ਤਰਨਤਾਰਨ : ਵਿਧਾਨ ਸਭਾ ਤਰਨਤਾਰਨ ਦੇ ਹਲਕਾ ਖੇਮਕਰਨ ਦੇ ਪਿੰਡ ਬੇਨਕਾ ‘ਚ 3 ਲਾ.ਸ਼ਾਂ ਪਈਆਂ ਮਿਲੀਆਂ ਹਨ। ਘਟਨਾ ਨੂੰ ਲੈ ਕੇ ਪਿੰਡ ਵਾਸੀਆਂ ‘ਚ ਸਹਿਮ ਦਾ ਮਾਹੌਲ ਹੈ। ਜਾਣਕਾਰੀ ਅਨੁਸਾਰ ਦੋ ਲਾਸ਼ਾਂ ਕੰਬਲਾਂ ਵਿੱਚ ਪਾਈਆਂ ਹੋਈਆਂ ਸਨ ਜਦੋਂਕਿ ਇੱਕ ਲਾ.ਸ਼ ਬੰਨੀ ਹੋਈ ਸੀ। ਰਾਹਗੀਰ ਨੇ ਘਟਨਾ ਦੀ ਸੂਚਨਾ ਪੁਲਿਸ ਨੂੰ ਦਿਤੀ ।
ਮੌਕੇ ‘ਤੇ ਪਹੁੰਚੀ ਪੁਲਿਸ ਨੇ ਲਾ.ਸ਼ਾਂ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਤਿੰਨ ਵਿਅਕਤੀਆਂ ਦੀਆਂ ਲਾ.ਸ਼ਾਂ ਪਿੰਡ ਬੈਂਕਾ ਦੇ ਡਰੇਨ ਵਿੱਚੋਂ ਸ਼ੱਕੀ ਹਾਲਤ ਵਿੱਚ ਬਰਾਮਦ ਹੋਈਆਂ ਹਨ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕਾਂ ਦੇ ਸਰੀਰ ‘ਤੇ ਸੱਟਾਂ ਦੇ ਨਿਸ਼ਾਨ ਹਨ। ਹਾਲਾਂਕਿ ਅਜੇ ਤੱਕ ਉਸ ਦੀ ਪਛਾਣ ਨਹੀਂ ਹੋ ਸਕੀ ਹੈ।
ਪੁਲਿਸ ਨੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ ਵਿੱਚ ਰਖਵਾਇਆ ਹੈ। ਫੋਰੈਂਸਿਕ ਟੀਮ ਵੀ ਜਾਂਚ ਵਿੱਚ ਲੱਗੀ ਹੋਈ ਹੈ ਅਤੇ ਜਾਂਚ ਤੋਂ ਬਾਅਦ ਹੀ ਕਾਰਨ ਸਾਹਮਣੇ ਆਉਣਗੇ। ਪਿੰਡ ਬੈਂਕਾ ਦੇ ਸਰਪੰਚ ਨੇ ਦੱਸਿਆ ਕਿ ਸਵੇਰੇ ਕਿਸੇ ਰਾਹਗੀਰ ਨੇ ਉਨ੍ਹਾਂ ਨੂੰ ਲਾ.ਸ਼ਾਂ ਮਿਲਣ ਦੀ ਸੂਚਨਾ ਦਿੱਤੀ ਸੀ, ਜਿਸ ਤੋਂ ਬਾਅਦ ਉਹ ਮੌਕੇ ‘ਤੇ ਪਹੁੰਚੇ ਅਤੇ ਪੁਲਿਸ ਨੂੰ ਸੂਚਨਾ ਦਿੱਤੀ।