ਨਿਊਜ਼ ਡੈਸਕ: ਪਿਛਲੇ ਕੁਝ ਦਿਨਾਂ ਤੋਂ ਲੱਤ ‘ਚ ਗੋਲੀ ਲੱਗਣ ਕਾਰਨ ਸੁਰਖੀਆਂ ‘ਚ ਰਹੇ ਗੋਵਿੰਦਾ ਦੀ ਤਬੀਅਤ ਅਚਾਨਕ ਵਿਗੜ ਗਈ ਹੈ। ਹਾਲ ਹੀ ‘ਚ ਗੋਵਿੰਦਾ ਸ਼ਿਵ ਸੈਨਾ ਸ਼ਿੰਦੇ ਧੜੇ ਦੇ ਉਮੀਦਵਾਰਾਂ ਦੇ ਪ੍ਰਚਾਰ ਲਈ ਇਕ ਰੋਡ ਸ਼ੋਅ ਵਿਚ ਹਿੱਸਾ ਲੈਣ ਗਏ ਸਨ ਪਰ ਇਸ ਦੌਰਾਨ ਉਨ੍ਹਾਂ ਨੂੰ ਛਾਤੀ ‘ਚ ਦਰਦ ਹੋ ਗਿਆ, ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ। ਗੋਵਿੰਦਾ ਦੇ ਕਰੀਬੀ ਵਿਅਕਤੀ ਨੇ ਦੱਸਿਆ ਕਿ ਅਦਾਕਾਰ ਹੁਣ ਠੀਕ ਹਨ। ਉਹ ਥੱਕੇ ਹੋਏ ਸੀ ਅਤੇ ਅਸਹਿਜ ਮਹਿਸੂਸ ਕਰ ਰਹੇ ਸਨ। ਹਾਲਾਂਕਿ ਗੋਵਿੰਦਾ ਵੱਲੋਂ ਇਸ ਬਾਰੇ ਕੋਈ ਅਧਿਕਾਰਿਤ ਪੁਸ਼ਟੀ ਨਹੀਂ ਕੀਤੀ ਗਈ ਹੈ।
ਰਿਪੋਰਟ ‘ਚ ਦੱਸਿਆ ਕਿ ਗੋਵਿੰਦਾ ਜਲਗਾਓਂ ‘ਚ ਮੁਕਤਾਇਨਗਰ, ਬੋਦਵਾੜ, ਪਚੋਰਾ ਅਤੇ ਚੋਪੜਾ ‘ਚ ਮਹਾਯੁਤੀ ਦੇ ਉਮੀਦਵਾਰਾਂ ਲਈ ਪ੍ਰਚਾਰ ਕਰ ਰਹੇ ਸਨ। ਰੋਡ ਸ਼ੋਅ ਦੌਰਾਨ ਉਨ੍ਹਾਂ ਨੇ ਭੀੜ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸਮਰਥਨ ਕਰਨ ਅਤੇ ਸੱਤਾਧਾਰੀ ਗਠਜੋੜ ਨੂੰ ਵੋਟ ਦੇਣ ਦੀ ਅਪੀਲ ਕੀਤੀ। ਗੋਵਿੰਦਾ ਨੇ ਸੀਐਮ ਏਕਨਾਥ ਸ਼ਿੰਦੇ ਦੀ ਅਗਵਾਈ ਵਾਲੀ ਸ਼ਿਵ ਸੈਨਾ ਵਿੱਚ ਸ਼ਾਮਿਲ ਹੋਣ ਤੋਂ ਬਾਅਦ ਮੁੜ ਰਾਜਨੀਤੀ ਵਿੱਚ ਪ੍ਰਵੇਸ਼ ਕੀਤਾ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।