ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਸਾਲ 2025 ਲਈ ਗਜ਼ਟਿਡ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ਹੈ। ਹੁਣ ਇਸ ਸਾਲ 2024 ਦੇ ਖਤਮ ਹੋਣ ‘ਚ ਕੁਝ ਹੀ ਦਿਨ ਬਚੇ ਹਨ ਅਤੇ ਜਲਦੀ ਹੀ ਨਵਾਂ ਸਾਲ 2025 ਸ਼ੁਰੂ ਹੋਣ ਜਾ ਰਿਹਾ ਹੈ। ਹਰ ਵਿਅਕਤੀ ਨੂੰ ਨਵੇਂ ਸਾਲ ਦਾ ਬੇਸਬਰੀ ਨਾਲ ਇੰਤਜ਼ਾਰ ਹੁੰਦਾ ਹੈ। ਇਸ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਨਵੇਂ ਸਾਲ ਦੀਆਂ ਗਜ਼ਟਿਡ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ।