ਭਾਰਤੀ ਵਿਦਿਆਰਥੀਆਂ ਨੂੰ ਝਟਕਾ ! ਕੈਨੇਡਾ ਸਰਕਾਰ ਨੇ ਹੁਣ ਇਸ ਨਿਯਮ ‘ਚ ਕੀਤਾ ਬਦਲਾਅ

Global Team
2 Min Read

ਨਿਊਜ਼ ਡੈਸਕ: ਕੈਨੇਡਾ ਵੱਲੋਂ ਲਗਾਤਾਰ ਆਪਣੀ ਵੀਜ਼ਾ ਨਿਯਮਾਂ ਦੇ ਵਿੱਚ ਇੱਕ ਤੋਂ ਬਾਅਦ ਇੱਕ ਤਬਦੀਲੀਆਂ ਕੀਤੀਆਂ ਜਾ ਰਹੀਆਂ ਹਨ। ਕੈਨੇਡਾ ਸਰਕਾਰ ਨੇ ਇੱਕ ਵਾਰ ਫਿਰ ਤੋਂ ਵਿਦਿਆਰਥੀਆਂ ਨੂੰ ਝਟਕਾ ਦੇ ਦਿੱਤਾ ਹੈ। ਅਕਤੂਬਰ 2025 ਦੇ ਵਿੱਚ ਕੈਨੇਡਾ ਅੰਦਰ ਚੋਣਾਂ ਹੋਣੀਆਂ ਹਨ, ਉਸ ਤੋਂ ਪਹਿਲਾਂ ਨਿਯਮਾਂ  ਵਿੱਚ ਬਦਲਾਅ ਕੀਤੇ ਜਾ ਰਹੇ ਹਨ। ਕੈਨੇਡਾ ਜਾ ਕੇ ਹੁਣ ਵਿਦਿਆਰਥੀ ਆਪਣਾ ਕਾਲਜ ਨਹੀਂ ਬਦਲ ਸਕਣਗੇ। ਨਵੇਂ ਨਿਯਮਾਂ ਦੇ ਮੁਤਾਬਕ ਵਿਦਿਆਰਥੀ ਭਾਰਤ ਤੋਂ ਕੈਨੇਡਾ ਕਾਲਜ ਦੇ ਵਿੱਚ ਦਾਖਲਾ ਲੈਂਦਾ ਹੈ ਤਾਂ ਉਸ ਨੂੰ ਉੱਥੇ ਪਹੁੰਚ ਕੇ ਕਾਲਜ ਨਹੀਂ ਬਦਲਣ ਦਿੱਤਾ ਜਾਵੇਗਾ।

ਜੇਕਰ ਵਿਦਿਆਰਥੀ ਕਾਲਜ ਜਾਂ ਫਿਰ ਯੂਨੀਵਰਸਿਟੀ ਬਦਲਦੇ ਹਨ ਤਾਂ ਉਹਨਾਂ ਨੂੰ ਇੱਕ ਵਾਰ ਮੁੜ ਤੋਂ ਸਟੂਡੈਂਟ ਵੀਜ਼ਾ ਅਪਲਾਈ ਕਰਨਾ ਹੋਵੇਗਾ। ਇਸ ਦੌਰਾਨ ਜੇਕਰ ਉਨ੍ਹਾਂ ਦਾ ਵੀਜ਼ਾ ਰਿਫਿਊਜ ਹੋ ਜਾਂਦਾ ਹੈ ਤਾਂ ਅਜਿਹੀ ਸੂਰਤ ਦੇ ਵਿੱਚ ਉਹਨਾਂ ਨੂੰ ਸਿਰਫ 30 ਦਿਨ ਦਾ ਸਮਾਂ ਦਿੱਤਾ ਜਾਵੇਗਾ ਅਤੇ ਇਸ 30 ਦਿਨ ਦੇ ਦੌਰਾਨ ਉਹਨਾਂ ਨੂੰ ਵਾਪਸੀ ਕਰਨੀ ਪਵੇਗੀ।

ਭਾਰਤੀ ਵਿਦਿਆਰਥੀਆਂ ‘ਤੇ ਅਸਰ

ਕੈਨੇਡਾ ਸਰਕਾਰ ਵੱਲੋਂ ਲਗਾਤਾਰ ਵੀਜ਼ਾ ਨਿਯਮਾਂ ਦੇ ਵਿੱਚ ਬਦਲਾਅ ਲਗਾਤਾਰ ਕੈਨੇਡਾ ਵਿੱਚ ਵੱਧ ਰਹੇ ਪਰਵਾਸ ‘ਤੇ ਠੱਲ ਪਾਉਣ ਲਈ ਕੀਤਾ ਜਾ ਰਿਹਾ ਹੈ। ਮਾਹਿਰ ਨੇ ਦੱਸਿਆ ਕਿ ਪਹਿਲਾਂ ਕੈਨੇਡਾ ਵੱਲੋਂ ਲੱਖਾਂ ਹੀ ਵਿਦਿਆਰਥੀਆਂ ਨੂੰ ਵੀਜੇ ਦੇ ਦਿੱਤੇ ਗਏ। ਹੁਣ ਜਦੋਂ ਵੱਡੀ ਗਿਣਤੀ ‘ਚ ਵਿਦਿਆਰਥੀ ਉਥੇ ਪਹੁੰਚ ਗਏ ਹਨ ਤਾਂ ਇੱਕ ਤੋਂ ਬਾਅਦ ਇੱਕ ਨਿਯਮਾਂ ਦੇ ਵਿੱਚ ਬਦਲਾਅ ਕੀਤੇ ਜਾ ਰਹੇ ਹਨ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment