ਨਿਊਜ਼ ਡੈਸਕ: ਸ੍ਰੀ ਗੁਰੂ ਨਾਨਕ ਦੇਵ ਜੀ ਦਾ ਸਵਾਂਗ ਰਚਣ ਦੇ ਮਾਮਲੇ ਵਿੱਚ ਹੁਣ ਸਿੰਧੀ ਭਾਈਚਾਰੇ ਨੇ ਮੁਆਫੀ ਮੰਗੀ ਹੈ। ਸਿੰਧੀ ਸਮਾਜ ਦੇ ਪ੍ਰਧਾਨ ਰਾਮੇਸ਼ ਖੱਤਰੀ ਨੇ ਕਿਹਾ ਕਿ ਪੂਰਾ ਸਿੰਧੀ ਸਮਾਜ ਗੁਰੂ ਸਾਹਿਬ ਜੀ ਦਾ ਸਤਿਕਾਰ ਕਰਦਾ ਹੈ। ਉਨ੍ਹਾਂ ਨੇ ਕਿਹਾ ਕਿ ਜੋ ਕੁਝ ਵੀ ਉਨ੍ਹਾਂ ਤੋਂ ਹੋਇਆ ਹੈ ਉਹ ਗਲਤੀ ਅਤੇ ਨਾਸਮਝੀ ਦੇ ਨਾਲ ਹੋਇਆ ਹੈ, ਅਸੀਂ ਜਾਣਬੁੱਝ ਕੇ ਇਹ ਸਭ ਨਹੀਂ ਕੀਤਾ।ਲ
ਸਿੰਧੀ ਸਮਾਜ ਨੇ ਕਿ ਉਹ ਹੱਥ ਜੋੜ ਕੇ ਸਿੱਖ ਭਾਈਚਾਰੇ ਤੋਂ ਮੁਆਫੀ ਮੰਗਦੇ ਹਨ। ਉਨ੍ਹਾਂ ਨੇ ਕਿਹਾ ਕਿ ਉਹ ਕਿਸੇ ਦੀ ਭਾਵਨਾ ਨੂੰ ਠੇਸ ਪਾਹੁੰਚਾਉਣਾ ਨਹੀਂ ਚਾਹੁੰਦੇ ਸਨ। ਉਨ੍ਹਾਂ ਨੇ ਕਿਹਾ ਕਿ ਇਸ ਮਾਮਲੇ ਨੂੰ ਲੈ ਕੇ ਉਹ ਗੁਰੂ ਘਰ ਜਾ ਕੇ ਵੀ ਮੁਆਫੀ ਮੰਗਣਗੇ।
ਦੱਸ ਦਈਏ ਕਿ ਸ਼ੋਸਲ ਮੀਡੀਆ ’ਤੇ ਇੱਕ ਵੀਡੀਓ ਵਾਇਰਲ ਹੋ ਰਹੀ ਸੀ ਜਿਸ ਵਿੱਚ ਇੱਕ ਵਿਅਕਤੀ ਵੱਲੋਂ ਗੁਰੂ ਨਾਨਕ ਸਾਹਿਬ ਵਾਂਗ ਸਵਾਂਗ ਰਚਾਇਆ ਹੋਇਆ। ਵਾਇਰਲ ਹੋ ਰਿਹਾ ਵੀਡੀਓ ਮੱਧ ਪ੍ਰਦੇਸ਼ ਦਾ ਦੱਸਿਆ ਜਾ ਰਿਹਾ ਹੈ। ਵੀਡੀਓ ਸਾਹਮਣੇ ਆਉਣ ਤੋਂ ਬਾਅਦ ਸਿੱਖ ਸੰਗਤ ਨੇ ਆਪਣਾ ਇਤਰਾਜ ਜਾਹਿਰ ਕੀਤਾ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵੀਡੀਓ ਵਾਇਰਲ ਹੋਣ ਤੋਂ ਬਾਅਦ ਇਸ ਤੇ ਇਤਰਾਜ ਜਾਹਿਰ ਕੀਤਾ ਸੀ। SGPC ਨੇ ਮਾਮਲੇ ਦੀ ਪੜਤਾਲ ਲਈ ਪ੍ਰਚਾਰਕਾਂ ਦੀ ਇੱਕ ਟੀਮ ਘਟਨਾ ਵਾਲੀ ਥਾਂ ਤੇ ਭੇਜੀ ਹੈ। ਇਹ ਟੀਮ ਇੱਕ ਰਿਪੋਰਟ ਸ਼੍ਰੀ ਅਕਾਲ ਤਖ਼ਤ ਸਾਹਿਬ ਨੂੰ ਦੇਵੇਗੀ। ਜਿਸ ਤੇ ਅੱਗੇ ਸਿੰਘ ਸਹਿਬਾਨ ਫੈਸਲਾ ਲੈਣਗੇ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।