ਅੰਮ੍ਰਿਤਸਰ: ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ CISF ਨੇ ਹਥਿਆਰਾਂ ਸਮੇਤ ਇੱਕ ਯਾਤਰੀ ਨੂੰ ਗ੍ਰਿਫਤਾਰ ਕੀਤਾ ਹੈ। ਯਾਤਰੀ ਨੇ ਅੰਮ੍ਰਿਤਸਰ ਤੋਂ ਕੁਆਲਾਲੰਪੁਰ ਲਈ ਉਡਾਣ ਭਰਨੀ ਸੀ। ਚੈਕਿੰਗ ਦੌਰਾਨ ਉਸ ਦੇ ਸਾਮਾਨ ‘ਚੋਂ 12 ਕਾਰਤੂਸ ਬਰਾਮਦ ਕੀਤੇ ਗਏ ਹਨ। ਜਿਸ ਤੋਂ ਬਾਅਦ ਯਾਤਰੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਹੁਣ ਪੁਲਿਸ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ ਦੋਸ਼ੀ ਯਾਤਰੀ ਇਹ ਕਾਰਤੂਸ ਕਿੱਥੋਂ ਅਤੇ ਕਿਵੇਂ ਲੈ ਕੇ ਆਇਆ ਸੀ। ਇਸ ਗੱਲ ਦੀ ਵੀ ਜਾਂਚ ਕੀਤੀ ਜਾ ਰਹੀ ਹੈ ਕਿ ਗੋ.ਲੀਆਂ ਕਿਸੇ ਲਾਇਸੈਂਸੀ ਪਿਸਤੌਲ ਦੀਆਂ ਸਨ ਜਾਂ ਉਹ ਕਿਸੇ ਹੋਰ ਕਾਰਨ ਕਰਕੇ ਆਪਣੇ ਨਾਲ ਲੈ ਕੇ ਗਿਆ ਸੀ।
ਮੁਲਜ਼ਮ ਨੇ ਫਲਾਈਟ ਨੰਬਰ ਏ.ਕੇ.-493 ਰਾਹੀਂ ਅੰਮ੍ਰਿਤਸਰ ਤੋਂ ਕੁਆਲਾਲੰਪੁਰ ਜਾਣਾ ਸੀ। ਇਸ ਦੇ ਤਹਿਤ ਉਹ ਵੀਰਵਾਰ ਦੁਪਹਿਰ ਨੂੰ ਏਅਰਪੋਰਟ ਪਹੁੰਚਿਆ। ਹਵਾਈ ਅੱਡੇ ‘ਤੇ ਪਹੁੰਚਣ ‘ਤੇ CISF ਵੱਲੋਂ ਉਸ ਦੀ ਤਲਾਸ਼ੀ ਲਈ ਗਈ ਅਤੇ ਉਸ ਦੇ ਸਾਮਾਨ ਦੀ ਵੀ ਜਾਂਚ ਕੀਤੀ ਗਈ। ਸਾਮਾਨ ‘ਚ ਕੁਝ ਸ਼ੱਕੀ ਹੋਣ ਦਾ ਸ਼ੱਕ ਜਤਾਇਆ ਗਿਆ। ਇਸ ਤੋਂ ਤੁਰੰਤ ਬਾਅਦ ਸਾਰਾ ਸਾਮਾਨ ਖੋਲ੍ਹ ਕੇ ਚੈੱਕ ਕੀਤਾ ਗਿਆ ਤਾਂ 12 ਜ਼ਿੰਦਾ ਕਾਰਤੂਸ ਹੋਈਆਂ। ਮੁਢਲੀ ਪੁੱਛਗਿੱਛ ਦੌਰਾਨ ਮੁਲਜ਼ਮ ਇਹ ਸਪੱਸ਼ਟ ਨਹੀਂ ਕਰ ਸਕਿਆ ਕਿ ਇਹ ਕਾਰਤੂਸ ਅਣਜਾਣੇ ਵਿੱਚ ਉਸ ਦੇ ਸਮਾਨ ਵਿੱਚ ਆਏ ਸਨ ਜਾਂ ਉਹ ਜਾਣਬੁੱਝ ਕੇ ਲਿਜਾ ਰਿਹਾ ਸੀ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।