ਨਿਊਜ਼ ਡੈਸਕ: ਕਰਨਾਟਕ ਦੇ ਹਸਨ ਜ਼ਿਲ੍ਹੇ ਵਿੱਚ ਆਪਣੀ ਪਹਿਲੀ ਪੋਸਟਿੰਗ ਲੈਣ ਜਾ ਰਹੇ ਆਈਪੀਐਸ ਅਧਿਕਾਰੀ ਹਰਸ਼ ਬਰਧਨ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ ਹੈ। ਮ੍ਰਿ.ਤਕ ਦੀ ਪਛਾਣ 25 ਸਾਲਾ ਹਰਸ਼ਵਰਧਨ ਵਜੋਂ ਹੋਈ ਹੈ। ਹਾਦਸਾ ਐਤਵਾਰ ਸ਼ਾਮ ਨੂੰ ਵਾਪਰਿਆ ਹੈ। ਪੁਲਿਸ ਨੇ ਦੱਸਿਆ ਕਿ ਕਰਨਾਟਕ ਕੇਡਰ ਦੇ 2023 ਬੈਚ ਦੇ ਆਈਪੀਐਸ ਅਧਿਕਾਰੀ ਹਰਸ਼ਵਰਧਨ ਮੱਧ ਪ੍ਰਦੇਸ਼ ਦਾ ਰਹਿਣ ਵਾਲਾ ਸੀ।
ਅਧਿਕਾਰੀ ਸਰਕਾਰੀ ਵਾਹਨ ‘ਚ ਮੈਸੂਰ ਤੋਂ ਹਸਨ ਜਾ ਰਹੇ ਸਨ। ਪਰ ਹਸਨ ਤੋਂ 10 ਕਿਲੋਮੀਟਰ ਪਹਿਲਾਂ ਉਨ੍ਹਾਂ ਦੀ ਕਾਰ ਦਾ ਟਾਇਰ ਫਟ ਗਿਆ। ਇਸ ਤੋਂ ਬਾਅਦ ਡਰਾਈਵਰ ਗੱਡੀ ਤੋਂ ਕੰਟਰੋਲ ਗੁਆ ਬੈਠਾ। ਇਸ ਦੌਰਾਨ ਗੱਡੀ ਪਹਿਲਾਂ ਸੜਕ ਕਿਨਾਰੇ ਇੱਕ ਦਰੱਖਤ ਨਾਲ ਜਾ ਟਕਰਾਈ ਅਤੇ ਫਿਰ ਇੱਕ ਘਰ ਵਿੱਚ ਜਾ ਵੱਜੀ। ਇਸ ਹਾਦਸੇ ‘ਚ ਹਰਸ਼ ਬਰਧਨ ਦੇ ਸਿਰ ‘ਤੇ ਗੰਭੀਰ ਸੱਟ ਲੱਗ ਗਈ, ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ। ਇੱਥੋਂ ਉਸ ਨੂੰ ਬੈਂਗਲੁਰੂ ਸ਼ਿਫਟ ਕਰ ਦਿੱਤਾ ਗਿਆ, ਜਿੱਥੇ ਹਰਸ਼ ਬਰਧਨ ਦੀ ਮੌਤ ਹੋ ਗਈ। ਹਾਦਸੇ ਵਿੱਚ ਡਰਾਈਵਰ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ ਅਤੇ ਉਸਦਾ ਇਲਾਜ ਜਾਰੀ ਹੈ।
ਕਰਨਾਟਕ ਦੇ ਮੁੱਖ ਮੰਤਰੀ ਸਿੱਧਰਮਈਆ ਨੇ ਅਧਿਕਾਰੀ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟਾਈ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।