ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਸੁਖਪਾਲ ਸਿੰਘ ਖਹਿਰਾ ਨਾਲ ਸਬੰਧਿਤ ਇੱਕ ਮਾਮਲੇ ਦੀ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋ ਰਹੀ ਹੈ। ਖਹਿਰਾ ਖਿਲਾਫ ਦਰਜ ਕੇਸ ਵਿੱਚ ਝੂਠੀ ਗਵਾਹੀ ਦੇਣ ਲਈ ਧਮਕੀਆਂ ਦੇਣ ਅਤੇ ਦਬਾਅ ਪਾਉਣ ਦਾ ਦੋਸ਼ ਹੈ। ਜਿਸ ਕਾਰਨ ਉਨ੍ਹਾਂ ਨੇ ਇਸ ਨੂੰ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਸੀ।
ਦੱਸ ਦਈਏ ਕਿ ਸਾਲ 2023, ਸਤੰਬਰ, 2015 ਵਿੱਚ ਸੁਖਪਾਲ ਸਿੰਘ ਖਹਿਰਾ ਨੂੰ ਜਲਾਲਾਬਾਦ ਪੁਲਿਸ ਨੇ ਨਸ਼ਾ ਤਸਕਰੀ ਦੇ ਇੱਕ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਸੀ। ਉਨ੍ਹਾਂ ਨੂੰ ਚੰਡੀਗੜ੍ਹ ਸਥਿਤ ਉਸ ਦੇ ਘਰ ਤੋਂ ਗ੍ਰਿਫਤਾਰ ਕੀਤਾ ਗਿਆ। ਇਸ ਦੇ ਨਾਲ ਹੀ 4 ਜਨਵਰੀ ਨੂੰ ਉਨ੍ਹਾਂ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਇਸ ਮਾਮਲੇ ‘ਚ ਜ਼ਮਾਨਤ ਮਿਲ ਗਈ ਸੀ। ਇਸ ਤੋਂ ਬਾਅਦ ਉਨ੍ਹਾਂ ਦੇ ਜੇਲ੍ਹ ਤੋਂ ਬਾਹਰ ਆਉਣ ਤੋਂ ਪਹਿਲਾਂ ਹੀ ਕਪੂਰਥਲਾ ਵਿੱਚ ਉਨ੍ਹਾਂ ਖ਼ਿਲਾਫ਼ ਇੱਕ ਹੋਰ ਕੇਸ ਦਰਜ ਕੀਤਾ ਗਿਆ ਸੀ।
ਇਸ ਤੋਂ ਬਾਅਦ ਉਨ੍ਹਾਂ ਨੂੰ ਫਿਰ ਗ੍ਰਿਫਤਾਰ ਕਰ ਲਿਆ ਗਿਆ। ਇਸ ਮਾਮਲੇ ਵਿੱਚ ਉਨ੍ਹਾਂ ਨੂੰ ਹਾਈਕੋਰਟ ਤੋਂ ਮੁੜ ਜ਼ਮਾਨਤ ਮਿਲ ਗਈ ਹੈ। ਖਹਿਰਾ ਕਾਂਗਰਸ ਦੇ ਸੀਨੀਅਰ ਆਗੂਆਂ ਵਿੱਚੋਂ ਇੱਕ ਹਨ। ਉਹ ਭੁਲੱਥ ਦੇ ਐਮ.ਐਲ.ਏ. ਹਨ। ਹਾਲਾਂਕਿ 2024 ਦੀਆਂ ਲੋਕ ਸਭਾ ਚੋਣਾਂ ਵਿੱਚ ਪਾਰਟੀ ਨੇ ਉਨ੍ਹਾਂ ਨੂੰ ਸੰਗਰੂਰ ਤੋਂ ਚੋਣ ਮੈਦਾਨ ਵਿੱਚ ਉਤਾਰਿਆ ਸੀ। ਇਸ ਦੌਰਾਨ ਉਨ੍ਹਾਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ। ਇਸ ਦੇ ਨਾਲ ਹੀ ਉਨ੍ਹਾਂ ਦਾ ਪਰਿਵਾਰ ਸ਼ੁਰੂ ਤੋਂ ਹੀ ਰਾਜਨੀਤੀ ਵਿੱਚ ਰਿਹਾ ਹੈ। ਉਨ੍ਹਾਂ ਦੇ ਪਿਤਾ ਪੰਜਾਬ ਦੇ ਸਾਬਕਾ ਸਿੱਖਿਆ ਮੰਤਰੀ ਸਨ। ਖਹਿਰਾ ਦੇ ਬੇਟੇ ਐਡਵੋਕੇਟ ਮਹਿਤਾਬ ਸਿੰਘ ਖਹਿਰਾ ਨੇ ਆਪਣੇ ਪਿਤਾ ਦੇ ਫੇਸਬੁੱਕ ਅਕਾਊਂਟ ਤੋਂ ਲਾਈਵ ਪੋਸਟ ਕੀਤੀ ਸੀ। ਇਸ ਵਿੱਚ ਉਨ੍ਹਾਂ ਲਿਖਿਆ ਕਿ ਮੇਰੇ ਪਿਤਾ ਸੁਖਪਾਲ ਸਿੰਘ ਖਹਿਰਾ ਨੂੰ ਪੰਜਾਬ ਦੇ ਮੁੱਖ ਮੰਤਰੀ ਦੇ ਹੁਕਮਾਂ ’ਤੇ ਪੰਜਾਬ ਪੁਲਿਸ ਨੇ ਅੱਠ ਸਾਲ ਪੁਰਾਣੇ ਨਸ਼ਿਆਂ ਦੇ ਕੇਸ ਵਿੱਚ ਗ੍ਰਿਫ਼ਤਾਰ ਕੀਤਾ ਹੈ। ਇਹ ਉਹੀ ਮਾਮਲਾ ਹੈ ਜਿਸ ਨੂੰ ਸੁਪਰੀਮ ਕੋਰਟ ਨੇ ਰੱਦ ਕਰ ਦਿੱਤਾ ਸੀ।
ਸੁਖਪਾਲ ਖਹਿਰਾ ਨੇ ਹਾਈ ਕੋਰਟ ਵਿੱਚ ਅਰਜ਼ੀ ਦਾਇਰ ਕਰਕੇ ਕਿਹਾ ਸੀ ਕਿ ਉਨ੍ਹਾਂ ਨੂੰ ਗੈਂਗਸਟਰਾਂ ਵੱਲੋਂ ਜਾਨੋਂ ਮਾਰਨ ਦੀਆਂ ਧਮ.ਕੀਆਂ ਮਿਲ ਰਹੀਆਂ ਹਨ। ਉਸ ਨੂੰ ਕੈਨੇਡਾ ਵਿੱਚ ਲੁਕੇ ਗੈਂਗਸਟਰ ਅਰਸ਼ ਡੱਲਾ ਵੱਲੋਂ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਉਨ੍ਹਾਂ ਨੇ ਆਪਣਾ ਲਾਇਸੈਂਸੀ ਹਥਿਆਰ ਜਮ੍ਹਾ ਕਰਵਾ ਦਿੱਤਾ ਹੈ ਪਰ ਉਨ੍ਹਾਂ ਨੂੰ ਆਪਣੀ ਜਾਨ ਦਾ ਡਰ ਹੈ। ਅਜਿਹੀ ਸਥਿਤੀ ਵਿੱਚ ਉਨ੍ਹਾਂ ਦੀ ਸਵੈ-ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਉਨ੍ਹਾਂ ਦੇ ਹਥਿਆਰ ਵਾਪਸ ਕੀਤੇ ਜਾਣੇ ਚਾਹੀਦੇ ਹਨ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।