ਚੰਡੀਗੜ੍ਹ: ਪੰਜਾਬ ਵਿੱਚ 21 ਦਸੰਬਰ ਨੂੰ ਹੋਣ ਵਾਲੀਆਂ ਨਗਰ ਨਿਗਮ ਚੋਣਾਂ ਦੇ ਪ੍ਰਚਾਰ ਦਾ ਅੱਜ ਆਖਰੀ ਦਿਨ ਹੈ। ਇਹ ਚੋਣਾਂ ਪੰਜ ਨਗਰ ਨਿਗਮਾਂ ਜਲੰਧਰ, ਅੰਮ੍ਰਿਤਸਰ, ਲੁਧਿਆਣਾ, ਪਟਿਆਲਾ ਅਤੇ ਫ਼ਗਵਾੜਾ ਵਿੱਚ ਹੋਣੀਆਂ ਹਨ। ਵੋਟਿੰਗ 21 ਦਸੰਬਰ (ਸ਼ਨੀਵਾਰ) ਨੂੰ ਹੋਵੇਗੀ ਅਤੇ ਨਤੀਜੇ ਵੀ ਉਸੇ ਦਿਨ ਐਲਾਨੇ ਜਾਣਗੇ। ਆਮ ਆਦਮੀ ਪਾਰਟੀ, ਭਾਜਪਾ, ਕਾਂਗਰਸ ਅਤੇ ਅਕਾਲੀ ਦਲ ਵਲੋਂ ਆਪੋ-ਆਪਣੇ ਉਮੀਦਵਾਰਾਂ ਲਈ ਪੂਰੀ ਵਾਹ ਲਾ ਕੇ ਚੋਣ ਪ੍ਰਚਾਰ ਕੀਤਾ ਗਿਆ। ਅੱਜ ਸ਼ਾਮ 4 ਵਜੇ ਚੋਣਾਂ ਦਾ ਪ੍ਰਚਾਰ ਸਮਾਪਤ ਹੋ ਜਾਵੇਗਾ।ਲਾਊਡ ਸਪੀਕਰਾਂ ਨਾਲ ਚੱਲਣ ਵਾਲੇ ਆਟੋ, ਢੋਲ ਵਜਾ ਕੇ ਪ੍ਰਚਾਰ ਵਾਲੇ ਉਮੀਦਵਾਰ ਅਤੇ ਲਾਊਡ ਸਪੀਕਰਾਂ ਰਾਹੀਂ ਕੀਤਾ ਜਾਣ ਵਾਲਾ ਪ੍ਰਚਾਰ ਪੂਰੀ ਤਰ੍ਹਾਂ ਰੁਕ ਜਾਵੇਗਾ।
ਚੋਣਾਂ ਖ਼ਤਮ ਹੋਣ ਤੱਕ ਡ੍ਰਾਈ ਡੇਅ ਰਹੇਗਾ
ਨਗਰ ਨਿਗਮ ਚੋਣਾਂ ਲਈ ਵੋਟਾਂ 21 ਦਸੰਬਰ ਨੂੰ ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤੱਕ ਪੈਣੀਆਂ ਹਨ। ਇੱਕ ਘੰਟੇ ਵਿੱਚ ਨਤੀਜੇ ਆਉਣੇ ਸ਼ੁਰੂ ਹੋ ਜਾਣਗੇ। ਜਿਸ ਕਾਰਨ ਅੱਜ ਸ਼ਾਮ 4 ਵਜੇ ਇਹ ਚੋਣ ਪ੍ਰਚਾਰ ਰੁਕ ਜਾਵੇਗਾ।
ਕਿੰਨੇ ਨਗਰ ਨਿਗਮ ਮੈਂਬਰ ਤੇ ਕਿੰਨੇ ਨਗਰ ਕੌਂਸਲਾਂ ਵਿੱਚ ਮੈਂਬਰ ਚੁਣੇ ਜਾਣਗੇ ?
ਨਗਰ ਨਿਗਮ ਵਿੱਚ 381 ਮੈਂਬਰ ਚੁਣੇ ਜਾਣਗੇ, ਜਦਕਿ ਨਗਰ ਕੌਂਸਲਾਂ ਵਿੱਚ 598 ਮੈਂਬਰ ਚੁਣੇ ਜਾਣਗੇ। ਪੰਜਾਬ ਰਾਜ ਚੋਣ ਕਮਿਸ਼ਨ ਨੇ 5 ਨਗਰ ਨਿਗਮਾਂ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਪਟਿਆਲਾ ਅਤੇ ਫਗਵਾੜਾ ਦੀਆਂ 43 ਨਗਰ ਕੌਂਸਲਾਂ/ਨਗਰ ਪੰਚਾਇਤਾਂ ਅਤੇ ਪੰਜਾਬ ਦੀਆਂ ਵੱਖ-ਵੱਖ ਨਗਰ ਪਾਲਿਕਾਵਾਂ ਦੀਆਂ 52 ਜ਼ਿਮਨੀ ਚੋਣਾਂ ਲਈ ਵੋਟਰ ਸੂਚੀਆਂ ਵਿੱਚ ਸੋਧ ਕਰਨ ਲਈ ਸ਼ਡਿਊਲ ਜਾਰੀ ਕੀਤਾ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।