ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਨੂੰ ਭੰਗ ਕਰ ਦਿੱਤਾ ਗਿਆ ਹੈ। ਇਸ ਦਾ ਐਲਾਨ ਸੁਧਾਰ ਲਹਿਰ ਦੇ ਕਨਵੀਨਰ ਅਤੇ ਨਕੋਦਰ ਤੋਂ ਸਾਬਕਾ ਵਿਧਾਇਕ ਗੁਰਪ੍ਰਤਾਪ ਸਿੰਘ ਵਡਾਲਾ ਨੇ ਕੀਤਾ ਹੈ। ਅਕਾਲ ਤਖਤ ਸਾਹਿਬ ਵੱਲੋਂ 2 ਦਸੰਬਰ ਨੂੰ ਦਿੱਤੇ ਹੁਕਮਾਂ ਦਾ ਪਾਲਣ ਕਰਦਿਆਂ ਸੁਧਾਰ ਲਹਿਰ ਨੂੰ ਭੰਗ ਕਰਨ ਦਾ ਐਲਾਨ ਕੀਤਾ ਹੈ।
ਇਸ ਬਾਬਤ ਸੁਧਾਰ ਲਹਿਰ ਵੱਲੋਂ ਅਕਾਲ ਤਖਤ ਸਾਹਿਬ ਨੂੰ ਲਿਖਿਆ ਗਿਆ ਕਿ ‘ਸਨਿਮਰ ਬੇਨਤੀ ਹੈ ਜੀ ਕਿ ਆਪ ਜੀ ਵੱਲੋਂ ਹੁਕਮ ਹੋਇਆ ਸੀ ਕਿ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਨੂੰ ਭੰਗ ਕੀਤਾ ਜਾਵੇ। ਸੁਧਾਰ ਲਹਿਰ ਦੇ ਸਾਰੇ ਹੀ ਮੈਂਬਰਾਂ ਦੁਆਰਾ ਇਹ ਹੁਕਮ ਉਸੇ ਦਿਨ ਹੀ ਮੰਨ ਲਿਆ ਗਿਆ ਸੀ। ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਨੂੰ ਰਸਮੀ ਤੌਰ ਤੇ ਅੱਜ ਆਪ ਜੀ ਦੇ ਹੁਕਮਾਂ ਮੁਤਾਬਕ ਮੀਟਿੰਗ ਕਰਕੇ ਸਮੇਟ ਦਿੱਤਾ ਗਿਆ ਹੈ। ਜਿਸ ਮਕਸਦ ਲਈ ਸੁਧਾਰ ਲਹਿਰ ਬਣੀ ਸੀ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਾਣ ਮਰਿਆਦਾ ਬਹਾਲ ਕਰਾਵਾਉਣਾਂ ਸੁਧਾਰ ਲਹਿਰ ਦੇ ਏਜੰਡੇ ਵਿੱਚ ਸਭ ਤੋ ਅਹਿਮ ਏਜੰਡਾ ਸੀ।
ਅੱਜ ਸੁਧਾਰ ਲਹਿਰ ਦੀ ਹੋਈ ਇਕੱਤਰਤਾ ਦੇ ਵਿੱਚ ਸਾਰੇ ਹੀ ਮੈਂਬਰਾਂ ਵੱਲੋ ਸਮੁੱਚਤਾ ਨਾਲ ਇਹ ਕਿਹਾ ਗਿਆ ਕਿ ਸਾਰੇ ਹੀ ਮੈਂਬਰ ਸ੍ਰੀ ਅਕਾਲ ਤਖਤ ਸਾਹਿਬ ਨੂੰ ਸਮੱਰਪਿੱਤ ਹਾਂ ਅਤੇ ਉਹਨਾਂ ਵੱਲੋਂ ਕੀਤੇ ਹੋਏ ਫੈਸਲਿਆਂ ਨੂੰ ਇਨ ਬਿਨ ਲਾਗੂ ਕਰਨਗੇ। ਵਿਸ਼ਵਾਸ ਦਿਵਾਉਂਦੇ ਹਾਂ ਕਿ ਜੋ ਭਰਤੀ ਕਮੇਟੀ ਆਪ ਜੀ ਦੁਆਰਾ ਬਣਾਈ ਗਈ ਹੈ ਉਸ ਨੂੰ ਪੂਰਾ ਪੂਰਾ ਸਹਿਯੋਗ ਦੇਵਾਗੇਂ। ਅਸੀਂ ਸਾਰੇ ਭਵਿੱਖ ਵਿੱਚ ਵੀ ਸਿੱਖ ਪੰਥ ਅਤੇ ਸਿੱਖ ਸੰਸਥਾਵਾਂ ਦੀ ਚੜ੍ਹਦੀ ਕਲਾ ਲਈ ਪੰਥਕ ਸਿਧਾਤਾਂ ਤੇ ਪਹਿਰਾ ਦਿੰਦੇ ਰਹਾਂਗੇ।’
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।