ਕਾਂਗਰਸ ਛੱਡ ‘ਆਪ’ ‘ਚ ਸ਼ਾਮਿਲ ਹੋਏ ਦਲਵੀਰ ਗੋਲਡੀ ਮੁੜ ਕਾਂਗਰਸ ‘ਚ ਕਰਨਗੇ ਵਾਪਸੀ

Global Team
2 Min Read

ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਸਾਬਕਾ ਵਿਧਾਇਕ ਦਲਵੀਰ ਗੋਲਡੀ ਨੇ ਜਲਦੀ ਹੀ ਕਾਂਗਰਸ ਵਿੱਚ ਵਾਪਸੀ ਦੇ ਸੰਕੇਤ ਦਿੱਤੇ ਹਨ। ਇਸ ਮਾਮਲੇ ‘ਤੇ ਗੋਲਡੀ ਨੇ ਖੁਦ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਛੱਡਣਾ ਮੇਰੀ ਪਹਿਲੀ ਅਤੇ ਆਖਰੀ ਗਲਤੀ ਹੈ। ਪ੍ਰਤਾਪ ਸਿੰਘ ਬਾਜਵਾ ਦੀ ਨਾਰਾਜ਼ਗੀ ‘ਤੇ ਦਲਵੀਰ ਗੋਲਡੀ ਨੇ ਵੀ ਬਿਆਨ ਦਿੱਤਾ ਹੈ ਕਿ ਪ੍ਰਤਾਪ ਸਿੰਘ ਬਾਜਵਾ ਉਨ੍ਹਾਂ ਦੇ ਸੀਨੀਅਰ ਨੇਤਾ ਹਨ ਅਤੇ ਉਹ ਜਲਦ ਹੀ ਉਨ੍ਹਾਂ ਨੂੰ ਮਿਲਣਗੇ।

ਦੱਸ ਦਈਏ ਕਿ ਦਲਵੀਰ ਗੋਲਡੀ ਇਸ ਤੋਂ ਪਹਿਲਾਂ ਕਾਂਗਰਸ ਪਾਰਟੀ ਦਾ ਹਿੱਸਾ ਸਨ। ਦਰਅਸਲ, ਲੋਕ ਸਭਾ ਚੋਣਾਂ ਦੌਰਾਨ ਉਹ ਸੰਗਰੂਰ ਤੋਂ ਟਿਕਟ ਦੇ ਉਮੀਦਵਾਰ ਸਨ, ਪਰ ਉਨ੍ਹਾਂ ਨੂੰ ਟਿਕਟ ਨਹੀਂ ਮਿਲੀ। ਇਸ ਤੋਂ ਨਾਰਾਜ਼ ਹੋ ਕੇ ਉਨ੍ਹਾਂ ਪਾਰਟੀ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ। ਫਿਲਹਾਲ ਪਿਛਲੇ ਕੁਝ ਦਿਨਾਂ ਤੋਂ ਉਹ ਆਮ ਆਦਮੀ ਪਾਰਟੀ ‘ਚ ਸਰਗਰਮ ਨਜ਼ਰ ਨਹੀਂ ਆ ਰਹੇ ਹਨ ਅਤੇ ਉਨ੍ਹਾਂ ਕਿਹਾ ਸੀ ਕਿ ਉਹ ਕਿਸੇ ਪਾਰਟੀ ਦਾ ਹਿੱਸਾ ਨਹੀਂ ਹਨ।

ਇਸ ਤੋਂ ਪਹਿਲਾਂ ਉਨ੍ਹਾਂ ਕਿਹਾ ਸੀ ਕਿ 2027 ਵਿੱਚ ਉਹ ਧੂਰੀ ਤੋਂ ਹੀ ਚੋਣ ਲੜਨਗੇ। ਜੇਕਰ ਕਾਂਗਰਸ ਟਿਕਟ ਦਿੰਦੀ ਹੈ ਤਾਂ ਉਹ ਕਾਂਗਰਸ ਪਾਰਟੀ ਤੋਂ ਚੋਣ ਲੜਨਗੇ। ਉਨ੍ਹਾਂ ਕਿਹਾ ਕਿ ਭਾਵੇਂ ਉਨ੍ਹਾਂ ਨੂੰ ਮੁੱਖ ਮੰਤਰੀ ਵਿਰੁੱਧ ਚੋਣ ਲੜਨੀ ਪਵੇ। ਦਲਵੀਰ ਗੋਲਡੀ ਨੇ ਦੱਸਿਆ ਕਿ ਉਹ ਛੇ ਮਹੀਨਿਆਂ ਤੋਂ ਘਰ ਬੈਠੇ ਹਨ। ਦੱਸ ਦੇਈਏ ਕਿ ਸੰਗਰੂਰ ਜ਼ਿਲ੍ਹੇ ਦੀ ਧੂਰੀ ਸੀਟ ਤੋਂ ਸਾਬਕਾ ਵਿਧਾਇਕ ਦਲਵੀਰ ਗੋਲਡੀ ਨੇ ਮਈ ਵਿੱਚ ਕਾਂਗਰਸ ਤੋਂ ਅਸਤੀਫਾ ਦੇ ਕੇ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਿਲ ਹੋ ਗਏ ਸਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਿਲ ਕੀਤਾ ਸੀ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment