ਨਿਊਜ਼ ਡੈਸਕ: ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਖਨੌਰੀ ਸਰਹੱਦ ’ਤੇ ਮਰ.ਨ ਵਰਤ 29ਵੇਂ ਦਿਨ ਵੀ ਜਾਰੀ ਹੈ। ਡਾਕਟਰਾਂ ਦਾ ਕਹਿਣਾ ਹੈ ਕਿ ਹੁਣ ਉਨ੍ਹਾਂ ਦੇ ਸਰੀਰ ਨੂੰ ਹੋਏ ਨੁਕਸਾਨ ਦੀ ਭਰਪਾਈ ਕਰਨਾ ਮੁਸ਼ਕਲ ਹੋਵੇਗਾ। ਇਸ ਤੋਂ ਇਲਾਵਾ ਬਰਸਾਤ ਕਾਰਨ ਮੂਹਰਲੇ ਪਾਸੇ ਖੜ੍ਹੀਆਂ ਟਰਾਲੀਆਂ ਵਿੱਚ ਵੀ ਪਾਣੀ ਟਪਕ ਰਿਹਾ ਹੈ ਪਰ ਕਿਸਾਨ ਅੜੇ ਹੋਏ ਹਨ।
ਸੋਮਵਾਰ ਸਿਰਸਾ ਤੋਂ ਕਾਂਗਰਸੀ ਸੰਸਦ ਮੈਂਬਰ ਕੁਮਾਰੀ ਸ਼ੈਲਜਾ ਅਤੇ ਉੱਤਰ ਪ੍ਰਦੇਸ਼ ਤੋਂ ਭਾਰਤੀ ਕਿਸਾਨ ਯੂਨੀਅਨ (ਗੈਰ-ਸਿਆਸੀ) ਦੇ ਅਧਿਕਾਰੀ ਡੱਲੇਵਾਲ ਨੂੰ ਸਮਰਥਨ ਦੇਣ ਲਈ ਪਹੁੰਚੇ। ਦੂਜੇ ਪਾਸੇ ਸਿਰਸਾ ਤੋਂ ਕਿਸਾਨਾਂ ਦਾ ਵੱਡਾ ਜਥਾ ਖਨੌਰੀ ਸਰਹੱਦ ਵੱਲ ਰਵਾਨਾ ਹੋ ਗਿਆ ਹੈ। ਇਸ ਵਿੱਚ ਵੱਡੀ ਗਿਣਤੀ ਵਿੱਚ ਕਿਸਾਨ ਸ਼ਾਮਿਲ ਹੋਏ। ਕਿਸਾਨ ਆਗੂਆਂ ਨੇ ਕਿਹਾ ਕਿ ਅੱਜ ਕਿਸਾਨ ਦਿਵਸ ਹੈ। ਜਦੋਂ ਸਾਡੇ ਦੇਸ਼ ਵਿੱਚ ਜੈ ਜਵਾਨ, ਜੈ ਕਿਸਾਨ ਦਾ ਨਾਅਰਾ ਦਿੱਤਾ ਗਿਆ ਸੀ, ਉਸ ਤੋਂ ਬਾਅਦ ਕਿਸਾਨਾਂ ਨੇ ਦੇਸ਼ ਨੂੰ ਅਨਾਜ ਵਿੱਚ ਆਤਮਨਿਰਭਰ ਬਣਾਉਣ ਲਈ ਦਿਨ-ਰਾਤ ਮਿਹਨਤ ਕੀਤੀ ਸੀ ਪਰ ਅੱਜ ਡੱਲੇਵਾਲ ਦੇ ਮਰਨ ਵਰਤ ਨੂੰ 28 ਦਿਨ ਹੋ ਗਏ ਹਨ ਪਰ ਸਰਕਾਰ ਨੇ ਕਿਸਾਨਾਂ ਦੀ ਗੱਲ ਨਹੀਂ ਸੁਣੀ।
ਕਿਸਾਨ ਦਿਵਸ ‘ਤੇ ਸਰਕਾਰ ਵੱਲੋਂ ਕਿਸਾਨਾਂ ਦਾ ਇਸ ਤੋਂ ਵੱਡਾ ਅਪਮਾਨ ਕੋਈ ਨਹੀਂ ਹੋ ਸਕਦਾ। ਕਿਸਾਨ ਆਗੂਆਂ ਨੇ ਦੱਸਿਆ ਕਿ 30 ਦਸੰਬਰ ਦੇ ਪੰਜਾਬ ਬੰਦ ਦੇ ਪ੍ਰੋਗਰਾਮ ਦੀ ਤਿਆਰੀ ਲਈ 26 ਦਸੰਬਰ ਨੂੰ ਖਨੌਰੀ ਵਿੱਚ ਸਮੂਹ ਟਰੇਡ ਯੂਨੀਅਨਾਂ, ਸਮਾਜਿਕ ਜਥੇਬੰਦੀਆਂ, ਧਾਰਮਿਕ ਜਥੇਬੰਦੀਆਂ, ਟੈਕਸੀ ਯੂਨੀਅਨਾਂ ਦੀ ਮੀਟਿੰਗ ਸੱਦੀ ਗਈ ਹੈ। ਕਿਸਾਨ ਆਗੂਆਂ ਨੇ ਕਿਹਾ ਕਿ 30 ਦਸੰਬਰ ਨੂੰ ਪੰਜਾਬ ਬੰਦ ਦੌਰਾਨ ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤੱਕ ਮੈਡੀਕਲ ਅਤੇ ਐਮਰਜੈਂਸੀ ਸੇਵਾਵਾਂ ਤੋਂ ਇਲਾਵਾ ਸਭ ਕੁਝ ਬੰਦ ਰਹੇਗਾ। ਉਨ੍ਹਾਂ ਕਿਹਾ ਕਿ ਉਹ ਹਰ ਸਥਿਤੀ ਨਾਲ ਨਜਿੱਠਣ ਲਈ ਤਿਆਰ ਹਨ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।