ਕਪੂਰਥਲਾ: ਕਪੂਰਥਲਾ ਦੇ ਸਿਵਲ ਹਸਪਤਾਲ ‘ਚ ਅੱਜ ਦੁਪਹਿਰ ਇਕ ਵਿਅਕਤੀ ਗੋਲੀਆਂ ਚਲਾ ਕੇ ਕੈਦੀ ਨੂੰ ਲੈ ਕੇ ਫਰਾਰ ਹੋ ਗਿਆ। ਜਿਸ ਤੋਂ ਬਾਅਦ ਪੀ.ਸੀ.ਆਰ ਟੀਮ ਪੁਲਿਸ ਨੇ ਸਬਜ਼ੀ ਮੰਡੀ ਵਿੱਚ ਬਾਈਕ ਸਵਾਰ ਦੋ ਸ਼ੱਕੀ ਨੌਜਵਾਨਾਂ ਦਾ ਪਿੱਛਾ ਕਰਕੇ ਬੜੀ ਮੁਸ਼ਕਿਲ ਨਾਲ ਕਾਬੂ ਕੀਤਾ। ਪੁਲਿਸ ਨੇ ਇਕ ਦੋਸ਼ੀ ਕੋਲੋਂ ਇਕ ਪਿਸਤੌਲ ਵੀ ਬਰਾਮਦ ਕੀਤੀ ਹੈ।
ਦੱਸਿਆ ਜਾ ਰਿਹਾ ਹੈ ਕਿ ਕਪੂਰਥਲਾ ਮਾਡਰਨ ਜੇਲ ਤੋਂ ਸਿਵਲ ਹਸਪਤਾਲ ‘ਚ ਇਲਾਜ ਲਈ ਆਇਆ ਕੈਦੀ ਜੋ ਕੇ ਇਕ ਕੈਦੀ ਕਤਲ ਦੇ ਮਾਮਲੇ ‘ਚ ਜੇਲ ‘ਚ ਬੰਦ ਹੈ ਉਸਨੂੰ ਦੂਜਾ ਵਿਅਕਤੀ ਆ ਕੇ ਬਾਈਕ ‘ਤੇ ਲੈ ਕੇ ਫਰਾਰ ਹੋ ਗਿਆ। ਜਿਸ ਤੋਂ ਬਾਅਦ ਪੁਲਿਸ ਬੇਵੱਸ ਹੋ ਗਈ। ਦੋਸ਼ੀਆਂ ਨੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਗਈ ਪੁਲਿਸ ਟੀਮ ’ਤੇ ਹਮਲਾ ਕਰ ਦਿੱਤਾ। ਮੁਲਜ਼ਮ ਨੇ ਪਿਸਤੌਲ ਨਾਲ ਪੁਲਿਸ ਮੁਲਾਜ਼ਮ ਦੇ ਸਿਰ ’ਤੇ ਵਾਰ ਕੀਤਾ, ਜਿਸ ਕਾਰਨ ਪੁਲੀਸ ਮੁਲਾਜ਼ਮ ਦੀ ਪੱਗ ਉਤਰ ਗਈ ਤੇ ਉਹ ਜ਼ਖ਼ਮੀ ਹੋ ਗਿਆ। ਦੋਵੇਂ ਦੋਸ਼ੀ ਬਿਨਾਂ ਨੰਬਰ ਦੇ ਬਾਈਕ ‘ਤੇ ਸਵਾਰ ਸਨ ਅਤੇ ਭੱਜਣ ਦੀ ਕੋਸ਼ਿਸ਼ ਕਰ ਰਹੇ ਸਨ। ਪਰ ਪੁਲਿਸ ਨੇ ਉਨ੍ਹਾਂ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿਤਾ ‘ਤੇ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।