ਜਾਰਜੀਆ ਦੇ ਰੈਸਟੋਰੈਂਟ ‘ਚ ਮ੍ਰਿਤ ਪਾਏ ਗਏ ਭਾਰਤੀਆਂ ‘ਚ ਇਸ ਜ਼ਿਲ੍ਹੇ ਦੀ ਪੰਜਾਬਣ ਵੀ ਸੀ ਸ਼ਾਮਿਲ

Global Team
2 Min Read

ਜੌਰਜੀਆ : ਜੌਰਜੀਆ ‘ਚ ਪਹਾੜੀ ‘ਤੇ ਸਥਿਤ ਇਕ ਰੈਸਤਰਾਂ ਵਿਚ ਦਮ ਘੁੱਟਣ ਕਾਰਨ 11 ਪੰਜਾ.ਬੀਆਂ ਦੀ ਮੌ.ਤ ਹੋ ਗਈ । ਰਿਪੋਰਟਾਂ ਮੁਤਾਬਕ ਮ੍ਰਿਤਕਾਂ ਦੀਆਂ ਲਾਸ਼ਾਂ ਰੈਸਟੋਰੈਂਟ ਦੇ ਉਸ ਕਮਰੇ ‘ਚੋਂ ਮਿਲੀਆਂ, ਜਿੱਥੇ ਕਰਮਚਾਰੀ ਸੌਂਦੇ ਸਨ। ਮ੍ਰਿਤਕਾਂ ‘ਚ 11 ਲੋਕ ਪੰਜਾਬੀ ਦੱਸੇ ਜਾ ਰਹੇ ਹਨ। ਮਰਨ ਵਾਲਿਆਂ ‘ਚ ਰੈਸਟੋਰੈਂਟ ਦੇ ਸਟਾਫ ਮੈਂਬਰ ਵੀ ਸ਼ਾਮਿਲ ਹਨ। ਜਿਨ੍ਹਾਂ ਵਿਚ ਸਰਦੂਲਗੜ੍ਹ ਦੇ ਪਿੰਡ ਝੰਡਾ ਕਲਾਂ ਦੀ ਕੁੜੀ ਵੀ ਸ਼ਾਮਿਲ ਹੈ। ਉਸ ਦੀ ਪਛਾਣ ਮਨਿੰਦਰ ਕੌਰ (27) ਪੁੱਤਰੀ ਜਗਤਾਰ ਸਿੰਘ ਵਜੋਂ ਹੋਈ ਹੈ। ਮ੍ਰਿਤਕਾ ਦੇ ਪਿਤਾ ਜਗਤਾਰ ਸਿੰਘ ਨੇ ਦਸਿਆ ਕਿ ਉਨ੍ਹਾਂ ਦੀ ਧੀ ਮਨਿੰਦਰ ਕੌਰ ਪਿਛਲੇ ਛੇ ਸਾਲਾਂ ਤੋਂ ਵਰਕ ਪਰਮਿਟ ’ਤੇ ਜੌਰਜੀਆ ਗਈ ਸੀ। ਉਹ ਭਾਰਤੀ ਰੈਸਤਰਾਂ ਵਿਚ ਕੰਮ ਕਰਦੀ ਸੀ।

ਬੀਤੇ ਦਿਨੀ ਬਰਫ਼ੀਲਾ ਤੂਫ਼ਾਨ ਆਉਣ ਕਰ ਕੇ ਉਹ ਅਪਣੇ ਸਾਥੀਆਂ ਸਮੇਤ ਰਾਤ ਸਮੇਂ ਹੀਟਰ ਲਗਾ ਕੇ ਸੁੱਤੀ ਸੀ। ਇਸ ਦੌਰਾਨ ਦਮ ਘੁੱਟਣ ਕਾਰਨ ਉਨ੍ਹਾਂ ਦੀ ਮੌ.ਤ ਹੋ ਗਈ। ਲੜਕੀ ਦਾ ਵੱਡਾ ਭਰਾ ਪੈਰਿਸ ਵਿਚ ਰਹਿੰਦਾ ਹੈ। ਜਦੋਂ ਉਸ ਨੇ 13 ਦਸੰਬਰ ਨੂੰ ਵਾਪਰੀ ਇਸ ਘਟਨਾ ਪੜਤਾਲ ਕੀਤੀ ਤਾਂ ਪਤਾ ਲੱਗਿਆ ਕਿ ਉਸ ਦੀ ਭੈਣ ਮਨਿੰਦਰ ਕੌਰ ਵੀ ਇਸ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਮੰਦਭਾਗੀ ਘਟਨਾ ਕਰ ਕੇ ਪਰਵਾਰ ਤੇ ਪਿੰਡ ਵਾਸੀਆਂ ’ਚ ਗਮ ਦ‍ ਮਾਹੌਲ ਹੈ।

ਮੌਕੇ ‘ਤੇ ਪਹੁੰਚੀ ਫੋਰੈਂਸਿਕ ਟੀਮ ਨੇ ਸੈਂਪਲ ਲਏ ਅਤੇ ਜਾਂਚ ਲਈ ਭੇਜ ਦਿੱਤੇ। ਪੁਲਿਸ ਘਟਨਾ ਦੇ ਚਸ਼ਮਦੀਦ ਗਵਾਹਾਂ ਤੋਂ ਪੁੱਛਗਿੱਛ ਕਰ ਰਹੀ ਹੈ, ਫੋਰੈਂਸਿਕ ਮੈਡੀਕਲ ਰਿਪੋਰਟ ਦਾ ਅਧਿਐਨ ਕੀਤਾ ਜਾ ਰਿਹਾ ਹੈ ਅਤੇ ਮੌ.ਤ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚ ਜਾਰੀ ਹੈ। ਸ਼ੁਰੂਆਤੀ ਜਾਂਚ ਵਿੱਚ ਛੋਟੇ ਕਮਰੇ ਵਿੱਚ ਜਨਰੇਟਰ ਦੀ ਵਰਤੋਂ ਕਰਨ ਕਾਰਨ ਕਾਰਬਨ ਮੋਨੋਆਕਸਾਈਡ ਫੈਲਣ ਕਾਰਨ ਸਾਹ ਵਿੱਚ ਰੁਕਾਵਟ ਹੋਣ ਦਾ ਸੰਕੇਤ ਮਿਲਦਾ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment