ਚੰਡੀਗੜ੍ਹ ‘ਚ ਹੋਏ ਕਰਨ ਔਜਲਾ ਸ਼ੋਅ ਦੇ ਪ੍ਰਬੰਧਕਾਂ ਨੂੰ ਵੱਡਾ ਝਟਕਾ

Global Team
1 Min Read

ਚੰਡੀਗੜ੍ਹ: ਚੰਡੀਗੜ੍ਹ ਨਗਰ ਨਿਗਮ ਨੇ ਕਰਨ ਔਜਲਾ ਸ਼ੋਅ ਦੇ ਪ੍ਰਬੰਧਕਾਂ ਨੂੰ ਇਸ਼ਤਿਹਾਰਬਾਜ਼ੀ ਨਿਯਮਾਂ ਦੀ ਉਲੰਘਣਾ ਕਰਨ ‘ਤੇ 1 ਕਰੋੜ ਰੁਪਏ ਦੀ ਰਿਕਵਰੀ ਨੋਟਿਸ ਭੇਜਿਆ ਹੈ। ਜੇਕਰ ਪ੍ਰਬੰਧਕਾਂ ਨੇ ਇਹ ਰਕਮ ਨਿਰਧਾਰਤ ਸਮੇਂ ਅੰਦਰ ਜਮ੍ਹਾ ਨਹੀਂ ਕਰਵਾਈ ਤਾਂ ਇਹ ਰਕਮ ਜੁਰਮਾਨੇ ਅਤੇ ਵਿਆਜ ਸਮੇਤ ਵਸੂਲ ਕੀਤੀ ਜਾਵੇਗੀ।

ਇਹ ਕਾਰਵਾਈ ਇਨਫੋਰਸਮੈਂਟ ਵਿੰਗ ਦੀ ਰਿਪੋਰਟ ਅਤੇ ਨਿਗਮ ਕਮਿਸ਼ਨਰ ਅਮਿਤ ਕੁਮਾਰ ਦੀਆਂ ਹਦਾਇਤਾਂ ’ਤੇ ਕੀਤੀ ਗਈ ਹੈ। ਇਨਫੋਰਸਮੈਂਟ ਵਿੰਗ ਨੇ ਦੱਸਿਆ ਸੀ ਕਿ 7 ਦਸੰਬਰ ਨੂੰ ਸੈਕਟਰ-34 ਪ੍ਰਦਰਸ਼ਨੀ ਗਰਾਊਂਡ ਵਿਖੇ ਕਰਨ ਔਜਲਾ ਦੇ ਲਾਈਵ ਸ਼ੋਅ ਦੌਰਾਨ ਕਈ ਤਰ੍ਹਾਂ ਦੇ ਇਸ਼ਤਿਹਾਰੀ ਹੋਰਡਿੰਗ ਲਾਏ ਗਏ ਸਨ।

ਪ੍ਰਾਪਤ ਜਾਣਕਾਰੀ ਅਨੁਸਾਰ ਨਗਰ ਨਿਗਮ ਤੋਂ ਉਨ੍ਹਾਂ ਦੀ ਮਨਜ਼ੂਰੀ ਨਹੀਂ ਲਈ ਗਈ। ਇਸ ਤੋਂ ਬਾਅਦ ਇਹ ਨੋਟਿਸ ਭੇਜਿਆ ਗਿਆ ਹੈ। ਚੰਡੀਗੜ੍ਹ ਵਿੱਚ ਇਸ਼ਤਿਹਾਰ ਕੰਟਰੋਲ ਆਰਡਰ-1954 ਲਾਗੂ ਹੋਣ ਕਾਰਨ ਬਿਨਾਂ ਪ੍ਰਵਾਨਗੀ ਤੋਂ ਕਿਸੇ ਕਿਸਮ ਦਾ ਕੋਈ ਵੀ ਇਸ਼ਤਿਹਾਰ ਨਹੀਂ ਲਗਾਇਆ ਜਾ ਸਕਦਾ। ਇਸ ਹੁਕਮ ’ਚ ਇਸ਼ਤਿਹਾਰਬਾਜ਼ੀ ਨੂੰ ਨਿਯਮਤ ਕਰਦੇ ਹੋਏ ਹਰ ਤਰ੍ਹਾਂ ਦੀ ਫੀਸ ਵੀ ਨਿਰਧਾਰਤ ਕੀਤੀ ਗਈ ਹੈ।

Share This Article
Leave a Comment