ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਵਿਚ ਹੋਣ ਵਾਲੀਆਂ ਨਗਰ ਨਿਗਮ ਚੋਣਾਂ ਲੜਨ ਦਾ ਐਲਾਨ ਕਰ ਦਿੱਤਾ ਹੈ। ਅਕਾਲੀ ਦਲ ਦੇ ਬੁਲਾਰੇ ਦਲਜੀਤ ਸਿੰਘ ਚੀਮਾ ਨੇ ਆਖਿਆ ਹੈ ਕਿ ਅਕਾਲੀ ਦਲ ਪੰਜਾਬ ਵਿਚ ਹੋਣ ਵਾਲੀਆਂ ਪੰਜ ਨਗਰ- ਨਿਗਮ ਅਤੇ 43 ਕੌਂਸਲਾਂ ਦੀ ਚੋਣ ਲੜੇਗਾ। ਇਥੇ ਇਹ ਵੀ ਖਾਸ ਤੌਰ ‘ਤੇ ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਪੰਜਾਬ ਵਿਚ ਹੋਈਆਂ ਜ਼ਿਮਨੀ ਚੋਣਾਂ ਲੜਨ ਤੋਂ ਅਕਾਲੀ ਦਲ ਨੇ ਇਨਕਾਰ ਕਰ ਦਿੱਤਾ ਸੀ ਤੇ ਇਨ੍ਹਾਂ ਚੋਣਾਂ ਵਿਚ ਆਮ ਆਦਮੀ ਪਾਰਟੀ ਦੀ ਵੱਡੀ ਜਿੱਤ ਹੋਈ ਸੀ।
ਹੁਣ ਜਦੋਂ ਅਕਾਲੀ ਦਲ ਨੇ ਨਗਰ ਨਿਗਮ ਚੋਣਾਂ ਲੜਨ ਦਾ ਐਲਾਨ ਕਰ ਦਿੱਤਾ ਹੈ ਤਾਂ ਚੋਣਾਂ ਵਿਚ ਅਕਾਲੀ ਦਲ ਦੀ ਕੀ ਭੂਮਿਕਾ ਰਹਿੰਦੀ ਹੈ ਇਹ ਦੇਖਣਾ ਹੋਵੇਗਾ ਕਿਉਂਕਿ ਜਿਹੜਾ ਅਕਾਲੀ ਦਲ ਸਰਗਰਮ ਸਿਆਸਤ ਤੋਂ ਬਿਲਕੁਲ ਦੂਰ ਨਜ਼ਰ ਆ ਰਿਹਾ ਸੀ, ਹੁਣ ਉਸ ਨੇ ਚੋਣਾਂ ਦੇ ਮੈਦਾਨ ਵਿਚ ਨਿੱਤਰਣ ਦਾ ਐਲਾਨ ਕਰ ਦਿੱਤਾ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।