ਚੰਡੀਗੜ੍ਹ: ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ 22ਵੇਂ ਦਿਨ ਵਿੱਚ ਦਾਖ਼ਲ ਹੋ ਗਿਆ। ਉਨ੍ਹਾਂ ਦੀ ਹਾਲਤ ਕਾਫੀ ਨਾਜ਼ੁਕ ਬਣੀ ਹੋਈ ਹੈ। ਇਸੇ ਦੌਰਾਨ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੀ ਮੋਰਚੇ ’ਤੇ ਪਹੁੰਚੇ ਅਤੇ ਡੱਲੇਵਾਲ ਦਾ ਹਾਲ ਜਾਣਿਆ। ਇਸੇ ਦੌਰਾਨ ਲੋਕਾਂ ਨੂੰ ਸੰਬੋਧਨ ਕਰਦਿਆਂ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸਾਡਾ ਦੇਸ਼ ਖੇਤੀ ਪ੍ਰਧਾਨ ਸੂਬਾ ਹੈ। ਉਨ੍ਹਾਂ ਨੇ ਕਿਹਾ ਕਿ ਜੇਕਰ ਖੇਤੀ ਜਿਉਂਦੀ ਹੈ ਤਾਂ ਦੇਸ਼ ਜਿਉਂਦਾ ਹੈ ਪਰ ਜੇਕਰ ਖੇਤੀ ਹੀ ਮਰ ਜਾਵੇਗੀ ਉਦੋਂ ਇਹ ਦੇਸ਼ ਵੀ ਮਰ ਜਾਵੇਗਾ।
ਉਨ੍ਹਾਂ ਨੇ ਕਿਹਾ ਕਿ ਹੈਰਾਨੀ ਦੀ ਗੱਲ ਹੀ ਕਿ ਅੱਜ ਡੱਲੇਵਾਲ ਨੂੰ 22 ਦਿਨ ਹੋ ਗਏ ਮਰਨ ਵਰਤ ’ਚੇ ਬੈਠਿਆਂ ਪਰ ਸਰਕਾਰ ਦੇ ਕੰਨਾਂ ’ਤੇ ਹਾਲੇ ਤੱਕ ਜੂੰ ਨਹੀਂ ਸਰਕਦੀ। ਉਨ੍ਹਾਂ ਨੇ ਕਿਹਾ ਕੇ ਪੰਜਾਬ ਦੇ ਲੋਕ ਸਭਾ ਅਤੇ ਰਾਜ ਸਭਾ ਮੈਂਬਰ ਜੇਕਰ ਸਾਰੇ ਇਕੱਠੇ ਹੋ ਕੇ ਬੋਲਣ ਤਾਂ ਸਰਕਾਰ ਨੂੰ ਮੰਗਾ ਮੰਨਣ ਲਈ ਮਜ਼ਬੂਰ ਕੀਤਾ ਜਾ ਸਕਦਾ ਹੈ।
ਜਥੇਦਾਰਾ ਨੇ ਕਿਹਾ ਕਿ ਜੇਕਰ ਪੰਜਾਬ ਅਤੇ ਹਰਿਆਣਾ ਦੇ ਪਾਰਲੀਮੈਂਟ ਮੈਂਬਰ ਇਕੱਠੇ ਹੋ ਕੇ ਆਵਾਜ਼ ਚੁੱਕਣ ਤਾਂ ਪਾਰਲੀਮੈਂਟ ਦੀਆਂ ਕੰਧਾਂ ਵਿੱਚ ਦਰਾਰ ਪੈ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਦੇਸ਼ ਦਾ ਕਿਸਾਨ ਬੁਰੇ ਵਖਤ ਵਿਚੋਂ ਗੁਜਰ ਰਿਹਾ ਹੈ, ਪਰ ਕਿਸਾਨਾਂ ਦੇ ਅੰਦੋਲਨ ਦੀ ਗੂੰਜ ਦੇਸ਼ ਦੇ ਕੋਨੇ-ਕੋਨੇ ‘ਚ ਤਾਂ ਹੈ। ਡੱਲੇਵਾਲ ਬਾਰੇ ਬੋਲਦਿਆਂ ਉਹਨਾਂ ਕਿਹਾ ਕਿ ਡੱਲੇਵਾਲ ਵਰਗੇ ਸੂਝਵਾਨ ਲੀਡਰ ਦਾ ਸਾਡੇ ਵਿਚਕਾਰ ਰਹਿਣਾ ਬਹੁਤ ਜ਼ਰੂਰੀ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।