ਨਿਊਜ਼ ਡੈਸਕ: ਅਫਰੀਕੀ ਦੇਸ਼ ਰਵਾਂਡਾ ਵਿੱਚ ਮਾਰਬਰਗ ਵਾਇਰਸ ਫੈਲਿਆ ਹੋਇਆ ਹੈ, ਜਿਸ ਨੇ ਤਬਾਹੀ ਮਚਾ ਰੱਖੀ ਹੈ। ਹੁਣ ਤੱਕ ਸੈਂਕੜੇ ਲੋਕ ਇਸ ਤੋਂ ਪ੍ਰਭਾਵਿਤ ਹੋ ਚੁੱਕੇ ਹਨ ਅਤੇ ਇਸ ਕਾਰਨ 15 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਇਸ ਵਾਇਰਸ ਦੇ ਖਤਰੇ ਨੂੰ ਦੇਖਦੇ ਹੋਏ ਲਗਭਗ 17 ਦੇਸ਼ਾਂ ‘ਚ ਅਲਰਟ ਜਾਰੀ ਕੀਤਾ ਗਿਆ ਹੈ। ਡਾਕਟਰਾਂ ਮੁਤਾਬਕ, ਮਾਰਬਰਗ ਵਾਇਰਸ ਕਾਰਨ ਲੋਕਾਂ ਦੀਆਂ ਅੱਖਾਂ ਵਿਚੋਂ ਪਾਣੀ ਵਾਂਗ ਖੂਨ ਨਿਕਲਦਾ ਹੈ। ਇਹੀ ਕਾਰਨ ਹੈ ਕਿ ਇਸ ਨੂੰ ਬਲੀਡਿੰਗ ਆਈ ਵਾਇਰਸ ਵੀ ਕਿਹਾ ਜਾਂਦਾ ਹੈ। ਆਓ ਜਾਣਦੇ ਹਾਂ ਇਸ ਨਾਲ ਜੁੜੀਆਂ ਅਹਿਮ ਗੱਲਾਂ।
ਵਿਸ਼ਵ ਸਿਹਤ ਸੰਗਠਨ (WHO) ਦੀ ਰਿਪੋਰਟ ਮੁਤਾਬਕ, ਇਹ ਵਾਇਰਸ ਇਬੋਲਾ ਵਾਇਰਸ ਪਰਿਵਾਰ ਨਾਲ ਸਬੰਧਤ ਹੈ। ਇਸ ਕਾਰਨ ਵਾਇਰਲ ਹੈਮੋਰੇਜਿਕ ਬੁਖਾਰ ਵੀ ਹੋ ਜਾਂਦਾ ਹੈ। ਮਾਰਬਰਗ ਵਾਇਰਸ ਲੋਕਾਂ ਦੀਆਂ ਖੂਨ ਦੀਆਂ ਨਾੜੀਆਂ ਨੂੰ ਨੁਕਸਾਨ ਪਹੁੰਚਾਉਂਦਾ ਹੈ ਤੇ ਇਸ ਨਾਲ ਅੰਦਰੂਨੀ ਖੂਨ ਨਿਕਲਦਾ ਹੈ। ਇਹ ਇੱਕ ਜ਼ੂਨੋਟਿਕ ਵਾਇਰਸ ਹੈ, ਯਾਨੀ ਇਹ ਜਾਨਵਰਾਂ ਤੋਂ ਇਨਸਾਨਾਂ ਵਿੱਚ ਫੈਲਦਾ ਹੈ। ਇਹ ਸਿਰਫ਼ ਚਮਗਿੱਦੜਾਂ ਤੋਂ ਉਤਪੰਨ ਹੁੰਦਾ ਹੈ ਤੇ ਉਨ੍ਹਾਂ ਦੇ ਖੂਨ, ਪਿਸ਼ਾਬ ਜਾਂ ਥੁੱਕ ਦੇ ਸੰਪਰਕ ਰਾਹੀਂ ਮਨੁੱਖਾਂ ਵਿੱਚ ਫੈਲਦਾ ਹੈ। ਇਹ ਵਾਇਰਸ ਪਹਿਲੀ ਵਾਰ 1961 ਵਿੱਚ ਜਰਮਨੀ ਦੇ ਫਰੈਂਕਫਰਟ ਵਿੱਚ ਪਾਇਆ ਗਿਆ ਸੀ।
ਲੱਛਣ
ਤੇਜ਼ ਬੁਖਾਰ, ਗੰਭੀਰ ਸਿਰ ਦਰਦ, ਮਾਸਪੇਸ਼ੀਆਂ ਵਿੱਚ ਦਰਦ, ਉਲਟੀਆਂ, ਗਲੇ ਵਿੱਚ ਖਰਾਸ਼, ਧੱਫੜ ਤੇ ਦਸਤ ਵਰਗੀਆਂ ਸਮੱਸਿਆਵਾਂ ਹੋ ਸਕਦੀਆਂ ਹਨ।
ਇਸ ਤੋਂ ਇਲਾਵਾ ਇਸ ਤੋਂ ਪੀੜਤ ਹੋਣ ਨਾਲ ਅੰਦਰੂਨੀ ਖੂਨ ਵੱਗਣ ਅਤੇ ਅੱਗ ਫੇਲ੍ਹ ਹੋਣ ਦਾ ਕਾਰਨ ਵੀ ਬਣਦਾ ਹੈ।
ਇਸ ਵਾਇਰਸ ਨਾਲ ਸੰਕਰਮਿਤ ਹੋਣ ‘ਤੇ ਭਾਰ ‘ਚ ਅਚਾਨਕ ਕਮੀ, ਨੱਕ, ਅੱਖਾਂ, ਮੂੰਹ ਜਾਂ ਯੋਨੀ ‘ਚੋਂ ਖੂਨ ਆਉਣਾ ਅਤੇ ਮਾਨਸਿਕ ਉਲਝਣ ਵਰਗੀਆਂ ਸਮੱਸਿਆਵਾਂ ਹੋ ਜਾਂਦੀਆਂ ਹਨ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।