ਪਟਿਆਲਾ: ਪਟਿਆਲਾ ਤੋਂ ਬਹੁਤ ਹੀ ਦੁਖਦਾਈ ਘਟਨਾ ਸਾਹਮਣੇ ਆਈ ਹੈ। ਮਹਿੰਦਰਗੰਜ ਦੇ ਰਾਜਪੁਰਾ ਸਥਿਤ ਸਕੂਲ ਆਫ ਐਮੀਨੈਂਸ ਦੇ 3 ਬੱਚੇ ਰੇਲਵੇ ਟਰੈਕ ‘ਤੇ ਵੀਡੀਓ ਬਣਾ ਰਹੇ ਸਨ। ਵੀਡੀਓ ਬਣਾਉਂਦੇ ਸਮੇਂ ਤਿੰਨੋ ਬੱਚੇ ਗੱਡੀ ਦੀ ਲਪੇਟ ‘ਚ ਆ ਗਏ। ਇਸ ਕਾਰਨ ਇਕ ਬੱਚੇ ਦੀ ਮੌ.ਤ ਹੋ ਗਈ ਅਤੇ ਦੋ ਗੰਭੀਰ ਜ਼ਖਮੀ ਹੋ ਗਏ।
ਸੂਤਰਾਂ ਦੀ ਮੰਨੀਏ ਤਾਂ ਮਹਿੰਦਰਗੰਜ ਦੇ ਸਰਕਾਰੀ ਸੀਨੀਅਰ ਸਕੂਲ ‘ਚ 11ਵੀਂ ਜਮਾਤ ‘ਚ ਪੜ੍ਹਦੇ ਤਿੰਨ ਬੱਚੇ ਅੰਬਾਲਾ ਵਾਲੇ ਪਾਸੇ ਪਚੀਸ ਪਾਸ ਦੇ ਪੁਲ ‘ਤੇ ਸੋਸ਼ਲ ਮੀਡੀਆ ‘ਤੇ ਪੋਸਟ ਕਰਨ ਦੀ ਰੀਲ ਬਣਾ ਰਹੇ ਸਨ। ਬੱਚਿਆਂ ਨੂੰ ਟਰੇਨ ਦਾ ਪਤਾ ਨਹੀਂ ਲੱਗਾ ਅਤੇ ਇਸ ਕਾਰਨ ਉਹ ਟਰੇਨ ਦੀ ਲਪੇਟ ‘ਚ ਆ ਗਏ।ਟਰੇਨ ਦੀ ਲਪੇਟ ‘ਚ ਆਉਣ ਨਾਲ ਇਕ ਬੱਚੇ ਦੀ ਮੌਕੇ ‘ਤੇ ਹੀ ਮੌ.ਤ ਹੋ ਗਈ, ਜਦੋਂਕਿ ਬਾਕੀ ਦੋ ਬੱਚੇ ਗੰਭੀਰ ਜ਼ਖਮੀ ਹੋ ਗਏ। ਦੋਵਾਂ ਨੂੰ ਰਾਜਪੁਰਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਇਲਾਜ ਲਈ ਦਾਖਲ ਕਰਵਾਇਆ ਗਿਆ ਹੈ।
ਸਕੂਲ ਦੇ ਪ੍ਰਿੰਸੀਪਲ ਨੇ ਹਾਦਸੇ ਬਾਰੇ ਦੱਸਿਆ ਕਿ ਵਿਦਿਆਰਥੀ ਸਕੂਲ ਤੋਂ ਗੈਰਹਾਜ਼ਰ ਸਨ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵੀ ਇਸ ਬਾਰੇ ਪਤਾ ਨਹੀਂ ਸੀ। ਹਾਦਸੇ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮ੍ਰਿ.ਤਕ ਬੱਚੇ ਦੀ ਲਾ.ਸ਼ ਦਾ ਪੋਸਟਮਾਰਟਮ ਕਰਵਾ ਕੇ ਉਸਦੇ ਵਾਰਸਾਂ ਹਵਾਲੇ ਕਰ ਦਿੱਤੀ ਗਈ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।