ਚੰਡੀਗੜ੍ਹ: ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਗਹਿਰਾ ਸਦਮਾ ਲੱਗਾ ਹੈ। ਮੰਤਰੀ ਹਰਜੋਤ ਸਿੰਘ ਬੈਂਸ ਦੇ ਦਾਦਾ ਜੀ ਦਾ ਦੇਹਾਂਤ ਹੋ ਗਿਆ ਹੈ, ਜਿਸ ਦੀ ਜਾਣਕਾਰੀ ਉਨ੍ਹਾਂ ਖੁਦ ਟਵੀਟ ਕਰਕੇ ਦਿੱਤੀ ਹੈ। ਉਨ੍ਹਾਂ ਲਿਖਿਆ ਕਿ ਬਹੁਤ ਦੁਖੀ ਹਿਰਦੇ ਨਾਲ ਮੈਂ ਤੁਹਾਨੂੰ ਸੂਚਿਤ ਕਰ ਰਿਹਾ ਹਾਂ ਕਿ ਮੇਰੇ ਪਿਤਾ ਸ. ਸੋਹਣ ਸਿੰਘ ਬੈਂਸ ਦੇ ਚਾਚਾ ਜੀ ਅਤੇ ਮੇਰੇ ਸਤਿਕਾਰਯੋਗ ਦਾਦਾ ਸ. ਦਰਸ਼ਨ ਸਿੰਘ ਬੈਂਸ ਆਪਣੀ ਸੰਸਾਰਕ ਯਾਤਰਾ ਪੂਰੀ ਕਰਕੇ ਪ੍ਰਮਾਤਮਾ ਦੇ ਚਰਨਾਂ ਵਿੱਚ ਜਾ ਬਿਰਾਜੇ ਹਨ। ਜਿਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਦੁਪਹਿਰ 1 ਵਜੇ ਕੀਤਾ ਜਾਵੇਗਾ।
ਆਪ ਜੀ ਨੂੰ ਬੜੇ ਹੀ ਦੁੱਖੀ ਹਿਰਦੇ ਨਾਲ ਸੂਚਿਤ ਕੀਤਾ ਜਾਂਦਾ ਹੈ ਮੇਰੇ ਪਿਤਾ ਸ. ਸੋਹਣ ਸਿੰਘ ਬੈਂਸ ਜੀ ਦੇ ਚਾਚਾ ਜੀ ਤੇ ਮੇਰੇ ਸਤਿਕਾਰਯੋਗ ਦਾਦਾ ਜੀ ਸ. ਦਰਸ਼ਨ ਸਿੰਘ ਬੈਂਸ ਜੀ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਕੇ ਪ੍ਰਮਾਤਮਾ ਦੇ ਚਰਨਾ ਵਿੱਚ ਜਾ ਬਿਰਾਜੇ ਹਨ।
ਜਿਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਬਾਅਦ ਦੁਪਹਿਰ 1 ਵਜੇ ਪਿੰਡ ਗੰਭੀਰਪੁਰ ਹੇਂਠਲਾ ਦੇ… pic.twitter.com/8xtjywAa1y
— Harjot Singh Bains (@harjotbains) October 27, 2024
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।