ਨਿਊਜ਼ ਡੈਸਕ: ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੰਸਦ ਮੈਂਬਰ ਪ੍ਰਤਾਪ ਚੰਦਰ ਸਾਰੰਗੀ ਨੇ ਲੋਕ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ‘ਤੇ ਵੱਡਾ ਦੋਸ਼ ਲਗਾਇਆ ਹੈ। ਭਾਜਪਾ ਦੇ ਸੰਸਦ ਮੈਂਬਰ ਪ੍ਰਤਾਪ ਚੰਦਰ ਸਾਰੰਗੀ ਨੇ ਕਿਹਾ ਹੈ ਕਿ ਰਾਹੁਲ ਗਾਂਧੀ ਦੇ ਧੱਕੇ ਕਾਰਨ ਉਹ ਸੰਸਦ ‘ਚ ਡਿੱਗ ਗਏ ਅਤੇ ਉਨ੍ਹਾਂ ਦੇ ਸਿਰ ‘ਤੇ ਸੱਟ ਲੱਗ ਗਈ । ਪ੍ਰਤਾਪ ਸਾਰੰਗੀ ਉੜੀਸਾ ਤੋਂ ਭਾਜਪਾ ਦੇ ਸੰਸਦ ਮੈਂਬਰ ਹਨ। ਪ੍ਰਤਾਪ ਸਾਰੰਗੀ ਨੇ ਦਾਅਵਾ ਕੀਤਾ ਕਿ ਉਹ ਪੌੜੀਆਂ ‘ਤੇ ਖੜ੍ਹੇ ਸਨ ਜਦੋਂ ਇਕ ਹੋਰ ਸੰਸਦ ਮੈਂਬਰ ਉਸ ‘ਤੇ ਡਿੱਗ ਗਿਆ, ਜਿਸ ਕਾਰਨ ਉਨ੍ਹਾਂ ਦੇ ਸਿਰ ‘ਤੇ ਸੱਟ ਲੱਗ ਗਈ। ਜਦੋਂ ਅਜਿਹਾ ਹੋਇਆ ਤਾਂ ਭਾਜਪਾ ਸੰਸਦ ਮੈਂਬਰ ਨੂੰ ਇਲਾਜ ਲਈ ਐਂਬੂਲੈਂਸ ਵਿੱਚ ਲਿਜਾਇਆ ਗਿਆ।
ਭਾਜਪਾ ਦੇ ਸੰਸਦ ਮੈਂਬਰ ਪ੍ਰਤਾਪ ਚੰਦਰ ਸਾਰੰਗੀ ਨੇ ਕਿਹਾ, “ਰਾਹੁਲ ਗਾਂਧੀ ਨੇ ਇਕ ਸੰਸਦ ਮੈਂਬਰ ਨੂੰ ਧੱਕਾ ਦਿਤਾ ਜੋ ਮੇਰੇ ‘ਤੇ ਡਿਗਿਆ, ਜਿਸ ਤੋਂ ਬਾਅਦ ਮੈਂ ਹੇਠਾਂ ਡਿੱਗ ਗਿਆ। ਮੈਂ ਪੌੜੀਆਂ ਕੋਲ ਖੜ੍ਹਾ ਸੀ ਜਦੋਂ ਰਾਹੁਲ ਗਾਂਧੀ ਨੇ ਆ ਕੇ ਇਕ ਸੰਸਦ ਮੈਂਬਰ ਨੂੰ ਧੱਕਾ ਦਿਤਾ ਜੋ ਮੇਰੇ ‘ਤੇ ਡਿੱਗ ਪਿਆ।”ਪ੍ਰਤਾਪ ਸਾਰੰਗੀ ਦਾ ਇਕ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ। ਜਿਸ ‘ਚ ਦੇਖਿਆ ਜਾ ਸਕਦਾ ਹੈ ਕਿ ਉਹ ਵ੍ਹੀਲ ਚੇਅਰ ‘ਤੇ ਬੈਠੇ ਹਨ ਅਤੇ ਉਨ੍ਹਾਂ ਦਾ ਸਿਰ ਕਪੜੇ ਨਾਲ ਢੱਕਿਆ ਹੋਇਆ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।