ਚੰਡੀਗੜ੍ਹ: ਚੰਡੀਗੜ੍ਹ ਮੰਗਲਵਾਰ (24 ਦਸੰਬਰ) ਨੂੰ ਨਗਰ ਨਿਗਮ ਦੀ ਮੀਟਿੰਗ ਵਿੱਚ ਕਾਫੀ ਹੰਗਾਮਾ ਹੋਇਆ ਅਤੇ ਮਾਮਲਾ ਇੰਨਾ ਵੱਧ ਗਿਆ ਕਿ ਕੌਂਸਲਰਾਂ ਨੇ ਹੱਥੋਪਾਈ ਵੀ ਕੀਤੀ। ਜਾਣਕਾਰੀ ਅਨੁਸਾਰ ਜਿਵੇਂ ਹੀ ਅਨਿਲ ਮਸੀਹ ਸਦਨ ‘ਚ ਦਾਖਲ ਹੋਏ ਤਾਂ ਉਨ੍ਹਾਂ ਨੂੰ ਦੇਖ ਕੇ ਆਮ ਆਦਮੀ ਪਾਰਟੀ ਅਤੇ ਕਾਂਗਰਸ ਦੇ ਕੌਂਸਲਰਾਂ ਨੇ ‘ਵੋਟ ਚੋਰ’ ਅਤੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਝਗੜਾ ਵਧਣ ‘ਤੇ ਦੋਵਾਂ ਧਿਰਾਂ ਵਿਚਾਲੇ ਹੱਥੋਪਾਈ ਹੋ ਗਈ।
ਇਸ ਦੌਰਾਨ ਭਾਜਪਾ ਅਤੇ ਕਾਂਗਰਸੀ ਕੌਂਸਲਰਾਂ ਵਿਚਾਲੇ ਝਗੜਾ ਵਧ ਗਿਆ ਅਤੇ ਦੋਵਾਂ ਧਿਰਾਂ ਵਿਚਾਲੇ ਹੱਥੋਪਾਈ ਹੋ ਗਈ। ਜਿਸ ਤੋਂ ਬਾਅਦ ਮੀਟਿੰਗ ਕੁਝ ਸਮੇਂ ਲਈ ਮੁਲਤਵੀ ਕਰਨੀ ਪਈ। ਇਸ ਗੱਲ ‘ਤੇ ਅਨਿਲ ਮਸੀਹ ਗੁੱਸੇ ‘ਚ ਆ ਗਏ ਅਤੇ ਉਨਹਾਂ ਕਿਹਾ ਕਿ ‘ਰਾਹੁਲ ਗਾਂਧੀ ਵੀ ਜ਼ਮਾਨਤ ‘ਤੇ ਹਨ’। ਇਸ ਨਾਲ ਕਾਂਗਰਸੀ ਕੌਂਸਲਰ ਭੜਕ ਗਏ। ਉਨ੍ਹਾਂ ਅਨਿਲ ਮਸੀਹ ਲਈ ‘ਵੋਟ ਚੋਰ’ ਦੇ ਨਾਅਰੇ ਲਗਾਉਂਦੇ ਪੋਸਟਰ ਲਹਿਰਾਉਣੇ ਸ਼ੁਰੂ ਕਰ ਦਿੱਤੇ। ਮਸੀਹ ਇਕ ਨਾਮਜ਼ਦ ਕੌਂਸਲਰ ਹਨ ਜਿਸ ’ਤੇ ਜਨਵਰੀ ’ਚ ਮੇਅਰ ਦੀ ਚੋਣ ’ਚ ਪ੍ਰੀਜ਼ਾਈਡਿੰਗ ਅਫਸਰ ਵਜੋਂ ਬੈਲਟ ਪੇਪਰਾਂ ਨਾਲ ਛੇੜਛਾੜ ਕਰਨ ਦਾ ਦੋਸ਼ ਲਗਾਇਆ ਗਿਆ ਸੀ।
‘ਆਪ’ ਦੇ ਮੇਅਰ ਕੁਲਦੀਪ ਕੁਮਾਰ ਨੇ ਮੀਟਿੰਗ ਕੁੱਝ ਸਮੇਂ ਲਈ ਮੁਲਤਵੀ ਕਰ ਦਿਤੀ ਅਤੇ ਬਾਅਦ ’ਚ ਸਦਨ ਦੀ ਕਾਰਵਾਈ ਮੁੜ ਸ਼ੁਰੂ ਹੋਈ। ਇਸ ਤੋਂ ਪਹਿਲਾਂ ਜਦੋਂ ਕਾਰਵਾਈ ਸ਼ੁਰੂ ਹੋਈ ਤਾਂ ਕਾਂਗਰਸੀ ਕੌਂਸਲਰ ਗੁਰਪ੍ਰੀਤ ਸਿੰਘ ਗਾਬੀ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਬੀ.ਆਰ. ਅੰਬੇਡਕਰ ਬਾਰੇ ਕੀਤੀ ਗਈ ਟਿਪਣੀ ਦਾ ਮੁੱਦਾ ਸੰਸਦ ’ਚ ਉਠਾਇਆ। ਉਨ੍ਹਾਂ ਮੰਗ ਕੀਤੀ ਕਿ ਭਾਰਤੀ ਜਨਤਾ ਪਾਰਟੀ (ਭਾਜਪਾ) ਨੂੰ ਇਸ ਲਈ ਮੁਆਫੀ ਮੰਗਣੀ ਚਾਹੀਦੀ ਹੈ। ਹਾਲਾਂਕਿ, ਭਾਜਪਾ ਕੌਂਸਲਰਾਂ ਨੇ ਕਾਂਗਰਸ ’ਤੇ ਜਵਾਬੀ ਹਮਲਾ ਕਰਦਿਆਂ ਉਸ ’ਤੇ ਦਲਿਤ ਵਿਰੋਧੀ ਹੋਣ ਦਾ ਦੋਸ਼ ਲਾਇਆ। ਬਾਅਦ ’ਚ ‘ਆਪ‘ ਅਤੇ ਕਾਂਗਰਸ ਨੇ ਸ਼ਾਹ ਦੀ ਟਿਪਣੀ ਦੀ ਨਿੰਦਾ ਕੀਤੀ ਅਤੇ ਕਿਹਾ ਕਿ ਉਹ ਇਸ ਮੁੱਦੇ ’ਤੇ ਮਤਾ ਪੇਸ਼ ਕਰ ਰਹੇ ਹਨ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।