ਨਿਊਜ਼ ਡੈਸਕ: ਅਮਰੀਕਾ ਨੇ ਕੀਵ ਵਿੱਚ ਆਪਣਾ ਦੂਤਾਵਾਸ ਬੰਦ ਕਰਨ ਦਾ ਹੁਕਮ ਦਿੱਤਾ ਹੈ। ਰੂਸ-ਯੂਕਰੇਨ ਯੁੱਧ ਦਰਮਿਆਨ ਅਮਰੀਕਾ ਨੇ ਦੂਤਘਰ ਦੇ ਅਧਿਕਾਰੀਆਂ ਨੂੰ ਸੁਰੱਖਿਅਤ ਥਾਵਾਂ ‘ਤੇ ਪਨਾਹ ਲੈਣ ਦੀ ਸਲਾਹ ਦਿੱਤੀ ਹੈ। ਦਰਅਸਲ ਅਮਰੀਕਾ ਨੂੰ ਡਰ ਹੈ ਕਿ ਕੀਵ ਸਥਿਤ ਉਨ੍ਹਾਂ ਦੇ ਦੂਤਾਵਾਸ ‘ਤੇ ਹਵਾਈ ਹਮ.ਲਾ ਹੋ ਸਕਦਾ ਹੈ। ਅਮਰੀਕਾ ਦੇ ਵਿਦੇਸ਼ ਵਿਭਾਗ ਨੇ ਇਸ ਸਬੰਧੀ ਜਾਣਕਾਰੀ ਦਿੱਤੀ ਹੈ।
ਦੱਸ ਦਈਏ ਕਿ ਅਮਰੀਕਾ ਦਾ ਇਹ ਫੈਸਲਾ ਅਜਿਹੇ ਸਮੇਂ ਆਇਆ ਹੈ ਜਦੋਂ ਰੂਸ ਅਤੇ ਯੂਕਰੇਨ ਵਿਚਾਲੇ ਤਣਾਅ ਕਾਫੀ ਵੱਧ ਗਿਆ ਹੈ। ਇਸ ਦੇ ਨਾਲ ਹੀ ਅਮਰੀਕਾ ਨੇ ਯੂਕਰੇਨ ਨੂੰ ਰੂਸ ‘ਤੇ ਲੰਬੀ ਦੂਰੀ ਦੀਆਂ ਮਿਜ਼ਾਈਲਾਂ ਨਾਲ ਹਮਲਾ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ। ਜਿਸ ਤੋਂ ਬਾਅਦ ਸਥਿਤੀ ਕਾਫੀ ਤਣਾਅਪੂਰਨ ਹੋ ਗਈ ਹੈ। ਰੂਸ ਨੇ ਵੀ ਇਸ ਸਬੰਧੀ ਧਮ.ਕੀ ਦਿੱਤੀ ਹੈ। ਅਮਰੀਕਾ ਦੀ ਇਸ ਮਨਜ਼ੂਰੀ ਤੋਂ ਬਾਅਦ ਰੂਸ ਦੇ ਮਹੱਤਵਪੂਰਨ ਫੌਜੀ ਅਤੇ ਸਿਆਸੀ ਅਦਾਰੇ ਯੂਕਰੇਨ ਦੇ ਨਿਸ਼ਾਨੇ ‘ਤੇ ਆ ਗਏ ਹਨ। ਇਸ ਤੋਂ ਬਾਅਦ ਰੂਸੀ ਰਾਸ਼ਟਰਪਤੀ ਪੁਤਿਨ ਨੇ ਵੀ ਸੋਧੀ ਹੋਈ ਪਰਮਾਣੂ ਨੀਤੀ ‘ਤੇ ਦਸਤਖਤ ਕੀਤੇ, ਜਿਸ ਤਹਿਤ ਰੂਸ ਵੱਲੋਂ ਯੂਕਰੇਨ ਯੁੱਧ ‘ਚ ਲੰਬੀ ਦੂਰੀ ਦੀਆਂ ਮਿਜ਼ਾਈਲਾਂ ਨਾਲ ਹਮਲੇ ਨੂੰ ਕਿਸੇ ਤੀਜੇ ਦੇਸ਼ ਦੀ ਸ਼ਮੂਲੀਅਤ ਮੰਨਿਆ ਜਾਵੇਗਾ ਅਤੇ ਇਸ ਦੇ ਜਵਾਬ ‘ਚ ਰੂਸ ਵੀ ਪ੍ਰਮਾਣੂ ਹਮਲਾ ਕਰ ਸਕਦਾ ਹੈ।
ਯੂਰਪ ਦੇ ਤਿੰਨ ਦੇਸ਼ਾਂ ਨਾਰਵੇ, ਸਵੀਡਨ ਅਤੇ ਫਿਨਲੈਂਡ ਵਿੱਚ ਦਹਿਸ਼ਤ ਫੈਲ ਗਈ ਹੈ ਅਤੇ ਇਨ੍ਹਾਂ ਤਿੰਨਾਂ ਦੇਸ਼ਾਂ ਦੀਆਂ ਸਰਕਾਰਾਂ ਨੇ ਆਪਣੇ ਨਾਗਰਿਕਾਂ ਨੂੰ ਸਾਰੀਆਂ ਜ਼ਰੂਰੀ ਚੀਜ਼ਾਂ ਦਾ ਸਟਾਕ ਰੱਖਣ ਦੀ ਸਲਾਹ ਦਿੱਤੀ ਹੈ ਅਤੇ ਆਪਣੇ ਸੈਨਿਕਾਂ ਨੂੰ ਜੰਗ ਲਈ ਤਿਆਰ ਰਹਿਣ ਲਈ ਵੀ ਕਿਹਾ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।