ਚੰਡੀਗੜ੍ਹ: ਪੰਜਾਬ ਵਿੱਚ ਵਾਹਨ ਚਲਾਉਣ ਵਾਲੇ ਲੋਕਾਂ ਲਈ ਇੱਕ ਅਹਿਮ ਖਬਰ ਸਾਹਮਣੇ ਆਈ ਹੈ। ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਦੀ ਯਾਦ ਵਿੱਚ 25 ਤੋਂ 27 ਦਸੰਬਰ ਤੱਕ ਹੋਣ ਵਾਲੇ ਸ਼ਹੀਦੀ ਜੋੜ ਮੇਲ ਲਈ ਪੁਲਿਸ ਨੇ ਇੱਕ ਤਰਫਾ ਆਵਾਜਾਈ ਰੂਟ ਜਾਰੀ ਕਰ ਦਿੱਤਾ ਹੈ। ਸ਼ਹੀਦੀ ਜੋੜ ਮੇਲ ਦੌਰਾਨ ਕਿਸੇ ਵੀ ਵਾਹਨ ਨੂੰ ਫਤਹਿਗੜ੍ਹ ਸਾਹਿਬ/ਸਰਹਿੰਦ ਵਿੱਚ ਦਾਖਲ ਨਹੀਂ ਹੋਣ ਦਿੱਤਾ ਜਾਵੇਗਾ।
ਇਹ ਜਾਣਕਾਰੀ ਦਿੰਦਿਆਂ SSP ਨੇ ਦੱਸਿਆ ਕਿ ਸ਼ਹੀਦੀ ਜੋੜ ਮੇਲ ਦੌਰਾਨ ਕੀਤੇ ਜਾਣ ਵਾਲੇ ਪ੍ਰਬੰਧਾਂ ਦੇ ਮੱਦੇਨਜ਼ਰ ਇਨ੍ਹਾਂ ਰੂਟਾਂ ਨੂੰ ਬਦਲਿਆ ਗਿਆ ਹੈ। ਮਾਧੋਪੁਰ ਚੌਕ ਰਾਹੀਂ ਪਟਿਆਲਾ ਵਾਲੇ ਪਾਸੇ ਤੋਂ ਆਉਣ ਵਾਲੀ ਟਰੈਫਿਕ ਸਰਹਿੰਦ-ਚੰਡੀਗੜ੍ਹ ਰੋਡ ਤੋਂ ਸਮਸ਼ੇਰ ਨਗਰ ਚੌਕ ਤੋਂ ਰੇਲਵੇ ਅੰਡਰ ਬ੍ਰਿਜ ਰਾਹੀਂ ਜਾਵੇਗੀ ਅਤੇ ਵਿਕਟੋਰੀਆ ਸਟਰੀਟ ਤੋਂ ਵਾਪਿਸ ਪਟਿਆਲਾ-ਨਾਭਾ-ਖੰਨਾ ਅਤੇ ਜੀ.ਟੀ.ਰੋਡ ਵੱਲ ਆਉਣ ਵਾਲੀ ਟਰੈਫਿਕ ਸਮਸ਼ੇਰ ਨਗਰ ਚੌਂਕ ਤੋਂ ਬਾਈਪਾਸ ਓਵਰ ਬ੍ਰਿਜ, ਗੋਲ ਚੌਂਕ ਵਾਇਆ ਚਾਵਲਾ ਚੌਂਕ, ਜੀ.ਟੀ.ਰੋਡ ਰਾਹੀਂ ਜਾਵੇਗੀ। ਇਸ ਤੋਂ ਇਲਾਵਾ ਵਿਕਟੋਰੀਆ ਸਟ੍ਰੀਟ ਪਾਰਕਿੰਗ ਬਾਈਪਾਸ ਰੋਡ ਤੋਂ ਮਿੰਨੀ ਬੱਸ ਸੇਵਾ ਪਿੰਡ ਮੰਡੋਫਲ ਚੌਂਕ ਤੋਂ ਹੁੰਦੇ ਹੋਏ ਅੱਤੇਵਾਲੀ, ਨੇੜੇ ਸੂਰਾਪੁਰੀਆ ਡੇਰਾ ਪਾਰਕਿੰਗ, ਵਿਸ਼ਵ ਯੂਨੀਵਰਸਿਟੀ ਤੋਂ ਬਾਹਰ ਨਿਕਲਣ ਵਾਲੇ ਗੇਟ ਰਾਹੀਂ ਅਤੇ ਅੱਤੇਵਾਲੀ ਮੰਡੋਫਲ ਚੌਂਕ ਤੋਂ ਵਿਕਟੋਰੀਆ ਸਟਰੀਟ ਪਾਰਕਿੰਗ ਰਾਹੀਂ ਵਾਪਿਸ ਜਾਵੇਗੀ।
ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਜੀ.ਟੀ.ਰੋਡ ਨਵਾਂ ਬੱਸ ਸਟੈਂਡ ਸਰਹਿੰਦ ਤੋਂ ਦਾਣਾ ਮੰਡੀ ਪਾਰਕਿੰਗ ਨੂੰ ਜਾਣ ਵਾਲਾ ਟਰੈਫਿਕ ਵੀ ਦਾਣਾ ਮੰਡੀ ਭੱਟੀ ਰੋਡ ਤੋਂ ਬਾਈਪਾਸ ਓਵਰ ਬ੍ਰਿਜ ਤੋਂ ਹੋ ਕੇ ਜੀ.ਟੀ.ਰੋਡ ਚਾਵਲ ਚੌਂਕ ਤੋਂ ਵਾਪਸ ਪਟਿਆਲਾ-ਨਾਭਾ-ਖੰਨਾ ਨੂੰ ਜਾਵੇਗਾ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।