ਟੋਰਾਂਟੋ: ਟਰੰਪ ਵੱਲੋਂ ਟੈਕਸ ਲਾਉਣ ਦੀ ਧਮਕੀ ਦੇ ਜਵਾਬ ‘ਚ ਓਨਟਾਰੀਓ ਦੇ ਪ੍ਰੀਮੀਅਰ ਡਗ ਫੋਰਡ ਨੇ ਵੀ ਅਮਰੀਕਾ ਨੂੰ ਚਿਤਾਵਨੀ ਦਿੱਤੀ ਹੈ।ਫੋਰਡ ਨੇ ਕਿਹਾ ਕਿ ਅਸੀਂ ਵੀ ਪਿੱਛੇ ਨਹੀਂ ਰਹਾਂਗੇ ਅਤੇ ਮਿਸ਼ੀਗਨ, ਨਿਊ ਯਾਰਕ ਤੇ ਵਿਸਕੌਨਸਿਨ ਤੱਕ ਜਾ ਰਹੀ ਬਿਜਲੀ ਸਪਲਾਈ ਬੰਦ ਕਰ ਦਿੱਤੀ ਜਾਵੇਗੀ।
ਫੋਰਡ ਨੇ ਦਲੀਲ ਦਿਤੀ ਕਿ ਉਹ ਨਹੀਂ ਚਾਹੁੰਦੇ ਕਿ ਇਹ ਸਭ ਹੋਵੇ ਪਰ ਉਨ੍ਹਾਂ ਦਾ ਪਹਿਲਾ ਫਰਜ਼ ਓਨਟਾਰੀਓ ਵਾਸੀਆਂ ਅਤੇ ਕੈਨੇਡੀਅਨ ਦੀ ਹਿਫ਼ਾਜ਼ਤ ਕਰਨਾ ਹੈ। ਜੇ ਅਜਿਹਾ ਹੁੰਦਾ ਹੈ ਤਾਂ ਸਖਤੀ ਨਾਲ ਜਵਾਬ ਦਿੱਤਾ ਜਾਵੇਗਾ। ਓਨਟਾਰੀਓ ਦੇ ਪ੍ਰੀਮੀਅਰ ਨੇ ਲੋਕਾਂ ਨੂੰ ਆਪਣੇ ਦੇਸ਼ ਵਾਸਤੇ ਖੜ੍ਹੇ ਹੋਣ ਦਾ ਸੱਦਾ ਦਿਤਾ।
ਜ਼ਿਕਰਯੋਗ ਹੈ ਕਿ ਓਨਟਾਰੀਓ ਸੂਬੇ ਦਾ ਅਮਰੀਕਾ ਨਾਲ ਵਪਾਰ 500 ਅਰਬ ਡਾਲਰ ਤੋਂ ਵੱਧ ਬਣਦਾ ਹੈ ਅਤੇ ਜੇ ਟੈਕਸ ਦਰਾਂ ਲਾਗੂ ਹੁੰਦੀਆਂ ਹਨ ਤਾਂ ਸਭ ਤੋਂ ਵੱਧ ਅਸਰ ਵੀ ਓਨਟਾਰੀਓ ’ਤੇ ਹੀ ਪਵੇਗਾ। ਡਗ ਫੋਰਡ ਨੂੰ ਜਦੋਂ ਪੁੱਛਿਆ ਗਿਆ ਕਿ ਕੀ ਉਨ੍ਹਾਂ ਵੱਲੋਂ ਟਰੰਪ ਦੇ ਨੁਮਾਇੰਦਿਆ ਨਾਲ ਕੋਈ ਸੰਪਰਕ ਕੀਤਾ ਗਿਆ ਹੈ ਜਾਂ ਨਵੇਂ ਚੁਣੇ ਰਾਸ਼ਟਰਪਤੀ ਨਾਲ ਮੁਲਾਕਾਤ ਦੀ ਕੋਈ ਯੋਜਨਾ ਹੈ ਤਾਂ ਡਗ ਫੋਰਡ ਨੇ ਕਿਹਾ ਕਿ ਉਨ੍ਹਾਂ ਨੂੰ ਕੋਈ ਸੱਦਾ ਨਹੀਂ ਆਇਆ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।