ਜਲੰਧਰ ਪੁਲਿਸ ਤੇ ਅੱ-ਤਵਾਦੀ ਲਖਬੀਰ ਸਿੰਘ ਲੰਡਾ ਦੇ ਸਾਥੀਆਂ ਵਿਚਾਲੇ ਜ਼ਬਰਦਸਤ ਮੁਕਾਬਲਾ, ਅੱਤਵਾਦੀ ਲੰਡਾ ਦੇ 2 ਸਾਥੀ ਗ੍ਰਿਫਤਾਰ

Global Team
2 Min Read

ਚੰਡੀਗੜ੍ਹ: ਪੰਜਾਬ ਦੇ ਜ਼ਿਲ੍ਹੇ ਜਲੰਧਰ ਤੋਂ  ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦਰਅਸਲ ਜਲੰਧਰ ‘ਚ ਪੰਜਾਬ ਪੁਲਿਸ ਦੇ ਵੱਲੋਂ ਐਨਕਾਊਂਟਰ ਕੀਤਾ ਗਿਆ ਹੈ। ਪੰਜਾਬ ਦੇ ਜਲੰਧਰ ‘ਚ ਅੱਤਵਾਦੀ ਲਖਬੀਰ ਸਿੰਘ ਲੰਡਾ ਉਰਫ ਲੰਡਾ ਹਰੀਕੇ ਦੇ ਸਾਥੀਆਂ ਅਤੇ ਪੁਲਿਸ ਵਿਚਾਲੇ ਜ਼ਬਰਦਸਤ ਮੁਕਾਬਲਾ ਹੋਇਆ ਹੈ। ਇਸ ਦੌਰਾਨ 50 ਤੋਂ ਵੱਧ ਰਾਊਂਡ ਫਾਇਰਿੰਗ ਹੋਈ ਜਿਸ ‘ਚ 2 ਪੁਲਿਸ ਅਧਿਕਾਰੀ ਜ਼ਖਮੀ ਹੋ ਗਏ ਹਨ। ਅੱਤਵਾਦੀ ਲੰਡਾ ਦਾ ਇੱਕ ਸਾਥੀ ਵੀ ਲੱਤ ਵਿੱਚ ਗੋਲੀ ਲੱਗਣ ਨਾਲ ਜ਼ਖਮੀ ਹੋ ਗਿਆ ਹੈ।

ਜਿਸ ਤੋਂ ਬਾਅਦ  ਅੱਤਵਾਦੀ ਲਖਬੀਰ ਸਿੰਘ ਉਰਫ ਲੰਡਾ ਹਰੀਕੇ ਦੇ ਦੋ ਸਾਥੀਆਂ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਇਸ ਦੀ ਜਾਣਕਾਰੀ ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਦਿੱਤੀ ਹੈ। ਪੁਲਿਸ ਨੇ ਮੁਲਜ਼ਮਾਂ ਨੂੰ 7 ਨਜਾਇਜ਼ ਹਥਿਆਰਾਂ ਅਤੇ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਘਟਨਾ ਵਿੱਚ ਇੱਕ ਗੈਂਗਸਟਰ ਦੀ ਲੱਤ ਵਿੱਚ ਗੋਲੀ ਲੱਗੀ ਹੈ। ਇਸ ਦੇ ਨਾਲ ਹੀ ਦੋ ਪੁਲਿਸ ਮੁਲਾਜ਼ਮ ਵੀ ਜ਼ਖਮੀ ਹੋਏ ਹਨ।

Share This Article
Leave a Comment