ਜਲੰਧਰ ‘ਚ ਕਾਂਗਰਸੀ ਵਿਧਾਇਕ ਦੇ ਭਤੀਜੇ ਦਾ ਕਤ.ਲ, ਦੋ ਸਾਥੀ ਵੀ ਜ਼ਖ਼ਮੀ

Global Team
2 Min Read

ਜਲੰਧਰ: ਪੰਜਾਬ ਦੇ ਜਲੰਧਰ ‘ਚ ਆਦਮਪੁਰ ਤੋਂ ਕਾਂਗਰਸੀ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਦੇ ਭਤੀਜੇ ਦਾ ਕੁੱਟ-ਕੁੱਟ ਕੇ ਕਤ.ਲ ਕਰ ਦਿਤਾ ਗਿਆ । ਇਸ ਘਟਨਾ ਵਿੱਚ ਮ੍ਰਿ.ਤਕ ਦੇ ਦੋ ਸਾਥੀ ਵੀ ਜ਼ਖਮੀ ਹੋਏ ਹਨ। ਥਾਣਾ ਆਦਮਪੁਰ ਦੀ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਦੌਰਾਨ ਉਸ ਦੀ ਕਰੀਬ 8 ਲੜਕਿਆਂ ਨਾਲ ਬਹਿਸ ਹੋ ਗਈ। ਤਕਰਾਰ ਤੋਂ ਬਾਅਦ ਮਾਮਲਾ ਇੰਨਾ ਵੱਧ ਗਿਆ ਕਿ ਸਾਰਿਆਂ ਨੇ ਮਿਲ ਕੇ ਵਿਧਾਇਕ ਦੇ ਭਾਣਜੇ ਅਤੇ ਉਸ ਦੇ ਦੋ ਦੋਸਤਾਂ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ। ਜਿਸ ਵਿੱਚ ਵਿਧਾਇਕ ਦੇ ਭਾਣਜੇ ਦੀ ਮੌ.ਤ ਹੋ ਗਈ ਹੈ।

ਮ੍ਰਿਤਕ ਦੀ ਪਛਾਣ ਸੰਨੀ ਵਾਸੀ ਆਦਮਪੁਰ ਵਜੋਂ ਹੋਈ ਹੈ। ਇਸ ਦੌਰਾਨ ਉਸਦੇ ਦੋ ਸਾਥੀ ਜ਼ਖ਼ਮੀ ਹੋ ਗਏ। ਵਿਧਾਇਕ ਸੁਖਵਿੰਦਰ ਸਿੰਘ ਕੋਟਲੀ  ਨੇ ਕਿਹਾ ਉਹ ਜਲੰਧਰ ਦਿਹਾਤੀ ਪੁਲਿਸ ਦੇ ਐਸਐਸਪੀ ਹਰਕਮਲ ਪ੍ਰੀਤ ਸਿੰਘ ਖੱਖ ਨੂੰ ਬੇਨਤੀ ਕਰਦੇ ਹਨ ਕਿ ਇਸ ਮਾਮਲੇ ਦੇ ਸਾਰੇ ਮੁਲਜ਼ਮਾਂ ਨੂੰ ਜਲਦੀ ਤੋਂ ਜਲਦੀ ਗ੍ਰਿਫਤਾਰ ਕੀਤਾ ਜਾਵੇ। ਇਸ ਘਟਨਾ ਵਿੱਚ ਕੁੱਲ 8 ਮੁਲਜ਼ਮ ਸ਼ਾਮਿਲ ਸਨ। ਵਿਧਾਇਕ ਨੇ ਕਿਹਾ ਕਿ ਪੁਲਿਸ ਨੂੰ ਮਾਮਲੇ ਵਿੱਚ ਐਫਆਈਆਰ ਦਰਜ ਕਰਨੀ ਚਾਹੀਦੀ ਹੈ ਤਾਂ ਜੋ ਮੈਨੂੰ ਅਤੇ ਮੇਰੇ ਪਰਿਵਾਰ ਨੂੰ ਇਨਸਾਫ ਮਿਲ ਸਕੇ ਤੇ ਲੋਕ ਸੁਚੇਤ ਹੋ ਸਕਣ ਤਾਂ ਜੋ ਸ਼ਹਿਰ ਦੀ ਅਮਨ ਕਾਨੂੰਨ ਦੀ ਸਥਿਤੀ ਨੂੰ ਕੰਟਰੋਲ ਕੀਤਾ ਜਾ ਸਕੇ। ਇਹ ਸਾਰੀਆਂ ਘਟਨਾਵਾਂ ਰਸਤੇ ਵਿੱਚ ਹੀ ਵਾਪਰੀਆਂ ਹਨ।

 

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment