ਨਵੀਂ ਦਿੱਲੀ: ਭਾਰਤ ਅਤੇ ਚੀਨ ਵਿਚਾਲੇ ਸਰਹੱਦੀ ਵਿਵਾਦ ਨੂੰ ਲੈ ਕੇ ਵੱਡੀ ਖਬਰ ਆਈ ਹੈ। ਅਸਲ ਕੰਟਰੋਲ ਰੇਖਾ ਨੂੰ ਲੈ ਕੇ ਦੋਵਾਂ ਦੇਸ਼ਾਂ ਵਿਚਾਲੇ ਸਮਝੌਤਾ ਹੋਇਆ ਹੈ। ਵਿਦੇਸ਼ ਸਕੱਤਰ ਵਿਕਰਮ ਮਿਸਤਰੀ ਨੇ ਸੋਮਵਾਰ ਨੂੰ ਕਿਹਾ ਕਿ ਭਾਰਤੀ ਅਤੇ ਚੀਨੀ ਵਾਰਤਾਕਾਰ ਪੂਰਬੀ ਲੱਦਾਖ ‘ਚ ਅਸਲ ਕੰਟਰੋਲ ਰੇਖਾ (ਐੱਲ.ਏ.ਸੀ.) ‘ਤੇ ਗਸ਼ਤ ਲਈ ਇਕ ਸਮਝੌਤੇ ‘ਤੇ ਪਹੁੰਚੇ ਹਨ। ਵਿਦੇਸ਼ ਸਕੱਤਰ ਨੇ ਕਿਹਾ ਕਿ ਭਾਰਤੀ ਅਤੇ ਚੀਨੀ ਵਾਰਤਾਕਾਰ ਬਾਕੀ ਮੁੱਦਿਆਂ ਨੂੰ ਸੁਲਝਾਉਣ ਲਈ ਪਿਛਲੇ ਕੁਝ ਹਫ਼ਤਿਆਂ ਤੋਂ ਸੰਪਰਕ ‘ਚ ਹਨ।
ਸਮਝਿਆ ਜਾਂਦਾ ਹੈ ਕਿ ਇਹ ਸਮਝੌਤਾ ਦੇਪਸਾਂਗ ਅਤੇ ਡੇਮਚੋਕ ਇਲਾਕਿਆਂ ‘ਚ ਗਸ਼ਤ ਨਾਲ ਸੰਬੰਧਤ ਹੈ। ਇਸ ਸਫ਼ਲਤਾ ਦਾ ਐਲਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬ੍ਰਿਕਸ ਸਿਖਰ ਸੰਮੇਲਨ ‘ਚ ਹਿੱਸਾ ਲੈਣ ਲਈ ਰੂਸੀ ਸ਼ਹਿਰ ਕਜਾਨ ਦੀ ਯਾਤਰਾ ਤੋਂ ਇਕ ਦਿਨ ਪਹਿਲੇ ਹੋਇਆ ਹੈ। ਹਾਲਾਂਕਿ ਕੋਈ ਅਧਿਕਾਰਤ ਐਲਾਨ ਨਹੀਂ ਹੋਇਆ ਹੈ ਪਰ ਉਮੀਦ ਹੈ ਕਿ ਮੋਦੀ ਅਤੇ ਚੀਨੀ ਰਾਸ਼ਟਰਪਤੀ ਸ਼ੀ ਚਿਨਫਿੰਗ ਬ੍ਰਿਕਸ ਸਿਖਰ ਸੰਮੇਲਨ ਮੌਕੇ ਦੋ-ਪੱਖੀ ਬੈਠਕ ਕਰਨਗੇ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।