ ਕਾਲਜ ਰੈਫਰ ਕਰ ਦਿੱਤਾ ਗਿਆ ਹੈ। ਸਾਰੇ ਮਜ਼ਦੂਰ ਕੇਂਦਰ ਸਰਕਾਰ ਵੱਲੋਂ ਚਲਾਏ ਜਾ ਰਹੇ ਸੁਰੰਗ ਪ੍ਰਾਜੈਕਟ ਵਿੱਚ ਕੰਮ ਕਰ ਰਹੇ ਸਨ।

ਇਸ ਹਮਲੇ ਵਿੱਚ ਪੰਜਾਬ ਦੇ ਗੁਰਦਾਸਪੁਰ ਦੇ 30 ਸਾਲਾ ਗੁਰਮੀਤ ਸਿੰਘ ਦੀ ਵੀ ਮੌਤ ਹੋਈ ਹੈ। ਦੱਸ ਦਈਏ ਕਿ 7 ਫਰਵਰੀ 2024 ਫਰਵਰੀ ਵਿੱਚ ਪੰਜਾਬ ਦੇ ਅੰਮ੍ਰਿਤਸਰ ਦੇ ਦੋ ਨੌਜਵਾਨਾਂ ਅੰਮ੍ਰਿਤ ਪਾਲ (31) ਅਤੇ ਰੋਹਿਤ ਮਸੀਹ (25) ਨੂੰ ਏ.ਕੇ.-47 ਰਾਈਫਲਾਂ ਨਾਲ ਗੋਲੀਆਂ ਮਾਰ ਕੇ ਮਾਰ ਦਿੱਤਾ ਗਿਆ ਸੀ। ਇਹ ਘਟਨਾ ਹੱਬਾ ਕਦਲ ਇਲਾਕੇ ਦੀ ਹੈ।

TRF (ਦ ਰੇਸਿਸਟੈਂਸ ਫਰੰਟ) ਸੰਗਠਨ ਨੇ ਇਸ ਅੱਤਵਾਦੀ ਹਮਲੇ ਦੀ ਜ਼ਿੰਮੇਵਾਰੀ ਲਈ ਹੈ। ਇਹ ਜੰਮੂ-ਕਸ਼ਮੀਰ ਵਿੱਚ ਦਹਿਸ਼ਤ ਦਾ ਨਵਾਂ ਨਾਂ ਹੈ। ਇਹ ਲਸ਼ਕਰ-ਏ-ਤੋਇਬਾ ਦਾ ਮੁਖੌਟਾ ਹੈ। ਇਸ ਨੇ ਜਾਂਚ ਏਜੰਸੀਆਂ ਨੂੰ ਗੁੰਮਰਾਹ ਕਰਨ ਲਈ ਨਵਾਂ ਨਾਂ ਵਰਤਿਆ ਹੈ। ਧਾਰਾ 370 ਹਟਾਏ ਜਾਣ ਤੋਂ ਬਾਅਦ ਘਾਟੀ ਵਿੱਚ ਟੀਆਰਐਫ ਸਰਗਰਮ ਹੈ। ਇਹ ਅੱਤਵਾਦੀ ਦਹਿਸ਼ਤ ਫੈਲਾਉਣ ਲਈ ਪਾਕਿਸਤਾਨ ਤੋਂ ਸਿਖਲਾਈ ਲੈਂਦੇ ਹਨ। ਇਸ ਦੇ ਨਾਲ ਹੀ ਫੰਡ ਵੀ ਦਿੱਤੇ ਜਾਂਦੇ ਹਨ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

 

Share This Article
Leave a Comment