ਨਿਊਜ਼ ਡੈਸਕ: ਪੂਰਬੀ ਇੰਗਲੈਂਡ ਦੇ ਲੈਸਟਰਸ਼ਾਇਰ ਵਿੱਚ ਇੱਕ ਸੜਕ ਹਾਦਸੇ ਵਿੱਚ ਇੱਕ ਭਾਰਤੀ ਵਿਦਿਆਰਥੀ ਦੀ ਮੌ.ਤ ਅਤੇ ਚਾਰ ਹੋਰ ਗੰਭੀਰ ਜ਼ਖ਼ਮੀ ਹੋਏ ਹਨ। ਲੈਸਟਰਸ਼ਾਇਰ ਪੁਲਿਸ ਨੇ ਦੱਸਿਆ ਕਿ ਇਹ ਹਾਦਸਾ ਮੰਗਲਵਾਰ ਸਵੇਰੇ ਵਾਪਰਿਆ, ਜਿਸ ‘ਚ ਕਾਰ ਖਾਈ ‘ਚ ਡਿੱਗਣ ਕਾਰਨ ਚਿਰੰਜੀਵੀ ਪੰਗੁਲੁਰੀ ਦੀ ਮੌਕੇ ‘ਤੇ ਹੀ ਮੌ.ਤ ਹੋ ਗਈ, ਜਦੋਂਕਿ ਇਕ ਔਰਤ, ਦੋ ਪੁਰਸ਼ ਅਤੇ ਡਰਾਈਵਰ ਜ਼ਖਮੀ ਹੋ ਗਏ। ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ ਹੈ।
ਪੁਲਿਸ ਨੇ ਦੱਸਿਆ ਕਿ ਡਰਾਈਵਰ (27) ਨੂੰ ਖਤਰਨਾਕ ਡਰਾਈਵਿੰਗ ਲਈ ਗ੍ਰਿਫਤਾਰ ਕੀਤਾ ਗਿਆ ਸੀ ਪਰ ਉਸਨੂੰ ਜ਼ਮਾਨਤ ‘ਤੇ ਰਿਹਾਅ ਕਰ ਦਿੱਤਾ ਗਿਆ ਹੈ। ਪੁਲਿਸ ਮੁਤਾਬਕ 32 ਸਾਲਾ ਚਿਰੰਜੀਵੀ ਪੰਗੁਲੁਰੀ ਮਾਜ਼ਦਾ 3 ਤਾਮੁਰਾ ‘ਚ ਲੈਸਟਰ ਤੋਂ ਮਾਰਕਿਟ ਹਾਰਬੋਰੋ ਵੱਲ ਜਾ ਰਿਹਾ ਸੀ ਜਦੋਂ ਗੱਡੀ ਖਾਈ ‘ਚ ਡਿੱਗ ਗਈ। ਬਿਆਨ ‘ਚ ਕਿਹਾ ਗਿਆ ਹੈ ਕਿ ਪੰਗੁਲੁਰੀ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਗੱਡੀ ਵਿਚ ਸਵਾਰ ਤਿੰਨ ਹੋਰ ਯਾਤਰੀਆਂ ਅਤੇ ਡਰਾਈਵਰ ਨੂੰ ਹਸਪਤਾਲ ਲਿਜਾਇਆ ਗਿਆ। ਦੋ ਪੁਰਸ਼ ਯਾਤਰੀ ਗੰਭੀਰ ਰੂਪ ਨਾਲ ਜ਼ਖਮੀ ਹਨ। ਦੱਸਿਆ ਜਾ ਰਿਹਾ ਹੈ ਕਿ ਇਹ ਸਾਰੇ ਲੋਕ ਆਂਧਰਾ ਪ੍ਰਦੇਸ਼ ਦੇ ਰਹਿਣ ਵਾਲੇ ਹਨ।
ਲੈਸਟਰਸ਼ਾਇਰ ਪੁਲਿਸ ਦੇ ਇੱਕ ਬਿਆਨ ਵਿੱਚ ਕਿਹਾ ਗਿਆ ਹੈ ਕਿ ਅਧਿਕਾਰੀ ਕਿਸੇ ਵੀ ਵਿਅਕਤੀ ਨਾਲ ਗੱਲ ਕਰਨਗੇ ਅਤੇ ਬਿਆਨ ਦਰਜ ਕਰਨਗੇ ਜੋ ਮੰਗਲਵਾਰ ਸਵੇਰੇ A6 ‘ਤੇ ਯਾਤਰਾ ਕਰ ਰਿਹਾ ਸੀ ਅਤੇ ਹਾਦਸੇ ਦਾ ਗਵਾਹ ਸੀ। ਅਧਿਕਾਰੀਆਂ ਨੇ ਲੋਕਾਂ ਨੂੰ ਇਹ ਜਾਂਚ ਕਰਨ ਦੀ ਅਪੀਲ ਕੀਤੀ ਹੈ ਕਿ ਕੀ ਉਨ੍ਹਾਂ ਨੇ ਡੈਸ਼ ਕੈਮ ਉਪਕਰਣਾਂ ‘ਤੇ ਕੋਈ ਫੁਟੇਜ ਹਾਸਿਲ ਕੀਤੀ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।