ਮਸ਼ਹੂਰ ਪੰਜਾਬੀ ਗਾਇਕ ਨਸ਼ਾ ਤਸਕਰੀ ‘ਚ ਫ਼ਰਾਰ, ਪੁੱਤਰ ਤੇ ਪਤਨੀ ਗ੍ਰਿਫਤਾਰ

Global Team
2 Min Read

ਨਿਊਜ਼ ਡੈਸਕ: ਇੱਕ ਮਸ਼ਹੂਰ ਪੰਜਾਬੀ ਗਾਇਕ ਗਾਇਕੀ ਦੀ ਆੜ ਵਿੱਚ ਨਸ਼ਾ ਤਸਕਰੀ ਦਾ ਧੰਦਾ ਕਰ ਰਿਹਾ ਸੀ। ਇਸ ਗਾਇਕ ਦੀ ਪਛਾਣ ਸ਼ੁਭਮ ਲੋਧੀ ਵਜੋਂ ਹੋਈ ਹੈ। ਜਦੋਂ ਪੁਲਿਸ ਨੇ ਉਸ ਨੂੰ ਕਾਬੂ ਕਰਨ ਲਈ ਘੇਰਾਬੰਦੀ ਕੀਤੀ ਤਾਂ ਉਹ ਠੱਗੀ ਮਾਰ ਕੇ ਫਰਾਰ ਹੋਣ ਵਿੱਚ ਕਾਮਯਾਬ ਹੋ ਗਿਆ, ਜਦੋਂਕਿ ਸੂਰਜ ਅਤੇ ਉਸ ਦੀ ਪਤਨੀ ਸਿਮਰਨ ਨੂੰ 120 ਨਸ਼ੀਲੀਆਂ ਗੋਲੀਆਂ ਅਤੇ ਇੱਕ ਮੋਟਰਸਾਈਕਲ ਸਮੇਤ ਕਾਬੂ ਕਰ ਲਿਆ ਗਿਆ।

ਡੀ.ਐਸ.ਪੀ. ਸਬ ਡਵੀਜ਼ਨ ਫਿਲੌਰ ਸਰਵਣ ਸਿੰਘ ਬੱਲ ਨੇ ਕਿਹਾ ਕਿ ਨਸ਼ਾ ਤਸਕਰ ਭਾਵੇਂ ਕਿੰਨਾ ਵੀ ਪ੍ਰਭਾਵਸ਼ਾਲੀ ਕਿਉਂ ਨਾ ਹੋਵੇ, ਇਕ ਦਿਨ ਉਹ ਪੁਲਿਸ ਦੇ ਹੱਥੇ ਚੜ੍ਹ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਇੰਸਪੈਕਟਰ ਸੰਜੀਵ ਕਪੂਰ ਦੀ ਪੁਲਿਸ ਪਾਰਟੀ ਵੱਲੋਂ ਨਸ਼ਾ ਵਿਰੋਧੀ ਮੁਹਿੰਮ ਦੇ ਤਹਿਤ ਨਜ਼ਦੀਕੀ ਪਿੰਡ ਗੰਨਾ ਵਿੱਚ ਵਿਸ਼ੇਸ਼ ਸਰਚ ਅਭਿਆਨ ਚਲਾਇਆ ਜਾ ਰਿਹਾ ਸੀ। ਇਸ ਦੌਰਾਨ ਪੁਲਿਸ ਨੂੰ ਪਤਾ ਲੱਗਾ ਕਿ ਪੰਜਾਬੀ ਗਾਇਕ ਸ਼ੁਭਮ ਲੋਧੀ ਪੁੱਤਰ ਹਰਭਜਨ ਲਾਲ ਪਿਛਲੇ ਕਾਫੀ ਸਮੇਂ ਤੋਂ ਗਾਇਕੀ ਦੀ ਆੜ ਵਿੱਚ ਨਸ਼ਾ ਤਸਕਰੀ ਦਾ ਧੰਦਾ ਕਰ ਰਿਹਾ ਹੈ। ਜਿਵੇਂ ਹੀ ਪੁਲਿਸ ਪਾਰਟੀ ਨੇ ਉਸਨੂੰ ਕਾਬੂ ਕਰਨ ਲਈ ਘੇਰਾਬੰਦੀ ਕੀਤੀ ਤਾਂ ਉਹ ਪੁਲਿਸ ਨੂੰ ਚਕਮਾ ਦੇ ਕੇ ਭੱਜਣ ਵਿੱਚ ਕਾਮਯਾਬ ਹੋ ਗਿਆ। ਪੁਲਿਸ ਨੇ ਜਿੱਥੇ ਉਸ ਦੇ ਦੋ ਨਜ਼ਦੀਕੀ ਸਾਥੀ ਸੂਰਜ ਪੁੱਤਰ ਵਿਨੋਦ ਕੁਮਾਰ ਨੂੰ ਗ੍ਰਿਫ਼ਤਾਰ ਕਰਕੇ ਉਸ ਕੋਲੋਂ 70 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ, ਉਥੇ ਉਸ ਦੀ ਪਤਨੀ ਸਿਮਰਨ ਨੂੰ ਵੀ ਗ੍ਰਿਫ਼ਤਾਰ ਕਰਕੇ ਉਸ ਕੋਲੋਂ 50 ਨਸ਼ੀਲੀਆਂ ਗੋਲੀਆਂ ਅਤੇ ਇੱਕ ਮੋਟਰਸਾਈਕਲ ਬਰਾਮਦ ਕੀਤਾ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment