48 ਥਾਵਾਂ ‘ਤੇ ਰੇਲ ਪਟੜੀਆਂ ‘ਤੇ ਬੈਠ ਕਿਸਾਨਾਂ ਨੇ ਕੀਤਾ ਰੋਸ ਪ੍ਰਦਰਸ਼ਨ

Global Team
2 Min Read

ਚੰਡੀਗੜ੍ਹ: ਪੰਜਾਬ ‘ਚ ਸ਼ੰਭੂ ਬਾਰਡਰ ਅਤੇ ਖਨੌਰੀ ਬਾਰਡਰ ‘ਤੇ ਚੱਲ ਰਹੇ ਕਿਸਾਨਾਂ ਦੇ ਧਰਨੇ ਦੇ ਸਮਰਥਨ ‘ਚ ਅੱਜ 3 ਘੰਟੇ ਲਈ ਰੇਲਾਂ ਰੋਕੀਆਂ ਜਾ ਗਈਆਂ। ਦੁਪਹਿਰ 12 ਵਜੇ ਤੋਂ 48 ਥਾਵਾਂ ‘ਤੇ ਕਿਸਾਨ ਪਟੜੀਆਂ ‘ਤੇ ਬੈਠੇ ਹਨ, ਧਰਨਾ 3 ਵਜੇ ਤੱਕ ਜਾਰੀ ਰਿਹਾ । ਕਈ ਥਾਵਾਂ ‘ਤੇ ਕਿਸਾਨਾਂ ਦੇ ਨਾਲ-ਨਾਲ ਔਰਤਾਂ ਵੀ ਝੰਡੇ ਲੈ ਕੇ ਟਰੈਕ ‘ਤੇ ਖੜ੍ਹੀਆਂ।

ਸਭ ਤੋਂ ਵੱਧ ਰੋਸ ਪ੍ਰਦਰਸ਼ਨ ਅੰਮ੍ਰਿਤਸਰ, ਜਲੰਧਰ ਅਤੇ ਹੁਸ਼ਿਆਰਪੁਰ ਵਿੱਚ ਕੀਤੇ ਜਾ ਰਹੇ ਹਨ। ਕਿਸਾਨ ਆਗੂ ਸਰਵਣ ਪੰਧੇਰ ਵੱਲੋਂ 14 ਦਸੰਬਰ ਨੂੰ ਰੇਲ ਰੋਕੋ ਅੰਦੋਲਨ ਦਾ ਐਲਾਨ ਕੀਤਾ ਗਿਆ।

ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵੱਲੋਂ ਅੱਜ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਬਠਿੰਡਾ ਦੇ ਮੁਲਤਾਨੀਆ ਪੁਲ ਤੋਂ ਹੇਠਾਂ ਵਾਲਾ ਟ੍ਰੈਕ ਜਾਮ ਕੀਤਾ ਗਿਆ ਹੈ। ਉਨ੍ਹਾਂ ਦੀ ਮੰਗ ਹੈ ਕਿ ਜਦੋਂ ਤੱਕ ਕੇਂਦਰ ਵੱਲੋਂ ਮੰਨੀਆਂ ਗਈਆਂ ਮੰਗਾਂ ਨੂੰ ਪੂਰਾ ਨਹੀਂ ਕੀਤਾ ਜਾਂਦਾ ਉਦੋਂ ਤੱਕ ਉਨ੍ਹਾਂ ਦਾ ਧਰਨਾ ਜਾਰੀ ਰਹੇਗਾ।

ਕਿਸਾਨ ਆਗੂ ਸੁਖਦੇਵ ਸਿੰਘ ਮੰਗਲੀ ਨੇ ਦੱਸਿਆ, “ਟਰੈਕ 12 ਤੋਂ 3 ਵਜੇ ਤੱਕ ਬੰਦ ਰਹੇਗਾ। ਅੰਮ੍ਰਿਤਸਰ ਦੇ ਕਈ ਰੇਲਵੇ ਫਾਟਕਾਂ ‘ਤੇ ਅੱਜ ਕਿਸਾਨ ਹੜਤਾਲ ‘ਤੇ ਬੈਠੇ ਹਨ। ਅੰਮਿ੍ਤਸਰ ਦੇ ਦੇਵੀਦਾਸਪੁਰਾ, ਬਿਆਸ, ਪੰਧੇਰ ਕਲਾਂ, ਕੱਥੂ ਨੰਗਲ, ਰਮਦਾਸ, ਜਹਾਂਗੀਰ, ਝੰਡੇ ਅਤੇ ਰੇਲਵੇ ਸਟੇਸ਼ਨਾਂ ‘ਤੇ ਕਿਸਾਨਾਂ ਦੇ ਵੱਖ-ਵੱਖ ਜਥੇ 12 ਤੋਂ 3 ਵਜੇ ਤੱਕ ਰੇਲ ਗੱਡੀ ਰੋਕਣ ਲਈ ਬੈਠੇ ਹਨ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment