ਚੰਡੀਗੜ੍ਹ: ਨਵਾਂ ਸਾਲ ਸ਼ੁਰੂ ਹੁੰਦੇ ਹੀ ਪੰਜਾਬ ‘ਚ ਸਰਕਾਰੀ ਬੱਸਾਂ ‘ਤੇ ਬਰੇਕਾਂ ਲੱਗਣ ਵਾਲੀਆਂ ਹਨ। ਪੰਜਾਬ ਰੋਡਵੇਜ਼ ਅਤੇ ਪਨਬੱਸ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਨੇ ਇੱਕ ਵਾਰ ਫਿਰ ਹੜਤਾਲ ਦਾ ਐਲਾਨ ਕਰ ਦਿੱਤਾ ਹੈ। ਉਸ ਦਾ ਕਹਿਣਾ ਹੈ ਕਿ ਸਰਕਾਰ ਨਾਲ ਲਗਾਤਾਰ ਮੀਟਿੰਗਾਂ ਕਰਨ ਤੋਂ ਬਾਅਦ ਵੀ ਉਸ ਦੀਆਂ ਮੰਗਾਂ ਨਹੀਂ ਮੰਨੀਆਂ ਗਈਆਂ, ਜਿਸ ਕਾਰਨ ਉਸ ਨੇ ਹੜਤਾਲ ਕਰਨ ਦਾ ਐਲਾਨ ਕੀਤਾ ਹੈ।
ਯੂਨੀਅਨ ਦੇ ਪ੍ਰਧਾਨ ਰੇਸ਼ਮ ਸਿੰਘ ਨੇ ਦੱਸਿਆ ਕਿ ਸਰਕਾਰ ਨੇ ਅਜੇ ਤੱਕ ਸਾਡੀਆਂ ਮੰਗਾਂ ਨੂੰ ਪੂਰਾ ਨਹੀਂ ਕੀਤਾ। ਨਾ ਤਾਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਗਿਆ ਹੈ ਅਤੇ ਨਾ ਹੀ ਕਿਲੋਮੀਟਰ ਸਕੀਮ ਬੰਦ ਕੀਤੀ ਗਈ ਹੈ। ਇਸ ਤੋਂ ਇਲਾਵਾ ਹੋਰ ਕਈ ਮੰਗਾਂ ਨੂੰ ਲੈ ਕੇ 6, 7 ਅਤੇ 8 ਜਨਵਰੀ ਨੂੰ ਇੱਕ ਵਾਰ ਫਿਰ ਹੜਤਾਲ ਕੀਤੀ ਜਾ ਰਹੀ ਹੈ ਅਤੇ ਜੇਕਰ ਮੰਗਾਂ ਨਾ ਮੰਨੀਆਂ ਗਈਆਂ ਤਾਂ ਇਹ ਹੜਤਾਲ ਅਣਮਿੱਥੇ ਸਮੇਂ ਲਈ ਜਾਰੀ ਰਹੇਗੀ। ਇਸ ਤੋਂ ਪਹਿਲਾਂ 7 ਜਨਵਰੀ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਵੀ ਕੀਤਾ ਜਾਵੇਗਾ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।