ਚੰਡੀਗੜ੍ਹ : ਪੰਜਾਬ ਦੇ CM ਮਾਨ ਨੇ ਚੱਬੇਵਾਲ ਵਿੱਚ ਵਿਧਾਨ ਸਭਾ ਜ਼ਿਮਨੀ ਚੋਣ ਦੀ ਪਹਿਲੀ ਵਲੰਟੀਅਰ ਮੀਟਿੰਗ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਦੇ ਆਗੂਆਂ ਨੂੰ ਨਿਸ਼ਾਨੇ ‘ਤੇ ਲਿਆ ਹੈ। ਇਸ ਦੌਰਾਨ ਉਨ੍ਹਾਂ ਔਰਤਾਂ ਨੂੰ 1100 ਰੁਪਏ ਦੀ ਚੋਣ ਗਾਰੰਟੀ ਦੇਣ ਦਾ ਵੀ ਸੰਕੇਤ ਦਿੱਤਾ। ਉਨ੍ਹਾਂ ਕਿਹਾ ਕਿ ਹੁਣ ਇਹ ਉਨ੍ਹਾਂ ਦਾ ਅਗਲਾ ਟੀਚਾ ਹੈ, ਜਿਸ ਲਈ ਉਹ ਕੰਮ ਕਰ ਰਹੇ ਹਨ।
ਇਸ ਮੌਕੇ ਉਨ੍ਹਾਂ ਹੁਣ ਤਕ ਜਨਤਾ ਲਈ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਕੰਮਾਂ ਨੂੰ ਗਿਣਵਾਇਆ। ਉਨ੍ਹਾਂ ਐੱਨਓਸੀ ਦੀ ਸ਼ਰਤ ਖ਼ਤਮ ਕਰਨ, ਮੁਫ਼ਤ ਬਿਜਲੀ, ਐੱਸਐੱਸਐੱਫ ਤੇ ਪੰਜਾਬ ਸਰਕਾਰ ਦੀਆਂ ਹੋਰ ਉਪਲਬਧੀਆਂ ਬਾਰੇ ਜ਼ਿਕਰ ਕੀਤਾ। ਸੁਖਬੀਰ ਬਾਦਲ ਨੂੰ ਨਿਸ਼ਾਨਾ ਬਣਾਉਂਦਿਆਂ ਉਨ੍ਹਾਂ ਕਿਹਾ ਕਿ ਵਿਧਾਨ ਸਭਾ ਚੋਣਾਂ ਜੇਕਰ ਅਕਾਲੀ ਦਲ ਸੁਖਬੀਰ ਬਾਦਲ ਤੋਂ ਬਿਨਾਂ ਲੜਦਾ ਤਾਂ ਚਾਰ ਸੀਟਾਂ ਵਧ ਲੈ ਸਕਦਾ ਸੀ। ਮਾਨ ਨੇ ਕਿਹਾ ਕਿ ਜਲੰਧਰ ‘ਚ ਵੀ ਉਨ੍ਹਾਂ ਵਾਅਦਾ ਕੀਤਾ ਸੀ ਕਿ ਮੋਹਿੰਦਰ ਭਗਤ ਨੂੰ ਪੌੜੀਆਂ ਚੜ੍ਹਾ ਦਿਉ ਵਿਧਾਨ ਸਭਾ ਦੀਆਂ ਪੌੜੀਆਂ ਚੜ੍ਹਾਉਣਾ ਮੇਰਾ ਕੰਮ ਹੈ, ਅੱਜ ਉਹ ਮੰਤਰੀ ਹਨ। ਇਸੇ ਤਰ੍ਹਾਂ ਹੁਣ ਮੈਂ ਕਹਿਣਾ ਕਿ ਈਸ਼ਾਂਕ ਨੂੰ ਐੱਮਐੱਲਏ ਬਣਾ ਦਿਉਂ, ਅਰਜ਼ੀਆਂ ਇਹ ਲੈ ਆਊ, ਸਾਈਨ ਮੈਂ ਕਰੂੰ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।