ਨਿਊਜ਼ ਡੈਸਕ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਮਹਾਰਾਸ਼ਟਰ ਦੇ ਦੌਰੇ ‘ਤੇ ਹਨ। ਇਸੇ ਦੌਰਾਨ ਅੱਜ ਹਿੰਗੋਲੀ ਵਿੱਚ ਉਨ੍ਹਾਂ ਦੇ ਹੈਲੀਕਾਪਟਰ ਦੀ ਚੈਕਿੰਗ ਕੀਤੀ ਗਈ। ਦੱਸਿਆ ਜਾ ਰਿਹਾ ਹੈ ਕਿ ਜਿਵੇਂ ਹੀ ਸ਼ਾਹ ਦਾ ਹੈਲੀਕਾਪਟਰ ਹਿੰਗੋਲੀ ‘ਚ ਉਤਰਿਆ ਤਾਂ ਚੋਣ ਕਮਿਸ਼ਨ ਦੇ ਅਧਿਕਾਰੀ ਉਥੇ ਪਹੁੰਚ ਗਏ। ਇਸ ਤੋਂ ਬਾਅਦ ਉਨ੍ਹਾਂ ਨੇ ਹੈਲੀਕਾਪਟਰ ਅਤੇ ਉਨ੍ਹਾਂ ਦੇ ਬੈਗ ਦੀ ਜਾਂਚ ਕੀਤੀ।
ਦੱਸ ਦਈਏ ਕਿ ਇਸ ਤੋਂ ਪਹਿਲਾਂ ਸ਼ਿਵ ਸੈਨਾ ਯੂਬੀਟੀ ਨੇਤਾ ਊਧਵ ਠਾਕਰੇ ਅਤੇ ਭਾਜਪਾ ਨੇਤਾ ਦੇਵੇਂਦਰ ਫੜਨਵੀਸ ਦੇ ਹੈਲੀਕਾਪਟਰ ਦੀ ਵੀ ਜਾਂਚ ਕੀਤੀ ਗਈ ਸੀ। ਸ਼ਿਵ ਸੈਨਾ ਮੁਖੀ ਊਧਵ ਠਾਕਰੇ ਦੇ ਬੈਗ ਦੀ ਚੋਣ ਅਧਿਕਾਰੀਆਂ ਨੇ ਜਾਂਚ ਕੀਤੀ, ਜਿਸ ਤੋਂ ਬਾਅਦ ਉਨ੍ਹਾਂ ਨੇ ਭਾਰਤ ਸਭਾ ‘ਚ ਭਾਜਪਾ ‘ਤੇ ਹਮ.ਲਾ ਬੋਲਦਿਆਂ ਪੁੱਛਿਆ ਕਿ ਕੀ ਅਮਿਤ ਸ਼ਾਹ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉਨ੍ਹਾਂ ਦੇ ਬੈਗ ਦੀ ਜਾਂਚ ਕਰਨਗੇ। ਜਿਸ ਤੋਂ ਬਾਅਦ ਅੱਜ ਚੋਣ ਕਮਿਸ਼ਨ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਬੈਗ ਦੀ ਵੀ ਜਾਂਚ ਕੀਤੀ ਹੈ। ਚੋਣ ਕਮਿਸ਼ਨ ਵੱਲੋਂ ਨਿਯੁਕਤ ਅਧਿਕਾਰੀਆਂ ਨੇ ਅਮਿਤ ਸ਼ਾਹ ਦੇ ਬੈਗ ਦੀ ਉਸ ਸਮੇਂ ਜਾਂਚ ਕੀਤੀ ਜਦੋਂ ਉਹ ਹਿੰਗੋਲੀ ਵਿੱਚ ਚੋਣ ਪ੍ਰਚਾਰ ਮੀਟਿੰਗ ਲਈ ਜਾ ਰਹੇ ਸਨ। ਹਿੰਗੋਲੀ ਦੀ ਚੋਣ ਸਭਾ ‘ਚ ਅਮਿਤ ਸ਼ਾਹ ਨੇ ਵਿਰੋਧੀ ਧਿਰ ‘ਤੇ ਹਮ.ਲਾ ਬੋਲਿਆ ਹੈ।
ਰਾਹੁਲ ਗਾਂਧੀ ਨੂੰ ਨਿਸ਼ਾਨੇ ‘ਤੇ ਲੈਂਦਿਆ ਉਨ੍ਹਾਂ ਕਿਹਾ ਕਿ ਸ਼ਾਹ ਨੇ ਕਿਹਾ ਕਿ ਸੋਨੀਆ ਜੀ ਹੁਣ ਤੱਕ 20 ਵਾਰ ਰਾਹੁਲ ਦੇ ਨਾਮ ਵਾਲੇ ਜਹਾਜ਼ ਨੂੰ ਲੈਂਡ ਕਰਨ ਦੀ ਕੋਸ਼ਿਸ਼ ਕਰ ਚੁੱਕੇ ਹਨ ਅਤੇ 20 ਵਾਰ ਜਹਾਜ਼ ਕਰੈਸ਼ ਹੋ ਚੁੱਕਾ ਹੈ।
आज महाराष्ट्र की हिंगोली विधानसभा में चुनाव प्रचार के दौरान चुनाव आयोग के अधिकारियों के द्वारा केंद्रीय गृह व सहकारिता मंत्री @AmitShah की हेलिकॉप्टर की जाँच की गई। pic.twitter.com/KotFD68NO5
— SACH TALKS (@SachTalks) November 15, 2024
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।