ਨਿਊਜ਼ ਡੈਸਕ: ਪਾਕਿਸਤਾਨ ਦੇ ਖੈਬਰ ਪਖਤੂਨਖਵਾ ‘ਚ ਅੱਤਵਾਦੀਆਂ ਨੇ ਇਕ ਯਾਤਰੀ ਵੈਨ ਨੂੰ ਨਿਸ਼ਾਨਾ ਬਣਾਇਆ ਅਤੇ ਉਸ ‘ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਇਸ ਹਮਲੇ ‘ਚ 32 ਲੋਕਾਂ ਦੀ ਮੌ.ਤ ਹੋ ਗਈ ਹੈ। ਔਰਤਾਂ ਸਮੇਤ ਦਰਜਨਾਂ ਲੋਕ ਜ਼ਖਮੀ ਹੋਏ ਹਨ। ਹਮਲੇ ‘ਚ ਇਕ ਪੁਲਿਸ ਅਧਿਕਾਰੀ ਵੀ ਜ਼ਖਮੀ ਹੋਇਆ ਹੈ।
ਰਿਪੋਰਟਾਂ ਮੁਤਾਬਿਕ ਜਿਵੇਂ ਹੀ ਯਾਤਰੀ ਵੈਨ ਲੋਅਰ ਕੁਰੱਮ ਦੇ ਓਚੁਤ ਕਾਲੀ ਪਹੁੰਚੀ ਤਾਂ ਉੱਥੇ ਪਹਿਲਾਂ ਤੋਂ ਹੀ ਘਿਰੇ ਹੋਏ ਅੱਤਵਾਦੀਆਂ ਨੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਹਾਲਾਂਕਿ ਅਜੇ ਤੱਕ ਕਿਸੇ ਸਮੂਹ ਨੇ ਇਸ ਘਟਨਾ ਦੀ ਜ਼ਿੰਮੇਵਾਰੀ ਨਹੀਂ ਲਈ ਹੈ। ਮਰਨ ਵਾਲਿਆਂ ਵਿੱਚ ਔਰਤਾਂ ਅਤੇ ਬੱਚੇ ਵੀ ਸ਼ਾਮਿਲ ਹਨ। ਹਾਲਾਂਕਿ ਅਜੇ ਤੱਕ ਇਹ ਸਪੱਸ਼ਟ ਨਹੀਂ ਹੋ ਸਕਿਆ ਹੈ ਕਿ ਮਰ.ਨ ਵਾਲਿਆਂ ‘ਚ ਕਿੰਨੇ ਬੱਚੇ ਅਤੇ ਔਰਤਾਂ ਸ਼ਾਮਿਲ ਹਨ। ਯਾਤਰੀਆਂ ਨੂੰ ਲੈ ਕੇ ਇਹ ਵੈਨ ਪੇਸ਼ਾਵਰ ਜਾ ਰਹੀ ਸੀ। ਇਸ ਦੌਰਾਨ ਉਸ ਨੂੰ ਨਿਸ਼ਾਨਾ ਬਣਾਇਆ ਗਿਆ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।