ਚੰਡੀਗੜ੍ਹ: ਆਮ ਆਦਮੀ ਪਾਰਟੀ ਵੱਲੋਂ ਪੰਜਾਬ ਇਕਾਈ ਦਾ ਪ੍ਰਧਾਨ ਅਮਨ ਅਰੋੜਾ ਨੂੰ ਬਣਾ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੂੰ ਉਪ ਪ੍ਰਧਾਨ ਬਣਾ ਦਿੱਤਾ ਗਿਆ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਆਪਣੇ ਐਕਸ ਦੇ ਜਾਣਕਾਰੀ ਸਾਂਝੀ ਕੀਤੀ ਗਈ।
ਉਨ੍ਹਾਂ ਨੇ ਪਾਰਟੀ ਪ੍ਰਧਾਨ ਦੀ ਜ਼ਿੰਮੇਵਾਰੀ ਆਪਣੇ ਦੋ ਕਰੀਬੀ ਸਾਥੀ ਕੈਬਿਨੇਟ ਮੰਤਰੀ ਅਮਨ ਅਰੋੜਾ ਅਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੂੰ ਸੌਂਪ ਦਿੱਤੀ ਹੈ। ਮਾਨ ਨੇ ਲਿਖਿਆ ਕਿ ਪਾਰਟੀ ਨੇ ਫ਼ੈਸਲਾ ਕੀਤਾ ਹੈ ਕਿ ਅਮਨ ਅਰੋੜਾ ਪਾਰਟੀ ਪ੍ਰਧਾਨ ਅਤੇ ਸ਼ੈਰੀ ਕਲਸੀ ਉੱਪ ਪ੍ਰਧਾਨ ਦੇ ਤੌਰ ‘ਤੇ ਕੰਮ ਕਰਨਗੇ। ਮੈਨੂੰ ਆਪਣੇ ਦੋਵਾਂ ਸਾਥੀਆਂ ‘ਤੇ ਪੂਰਾ ਭਰੋਸਾ ਹੈ ਕਿ ਉਹ ਆਉਣ ਵਾਲੇ ਸਮੇਂ ‘ਚ ਪਾਰਟੀ ਅਤੇ ਸੰਗਠਨ ਨੂੰ ਪੰਜਾਬ ‘ਚ ਹੋਰ ਮਜ਼ਬੂਤ ਕਰਨਗੇ ਤੇ ਨਵੀਆਂ ਬੁਲੰਦੀਆਂ ‘ਤੇ ਲੈ ਕੇ ਜਾਣਗੇ।
ਆਮ ਆਦਮੀ ਪਾਰਟੀ ਪੰਜਾਬ ਦੇ ਜੱਥੇਬੰਦਕ ਢਾਂਚੇ ਵਿੱਚ ਤਬਦੀਲੀਆਂ
ਕੈਬਿਨੇਟ ਮੰਤਰੀ @AroraAmanSunam ਬਣੇ ਨਵੇਂ ਸੂਬਾ ਪ੍ਰਧਾਨ ਅਤੇ @mlasherykalsi ਨੂੰ ਸੌਂਪੀ ਗਈ ਕਾਰਜਕਾਰੀ ਪ੍ਰਧਾਨ ਦੀ ਜ਼ਿੰਮੇਵਾਰੀ
ਮੁੱਖ ਮੰਤਰੀ @BhagwantMann ਨੇ ਨਵੀਆਂ ਜ਼ਿੰਮੇਵਾਰੀਆਂ ਅਤੇ ਪਾਰਟੀ ਦੀ ਮਜ਼ਬੂਤੀ ਲਈ ਦੋਵਾਂ ਨੂੰ ਦਿੱਤੀਆਂ ਸ਼ੁਭਕਾਮਨਾਵਾਂ pic.twitter.com/6vRrqZP3sx
— AAP Punjab (@AAPPunjab) November 22, 2024
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।