ਚੰਡੀਗੜ੍ਹ: ਚੰਡੀਗੜ੍ਹ ‘ਚ ਹਰਿਆਣਾ ਸਰਕਾਰ ਨੂੰ ਜ਼ਮੀਨ ਦੇਣ ਦੇ ਮੁੱਦੇ ‘ਤੇ ਪੰਜਾਬ ‘ਚ ਸਿਆਸਤ ਗਰਮਾਈ ਹੋਈ ਹੈ। ਹੁਣ ਇਸ ਮਾਮਲੇ ‘ਤੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਵਿਵਾਦ ‘ਤੇ ਆਪਣਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਵਿੱਚ ਹਰਿਆਣਾ ਵਿਧਾਨ ਸਭਾ ਲਈ ਕੋਈ ਜ਼ਮੀਨ ਨਹੀਂ ਦਿੱਤੀ ਗਈ ਹੈ। ਉਸ ਦਾ ਪ੍ਰਸਤਾਵ ਲੰਬੇ ਸਮੇਂ ਤੋਂ ਪੈਂਡਿੰਗ ਹੈ। ਫੈਸਲਾ ਹੋਣ ਤੱਕ ਕੁਝ ਨਹੀਂ ਕਿਹਾ ਜਾ ਸਕਦਾ।
ਜ਼ਿਕਰਯੋਗ ਹੈ ਕਿ ਦੋ ਦਿਨ ਪਹਿਲਾਂ ਵਿੱਤ ਮੰਤਰੀ ਹਰਪਾਲ ਚੀਮਾ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕੀਤੀ ਸੀ। ਜਿਸ ਵਿੱਚ ਉਨ੍ਹਾਂ ਨੇ ਹਰਿਆਣਾ ਨੂੰ ਜ਼ਮੀਨ ਅਲਾਟ ਕਰਨ ਦੇ ਕਦਮ ਦਾ ਵਿਰੋਧ ਕੀਤਾ ਸੀ ਅਤੇ ਮੰਗ ਪੱਤਰ ਸੌਂਪਿਆ ਸੀ। ਇਸ ਤੋਂ ਬਾਅਦ ਹਰਪਾਲ ਚੀਮਾ ਨੇ ਕਿਹਾ ਸੀ ਕਿ ਚੰਡੀਗੜ੍ਹ ‘ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।