ਬਠਿੰਡਾ: ਬਠਿੰਡਾ ਦੇ ਪਿੰਡ ਵਿਰਕ ਕਲਾਂ ਵਿੱਚ ਸਥਿਤ ਸਿਵਲ ਏਅਰਪੋਰਟ ਤੋਂ ਸਾਹਮਣੇ ਆਇਆ ਹੈ। ਜਿਥੇ ਦੋ ਯਾਤਰੀਆਂ ਕੋਲੋਂ ਸਕਰੀਨਿੰਗ ਦੌਰਾਨ ਹੈਂਡਬੈਗ ਵਿੱਚੋਂ ਦੋ ਖਾਲੀ ਕਾਰਤੂਸ ਅਤੇ ਇੱਕ ਜਿੰਦਾ ਕਾਰਤੂਸ 32 ਬੋਰ ਦਾ ਬਰਾਮਦ ਕੀਤਾ ਗਿਆ ਹੈ।
ਉਧਰ ਇਸ ਮਾਮਲੇ ‘ਚ ਏਅਰਪੋਰਟ ਅਥਾਰਟੀ ਦੀ ਸ਼ਿਕਾਇਤ ‘ਤੇ ਬਠਿੰਡਾ ਪੁਲਿਸ ਨੇ ਦੋਵਾਂ ਯਾਤਰੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇੰਨ੍ਹਾਂ ਯਾਤਰੀਆਂ ਦੀ ਪਛਾਣ ਵਿਕਰਮ ਸਿੰਘ ਵਾਸੀ ਗੁੜਗਾਓਂ ਅਤੇ ਗੁਰਵਿੰਦਰ ਸਿੰਘ ਜ਼ਿਲ੍ਹਾ ਫਾਜ਼ਿਲਕਾ ਵਜੋਂ ਹੋਈ ਹੈ। ਦੋਵਾਂ ਨੌਜਵਾਨਾਂ ਖਿਲਾਫ ਪੁਲਿਸ ਨੇ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਤੋਂ ਪੁੱਛਗਿਛ ਕਰ ਰਹੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਐਸਪੀ ਬਠਿੰਡਾ ਦਿਹਾਤੀ ਹਿਨਾ ਗੁਪਤਾ ਨੇ ਦੱਸਿਆ ਕਿ ਪੁਲਿਸ ਨੂੰ ਸਿਵਲ ਏਅਰਪੋਰਟ ਬਠਿੰਡਾ ਤੋਂ ਜਾਣਕਾਰੀ ਮਿਲੀ ਸੀ ਕਿ ਯਾਤਰੀ ਵਿਕਰਮ ਸਿੰਘ ਅਤੇ ਗੁਰਵਿੰਦਰ ਸਿੰਘ ਨੇ ਬਠਿੰਡਾ ਤੋਂ ਦਿੱਲੀ ਲਈ ਫਲਾਈਟ ‘ਤੇ ਜਾਣਾ ਸੀ। ਉਨ੍ਹਾਂ ਦੱਸਿਆ ਕਿ ਯਾਤਰੀਆਂ ਦੀ ਚੈਕਿੰਗ ਤੋਂ ਬਾਅਦ ਜਦੋਂ ਅੰਦਰ ਇੰਨ੍ਹਾਂ ਦੇ ਸਮਾਨ ਦੀ ਸਕਰੀਨਿੰਗ ਹੋਈ ਤਾਂ ਵਿਕਰਮ ਸਿੰਘ ਦੇ ਬੈਗ ਵਿਚੋਂ 32 ਬੋਰ ਦੇ ਦੋ ਖਾਲੀ ਕਾਰਤੂਸ ਦੇ ਖੋਲ ਬਰਾਮਦ ਹੋਏ। ਇਸ ਦੇ ਨਾਲ ਹੀ ਗੁਰਵਿੰਦਰ ਸਿੰਘ ਬੈਗ ਵਿਚੋਂ ਇੱਕ ਜਿੰਦਾ ਕਾਰਤੂਸ ਬਰਾਮਦ ਹੋਇਆ ਹੈ।
ਡੀਐਸਪੀ ਨੇ ਦੱਸਿਆ ਕਿ ਇਸ ਮਾਮਲੇ ‘ਚ ਵਿਰਕਮ ਸਿੰਘ ਕੋਲ ਹਥਿਆਰ ਦਾ ਲਾਇਸੈਂਸ ਹੈ, ਪਰ ਏਅਰਪੋਰਟ ਦੇ ਨਿਯਮਾਂ ਅਨੁਸਾਰ ਯਾਤਰੀ ਕਾਰਤੂਸ ਜਾਂ ਹਥਿਆਰ ਨਾਲ ਨਹੀਂ ਲਿਜਾ ਸਕਦਾ। ਜਿਸ ਦੇ ਚੱਲਦੇ ਏਅਰਪੋਰਟ ਅਥਾਰਟੀ ਨੇ ਪੁਲਿਸ ਨੂੰ ਇਸ ਦੀ ਸ਼ਿਕਾਇਤ ਕੀਤੀ ਤੇ ਮਾਮਲੇ ‘ਚ ਬਣਦੀ ਕਾਰਵਾਈ ਕੀਤੀ ਗਈ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।