ਹੁਣ ਦੁਬਾਰਾ ਪਹਿਨਣਾ ਪਵੇਗਾ ਮਾਸਕ, ਹਦਾਇਤਾਂ ਜਾਰੀ

Global Team
3 Min Read

ਕਪੂਰਥਲਾ: ਹਵਾ ਪ੍ਰਦੂਸ਼ਣ ਵਿੱਚ ਤੇਜ਼ੀ ਨਾਲ ਵਾਧਾ ਹੋਣ ਕਾਰਨ ਸਾਹ ਲੈਣ ਵਾਲੇ ਮਰੀਜ਼ਾਂ ਦੀ ਗਿਣਤੀ ਵੱਧ ਰਹੀ ਹੈ । ਜਿਸ ਕਾਰਨ ਅੱਜਕੱਲ੍ਹ ਗਲੇ ਅਤੇ ਅੱਖਾਂ ਨਾਲ ਸਬੰਧਿਤ ਬਿਮਾਰੀਆਂ ਲੋਕਾਂ ਨੂੰ ਆਪਣੀ ਲਪੇਟ ਵਿੱਚ ਲੈ ਰਹੀਆਂ ਹਨ। ਮਾਹਿਰਾਂ ਦੀ ਸਲਾਹ ਹੈ ਕਿ ਬਿਨਾਂ ਮਾਸਕ ਦੇ ਇਸ ਹਵਾ ਵਿਚ ਸਾਹ ਲੈਣਾ ਸਾਡੇ ਲਈ ਬਹੁਤ ਨੁਕਸਾਨਦੇਹ ਹੈ। ਅਜਿਹੇ ‘ਚ ਇਹ ਜਾਣਨਾ ਜ਼ਰੂਰੀ ਹੈ ਕਿ ਇਸ ਵਧਦੇ ਪ੍ਰਦੂਸ਼ਣ ਤੋਂ ਕਿਵੇਂ ਬਚਿਆ ਜਾਵੇ। ਹਾਲਾਂਕਿ ਹਵਾ ਪ੍ਰਦੂਸ਼ਣ ਹਰ ਕਿਸੇ ਨੂੰ ਪ੍ਰਭਾਵਿਤ ਕਰਦਾ ਹੈ, ਪਰ ਇਹ ਬੱਚਿਆਂ ਅਤੇ ਬਜ਼ੁਰਗਾਂ ਨੂੰ ਸਭ ਤੋਂ ਵੱਧ ਪ੍ਰਭਾਵਿਤ ਕਰਦਾ ਹੈ ਕਿਉਂਕਿ ਮੰਨਿਆ ਜਾਂਦਾ ਹੈ ਕਿ ਉਹਨਾਂ ਦੀ ਇਮਿਊਨ ਸਿਸਟਮ ਕਮਜ਼ੋਰ ਹੁੰਦਾ ਹੈ। ਜਿਸ ਕਾਰਨ ਕਿਸੇ ਵੀ ਬਿਮਾਰੀ ਦਾ ਸ਼ਿਕਾਰ ਹੋਣ ਦਾ ਖਤਰਾ ਵੱਧ ਜਾਂਦਾ ਹੈ। ਇਸ ਲਈ ਵਧ ਰਹੇ ਹਵਾ ਪ੍ਰਦੂਸ਼ਣ ਕਾਰਨ ਬੱਚਿਆਂ ਅਤੇ ਬਜ਼ੁਰਗਾਂ ਨੂੰ ਘਰਾਂ ਦੇ ਅੰਦਰ ਹੀ ਰਹਿਣ ਦੀ ਸਲਾਹ ਦਿੱਤੀ ਜਾਂਦੀ ਹੈ।

ਇਨ੍ਹੀਂ ਦਿਨੀਂ ਕਈ ਹਸਪਤਾਲਾਂ ਵਿੱਚ ਸਾਹ ਦੀ ਸਮੱਸਿਆ ਵਾਲੇ ਮਰੀਜ਼ਾਂ ਦੀ ਗਿਣਤੀ ਵੀ ਵੱਧ ਰਹੀ ਹੈ। ਪੀ.ਐੱਮ. 2.5 ਦੀ ਪ੍ਰਦੂਸ਼ਿਤ ਹਵਾ ਦੀ ਮੌਜੂਦਗੀ ਪ੍ਰਭਾਵਿਤ ਲੋਕਾਂ ਵਿੱਚ ਸਾਹ ਲੈਣ ਵਿੱਚ ਮੁਸ਼ਕਿਲਾਂ ਵਧਾ ਰਹੀ ਹੈ। ਡਾਕਟਰਾਂ ਅਨੁਸਾਰ ਹਸਪਤਾਲਾਂ ਵਿੱਚ ਮਰੀਜ਼ਾਂ ਦੀ ਗਿਣਤੀ ਵਿੱਚ 30 ਫੀਸਦੀ ਵਾਧਾ ਹੋਇਆ ਹੈ। ਮਾਹਿਰਾਂ ਨੇ  ਆਪਣੇ ਆਪ ਨੂੰ ਪ੍ਰਦੂਸ਼ਣ ਤੋਂ ਬਚਾਉਣ ਲਈ N-95 ਮਾਸਕ ਪਹਿਨਣ ਲਈ ਕਿਹਾ ਹੈ। ਆਪਣੇ ਸਰੀਰ ਨੂੰ ਹਾਈਡਰੇਟ ਰੱਖੋ ਅਤੇ ਰੋਜ਼ਾਨਾ ਘੱਟੋ-ਘੱਟ 8 ਗਲਾਸ ਪਾਣੀ ਪੀਓ। ਜੇ ਤੁਹਾਨੂੰ ਖੰਘ ਹੈ, ਤਾਂ ਸਵੈ-ਇਲਾਜ ਨਾ ਕਰੋ ਅਤੇ ਡਾਕਟਰ ਦੀ ਸਲਾਹ ਲਓ। ਕੁਝ ਦਿਨਾਂ ਲਈ ਸ਼ਾਮ ਦੀ ਸੈਰ ਤੋਂ ਬਚੋ ਅਤੇ ਘਰ ਦੇ ਅੰਦਰ ਹੀ ਕਸਰਤ ਕਰੋ।

ਜੇਕਰ ਅਸੀਂ ਪ੍ਰਦੂਸ਼ਣ ਕਾਰਨ ਹੋਣ ਵਾਲੀ ਕਿਸੇ ਵੀ ਬਿਮਾਰੀ ਤੋਂ ਬਚਣਾ ਚਾਹੁੰਦੇ ਹਾਂ ਤਾਂ ਸਾਨੂੰ ਧੂੜ ਭਰੀਆਂ ਥਾਵਾਂ ‘ਤੇ ਜਾਣ ਤੋਂ ਬਚਣਾ ਚਾਹੀਦਾ ਹੈ। ਜੇਕਰ ਤੁਸੀਂ ਅਜਿਹੀ ਜਗ੍ਹਾ ਤੋਂ ਯਾਤਰਾ ਕਰ ਰਹੇ ਹੋ ਜਿੱਥੇ ਉਸਾਰੀ ਦਾ ਕੰਮ ਚੱਲ ਰਿਹਾ ਹੈ, ਤਾਂ ਉੱਥੇ ਜਾਣ ਤੋਂ ਬਚੋ।

ਬਦਲਦੇ ਮੌਸਮ ਵਿੱਚ ਆਪਣੀ ਖੁਰਾਕ ਦਾ ਖਾਸ ਖਿਆਲ ਰੱਖਣ ਲਈ ਡਾਕਟਰ ਨੇ ਬਾਹਰੋਂ ਤਲੇ ਹੋਏ ਭੋਜਨਾਂ ਦਾ ਸੇਵਨ ਘੱਟ ਕਰਨ ਦੀ ਸਲਾਹ ਦਿੱਤੀ ਹੈ। ਆਪਣੀ ਖੁਰਾਕ ਵਿੱਚ ਹਰੀਆਂ ਸਬਜ਼ੀਆਂ ਅਤੇ ਫਲਾਂ ਨੂੰ ਵਧੇਰੇ ਸ਼ਾਮਿਲ ਕਰਨ ਦੀ ਸਲਾਹ ਦਿੱਤੀ ਜਾਂਦੀ ਹੈ।ਵੱਧ ਤੋਂ ਵੱਧ ਪਾਣੀ ਪੀਣ ਦੀ ਵੀ ਕੋਸ਼ਿਸ਼ ਕਰੋ। ਕਿਉਂਕਿ ਪਾਣੀ ਪੀਣ ਨਾਲ ਸਰੀਰ ਹਾਈਡ੍ਰੇਟ ਰਹਿੰਦਾ ਹੈ, ਜੋ ਪ੍ਰਦੂਸ਼ਣ ਤੋਂ ਬਚਾਉਣ ‘ਚ ਮਦਦ ਕਰਦਾ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।
Share This Article
Leave a Comment