ਚੰਡੀਗੜ੍ਹ : ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ ‘ਤੇ ਵੋਟਾਂ ਦੀ ਗਿਣਤੀ ਸਵੇਰੇ 8 ਵਜੇ ਸ਼ੁਰੂ ਹੋ ਗਈ ਹੈ। ਸਭ ਤੋਂ ਪਹਿਲਾਂ ਪੋਸਟਲ ਬੈਲਟ ਦੀ ਗਿਣਤੀ ਕੀਤੀ ਜਾ ਰਹੀ ਹੈ। 45 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਹੋਵੇਗਾ। ਇਨ੍ਹਾਂ ਵਿਚ ਸਭ ਦੀਆਂ ਨਜ਼ਰਾਂ ਸਾਬਕਾ ਮੁੱਖ ਮੰਤਰੀ ਮਰਹੂਮ ਪ੍ਰਕਾਸ਼ ਸਿੰਘ ਬਾਦਲ ਦੇ ਭਤੀਜੇ ਮਨਪ੍ਰੀਤ ਬਾਦਲ, ਦੋ ਸੰਸਦ ਮੈਂਬਰਾਂ ਦੀਆਂ ਪਤਨੀਆਂ ਅਤੇ ਇਕ ਸੰਸਦ ਮੈਂਬਰ ਦੇ ਪੁੱਤਰ ‘ਤੇ ਹੋਣਗੀਆਂ।
ਪਿਛਲੇ ਨਤੀਜਿਆਂ ਦੀ ਗੱਲ ਕਰੀਏ ਤਾਂ ਚਾਰ ਵਿੱਚੋਂ ਤਿੰਨ ਸੀਟਾਂ ਕਾਂਗਰਸ ਕੋਲ ਸਨ ਜਦਕਿ ਇੱਕ ਸੀਟ ਆਮ ਆਦਮੀ ਪਾਰਟੀ ਕੋਲ ਸੀ। ਗਿੱਦੜਬਾਹਾ, ਡੇਰਾ ਬਾਬਾ ਨਾਨਕ, ਚੱਬੇਵਾਲ (SC) ਅਤੇ ਬਰਨਾਲਾ ਸੀਟਾਂ ਆਮ ਆਦਮੀ ਪਾਰਟੀ ਕੋਲ ਸਨ।
ਭਾਜਪਾ ਨੇ ਗਿੱਦੜਬਾਹਾ ਤੋਂ ਮਨਪ੍ਰੀਤ ਬਾਦਲ, ਬਰਨਾਲਾ ਤੋਂ ਕੇਵਲ ਸਿੰਘ ਢਿੱਲੋਂ, ਡੇਰਾ ਬਾਬਾ ਨਾਨਕ ਸੀਟ ਤੋਂ ਰਵੀਕਰਨ ਕਾਹਲੋਂ ਅਤੇ ਚੱਬੇਵਾਲ ਤੋਂ ਸੋਹਣ ਠੰਡਲ ਨੂੰ ਟਿਕਟ ਦਿੱਤੀ ਹੈ। ਕਾਂਗਰਸ ਨੇ ਡੇਰਾ ਬਾਬਾ ਨਾਨਕ ਤੋਂ ਜਤਿੰਦਰ ਕੌਰ, ਚੱਬੇਵਾਲ ਤੋਂ ਰਣਜੀਤ ਕੁਮਾਰ, ਗਿੱਦੜਬਾਹਾ ਤੋਂ ਅੰਮ੍ਰਿਤਾ ਵੜਿੰਗ, ਬਰਨਾਲਾ ਤੋਂ ਕੁਲਦੀਪ ਕੁਮਾਰ ਢਿੱਲੋਂ ਨੂੰ ਉਮੀਦਵਾਰ ਬਣਾਇਆ ਹੈ। ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਨੇ ਚੱਬੇਵਾਲ ਤੋਂ ਈਸ਼ਾਨ ਚੱਬੇਵਾਲ, ਗਿੱਦੜਬਾਹਾ ਤੋਂ ਹਰਦੀਪ ਸਿੰਘ ਢਿੱਲੋਂ, ਡੇਰਾ ਬਾਬਾ ਨਾਨਕ ਸੀਟ ਤੋਂ ਗੁਰਦੀਪ ਸਿੰਘ ਰੰਧਾਵਾ ਅਤੇ ਬਰਨਾਲਾ ਤੋਂ ਹਰਿੰਦਰ ਸਿੰਘ ਧਾਲੀਵਾਲ ਨੂੰ ਉਮੀਦਵਾਰ ਬਣਾਇਆ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।