ਨਿਊਜ਼ ਡੈਸਕ: ਅਮਰੀਕਾ ਵਿੱਚ ਪੰਜਾਬ ਦੇ ਇੱਕ ਨੌਜਵਾਨ ਦੀ ਮੌ.ਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਨੌਜਵਾਨ ਦੀ ਪਛਾਣ 34 ਸਾਲਾ ਸੁਖਵਿੰਦਰ ਸਿੰਘ ਉਰਫ ਸੁਖਵਿੰਦਰ ਸੁੱਖਾ ਵਜੋਂ ਹੋਈ ਹੈ। ਸੁਖਵਿੰਦਰ ਸਿੰਘ ਜ਼ਿਲ੍ਹਾ ਲੋਹੀਆਂ ਖਾਸ ਜ਼ਿਲ੍ਹਾ ਜਲੰਧਰ ਦੇ ਨਾਲ ਲੱਗਦੇ ਪਿੰਡ ਖੱਲੇਵਾਲ ਦਾ ਰਹਿਣ ਵਾਲਾ ਸੀ। ਮ੍ਰਿ.ਤਕ ਪਰਿਵਾਰ ਦਾ ਇਕਲੌਤਾ ਕਮਾਊ ਜੀਅ ਅਤੇ ਦੋ ਭੈਣਾਂ ਦਾ ਇਕਲੌਤਾ ਭਰਾ ਸੀ।
ਜਾਣਕਾਰੀ ਦਿੰਦਿਆਂ ਪਰਿਵਾਰ ਨੇ ਦੱਸਿਆ ਕਿ ਸੁੱਖਾ ਪਿਛਲੇ 2 ਸਾਲਾਂ ਤੋਂ ਅਮਰੀਕਾ ‘ਚ ਰਹਿ ਰਿਹਾ ਸੀ। ਸੁੱਖਾ ਅਮਰੀਕਾ ਦੇ ਕੈਲੀਫੋਰਨੀਆ ਸੂਬੇ ਵਿੱਚ ਡਰਾਈਵਰ ਵਜੋਂ ਕੰਮ ਕਰਦਾ ਸੀ। ਪਰ ਕੱਲ੍ਹ ਬੇਟੇ ਨੂੰ ਦਿਲ ਦਾ ਦੌਰਾ ਪਿਆ ਜਿਸ ਤੋਂ ਬਾਅਦ ਉਸ ਨੂੰ ਹਸਪਤਾਲ ਲਿਜਾਇਆ ਗਿਆ। ਪਰ ਡਾਕਟਰ ਨੇ ਉਸ ਨੂੰ ਮ੍ਰਿ.ਤਕ ਐਲਾਨ ਦਿੱਤਾ। ਪਰਿਵਾਰ ਵਾਲਿਆਂ ਨੇ ਦੱਸਿਆ ਕਿ ਸੁਖਵਿੰਦਰ ਸ਼ਾਦੀਸ਼ੁਦਾ ਸੀ ਅਤੇ ਉਸ ਦੇ ਦੋ ਬੱਚੇ ਹਨ। ਨਾਲ ਹੀ ਸੁੱਖਾ ਦੋ ਭੈਣਾਂ ਦਾ ਭਰਾ ਸੀ। ਸੁਖਵਿੰਦਰ ਦੀ ਮੌ.ਤ ਨਾਲ ਪਰਿਵਾਰ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਪਰਿਵਾਰ ਨੇ ਲਾਸ਼ ਨੂੰ ਭਾਰਤ ਲਿਆਉਣ ਲਈ ਸਰਕਾਰ ਤੋਂ ਮਦਦ ਦੀ ਅਪੀਲ ਕੀਤੀ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।