ਨਵਾਂਸ਼ਹਿਰ: ਨਵਾਂਸ਼ਹਿਰ ਵਿੱਚ ਮਹਿੰਦੀਪੁਰ ਨੈਸ਼ਨਲ ਹਾਈਵੇਅ ਨੇੜੇ ਦੋ ਬੱਸਾਂ ਦੀ ਟੱਕਰ ਹੋ ਗਈ, ਜਿਸ ਵਿੱਚ 30 ਯਾਤਰੀ ਜ਼ਖ਼ਮੀ ਹੋ ਗਏ। ਟੱਕਰ ਇੰਨੀ ਭਿਆਨਕ ਸੀ ਕਿ ਇੱਕ ਬੱਸ ਪਲ਼ਟ ਗਈ। ਤਰਨਤਾਰਨ ਖੇਮਕਰਨ ਤੋਂ 2 ਬੱਸਾਂ ਵਿੱਚ 75 ਦੇ ਕਰੀਬ ਲੋਕ ਸਵਾਰ ਸਨ।
ਜਾਣਕਾਰੀ ਅਨੁਸਾਰ ਖੇਮਕਰਨ ਤੋਂ ਸੰਗਤਾਂ ਧਾਰਮਿਕ ਸਮਾਗਮ ਵਿਚ ਸ਼ਾਮਿਲ ਹੋਣ ਲਈ 2 ਬੱਸਾਂ ਵਿਚ ਸਵਾਰ ਹੋ ਕੇ ਅਨੰਦਪੁਰ ਸਾਹਿਬ ਜਾ ਰਹੀਆਂ ਸਨ ਇਸ ਦੌਰਾਨ ਪਿੱਛੇ ਤੋਂ ਆ ਰਹੀ ਇਕ ਬੱਸ ਨੇ ਅੱਗੇ ਜਾ ਰਹੀ ਬੱਸ ਨੂੰ ਟੱਕਰ ਮਾਰ ਦਿੱਤੀ। ਇਸ ਟੱਕਰ ਨਾਲ ਅੱਗੇ ਜਾ ਰਹੀ ਬੱਸ ਬੇਕਾਬੂ ਹੋ ਗਈ ਤੇ ਸੜਕ ਵਿਚਕਾਰ ਪਲਟ ਗਈ। ਬੱਸ ਵਿਚ ਕਰੀਬ 30 ਕੁ ਸਵਾਰੀਆਂ ਸਵਾਰ ਸਨ। ਹਾਦਸੇ ਵਿਚ ਸਵਾਰੀਆਂ ਨੂੰ ਸੱਟਾਂ ਲ਼ੱਗੀਆਂ ਹਨ।
ਇਸ ਮੌਕੇ ਡੀਐਸਪੀ ਰਾਜ ਕੁਮਾਰ ਆਪਣੀ ਪੁਲਿਸ ਪਾਰਟੀ ਨਾਲ ਪੁੱਜੇ ਅਤੇ ਜ਼ਖ਼ਮੀਆਂ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਨਵਾਂਸ਼ਹਿਰ ਵਿਖੇ ਦਾਖ਼ਲ ਕਰਵਾਇਆ। ਇਸ ਮੌਕੇ ਐਸ.ਐਸ.ਐਫ ਦੀ ਟੀਮ ਨੇ ਵਾਹਨਾਂ ਨੂੰ ਇੱਕ ਪਾਸੇ ਲਿਆ ਕੇ ਆਵਾਜਾਈ ਨੂੰ ਸੁਚਾਰੂ ਢੰਗ ਨਾਲ ਚਲਾਉਣ ਦਿੱਤਾ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।