ਜੰਮੂ-ਕਸ਼ਮੀਰ: ਜੰਮੂ-ਕਸ਼ਮੀਰ ਦੇ ਅਖਨੂਰ ‘ਚ ਫੌਜ ਦੇ ਜਵਾਨਾਂ ਨੇ 3 ਅੱਤਵਾਦੀਆਂ ਨੂੰ ਮਾਰ ਦਿੱਤਾ ਹੈ। ਅੱਤਵਾਦੀਆਂ ਨੇ ਸੋਮਵਾਰ ਸਵੇਰੇ ਕਰੀਬ 7.30 ਵਜੇ ਕੰਟਰੋਲ ਰੇਖਾ ਨੇੜੇ ਭੱਠਲ ਇਲਾਕੇ ‘ਚ ਫੌਜ ਦੀ ਐਂਬੂਲੈਂਸ ‘ਤੇ ਅਚਾਨਕ ਗੋਲੀਬਾਰੀ ਸ਼ੁਰੂ ਕਰ ਦਿੱਤੀ। ਜਿਸ ਤੋਂ ਬਾਅਦ ਉਹ ਜੰਗਲ ਵੱਲ ਭੱਜ ਗਏ। ਇਸ ਤੋਂ ਬਾਅਦ ਫੌਜ ਨੇ ਤਲਾਸ਼ੀ ਮੁਹਿੰਮ ਚਲਾਈ ਅਤੇ ਅੱਤਵਾਦੀਆਂ ਨੂੰ ਮਾਰ ਦਿੱਤਾ।
ਅੱਤਵਾਦੀ ਫੌਜ ਦੇ ਜਵਾਨਾਂ ਤੋਂ ਬਚਣ ਲਈ ਜੰਗਲ ਵੱਲ ਭੱਜੇ। ਇਸ ਤੋਂ ਬਾਅਦ ਫੌਜ ਨੇ ਕਰੀਬ 5 ਘੰਟੇ ਤੱਕ ਤਲਾਸ਼ੀ ਮੁਹਿੰਮ ਚਲਾਈ। ਤਲਾਸ਼ੀ ਮੁਹਿੰਮ ਦੌਰਾਨ ਹੀ ਤਿੰਨ ਅੱਤਵਾਦੀ ਮਾਰੇ ਗਏ। ਦਸਣਾ ਬਣਦਾ ਹੈ ਕਿ ਇਸ ਤੋਂ ਪਹਿਲਾਂ 24 ਅਕਤੂਬਰ ਨੂੰ ਬਾਰਾਮੂਲਾ ‘ਚ ਅੱਤਵਾਦੀਆਂ ਨੇ ਫੌਜ ਦੇ ਵਾਹਨ ‘ਤੇ ਹਮਲਾ ਕੀਤਾ ਸੀ, ਜਿਸ ‘ਚ 3 ਜਵਾਨ ਅਤੇ 2 ਪੋਰਟਰਾਂ ਦੀ ਜਾਨ ਚਲੀ ਗਈ ਸੀ।
ਦੱਸਿਆ ਜਾ ਰਿਹਾ ਹੈ ਕਿ ਅੱਤਵਾਦੀ ਬੀਤੀ ਰਾਤ ਸਰਹੱਦ ਪਾਰ ਕਰਕੇ ਅਖਨੂਰ ਆਏ ਸਨ। ਪਿੰਡ ਵਾਸੀਆਂ ਨੇ ਖੌਰ ਦੇ ਭੱਠਲ ਇਲਾਕੇ ‘ਚ ਆਸਣ ਮੰਦਿਰ ਨੇੜੇ ਭਾਰੀ ਹਥਿਆਰਾਂ ਨਾਲ ਲੈਸ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਦਿੱਤੀ ਸੀ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।