ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਅਚਨਚੇਤ ਸਥਾਨਿਕ ਕੇਂਦਰੀ ਜੇਲ੍ਹ ਦਾ ਕੀਤਾ ਦੋਰਾ

Global Team
2 Min Read

ਚੰਡੀਗੜ੍ਹ: ਪੰਜਾਬ ਦੇ ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਅਚਨਚੇਤ ਸਥਾਨਕ ਕੇਂਦਰੀ ਜੇਲ੍ਹ ਦਾ ਦੋਰਾ ਕੀਤਾ। ਇਸ ਦੌਰਾਨ ਉਨ੍ਹਾਂ ਕੈਦੀਆਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਉਨ੍ਹਾਂ ਤੋਂ ਜੇਲ੍ਹ ਹਸਪਤਾਲ ਵਿੱਚ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ, ਦਿੱਤੇ ਜਾ ਰਹੇ ਭੋਜਨ ਆਦਿ ਬਾਰੇ ਜਾਣਕਾਰੀ ਹਾਸਿਲ ਕੀਤੀ।

ਨਿਰੀਖਣ ਉਪਰੰਤ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਪਿਛਲੀਆਂ ਸੂਬਾ ਸਰਕਾਰਾਂ ਨੇ ਜੇਲ੍ਹਾਂ ਨੂੰ ਸੁਧਾਰ ਘਰਾਂ ਵਿਚ ਤਬਦੀਲ ਕਰਨ ਲਈ ਕੋਈ ਕਦਮ ਨਹੀਂ ਚੁੱਕੇ | ਉਨ੍ਹਾਂ ਕਿਹਾ ਕਿ ਪਹਿਲਾਂ ਇੱਥੇ ਗੈਂਗਸਟਰਾਂ ਦਾ ਬੋਲਬਾਲਾ ਸੀ ਪਰ ਹੁਣ CM ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਜੇਲ੍ਹਾਂ ਨੂੰ ਸੱਚੇ ਸੁਧਾਰ ਘਰ ਵਜੋਂ ਵਿਕਸਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਲ੍ਹਾਂ ਵਿੱਚ ਮੋਬਾਈਲ ਨਾਲ ਸਬੰਧਤ ਹਰ ਤਰ੍ਹਾਂ ਦੀਆਂ ਗਤੀਵਿਧੀਆਂ ਨੂੰ ਰੋਕਣ ਲਈ ਹਰ ਤਰ੍ਹਾਂ ਦੇ ਉਪਾਅ ਕੀਤੇ ਗਏ ਹਨ। ਇਸ ਤੋਂ ਇਲਾਵਾ ਆਧੁਨਿਕ ਤਕਨੀਕ ਵਾਲੇ ਸੀਸੀਟੀਵੀ ਕੈਮਰੇ ਲਗਾਏ ਗਏ ਹਨ।

ਜੇਲ੍ਹ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਜੇਲ੍ਹ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਵੱਲ ਕੋਈ ਧਿਆਨ ਨਹੀਂ ਦਿੱਤਾ। ਉਨ੍ਹਾਂ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਸੁਪਨਿਆਂ ਦਾ ਪੰਜਾਬ ਦੇਖਣ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਸਾਥ ਦੇਣ।

ਕੈਬਨਿਟ ਮੰਤਰੀ ਨੇ ਕੇਂਦਰੀ ਜੇਲ੍ਹ ਸੁਪਰਡੈਂਟ ਸ੍ਰੀ ਸ਼ਿਵਰਾਜ ਸਿੰਘ ਨੰਦਗੜ੍ਹ ਵੱਲੋਂ ਜੇਲ੍ਹ ਅੰਦਰ ਕੀਤੇ ਚੰਗੇ ਪ੍ਰਬੰਧਾਂ ਦੀ ਸ਼ਲਾਘਾ ਕੀਤੀ ਅਤੇ ਭਵਿੱਖ ਵਿੱਚ ਵੀ ਜੇਲ੍ਹ ਅੰਦਰ ਚੰਗੇ ਪ੍ਰਬੰਧ ਜਾਰੀ ਰੱਖਣ ਲਈ ਕਿਹਾ। ਇਸ ਤੋਂ ਪਹਿਲਾਂ ਉਨ੍ਹਾਂ ਜੇਲ੍ਹ ਦਾ ਨਿਰੀਖਣ ਕੀਤਾ ਅਤੇ ਤਸੱਲੀ ਪ੍ਰਗਟਾਈ।

Share This Article
Leave a Comment